ਪਠਾਨਕੋਟ- ਪਠਾਨਕੋਟ ਨਗਰ ਨਿਗਮ ਚੋਣਾਂ ਦੇ ਸ਼ੁਰੂਆਤੀ ਰੁਝਾਨ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਹੁਣ ਤੱਕ ਮਿਲੇ ਅੰਕੜਿਆਂ ਅਨੁਸਾਰ ਕਾਂਗਰਸ 5 ਵਾਰਡਾਂ ਵਿੱਚ ਅੱਗੇ ਚੱਲ ਰਹੀ ਹੈ, ਜਦਕਿ ਸੱਤਾਧਾਰੀ ਪਾਰਟੀ 3 ਵਾਰਡਾਂ ਵਿੱਚ ਬੜਤ ਬਣਾਈ ਹੋਈ ਹੈ। ਇਸ ਤੋਂ ਇਲਾਵਾ ਭਾਜਪਾ 2 ਵਾਰਡਾਂ ਵਿੱਚ ਅੱਗੇ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਹਾਲੇ ਤੱਕ ਕੋਈ ਖਾਤਾ ਨਹੀਂ ਖੋਲ੍ਹ ਸਕੀ। ਇੱਕ ਵਾਰਡ ਵਿੱਚ ਆਜ਼ਾਦ ਉਮੀਦਵਾਰ ਅੱਗੇ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਨਗਰ ਕੌਂਸਲ ਧਾਰੀਵਾਲ ਦੇ ਨਤੀਜਿਆਂ ਦਾ ਐਲਾਨ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 2-2 ਸੀਟਾਂ ਜਿੱਤੀਆਂ
ਜ਼ਿਕਰਯੋਗ ਹੈ ਕਿ ਪਠਾਨਕੋਟ ਨਗਰ ਨਿਗਮ ਵਿੱਚ ਕੁੱਲ 50 ਵਾਰਡ ਹਨ ਅਤੇ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਕਾਰਨ ਸਿਆਸੀ ਪਾਰਟੀਆਂ ਦੇ ਸਮਰਥਕਾਂ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਮਜੀਠਾ ਦੇ ਵਾਰਡ ਨੰਬਰ 2 ਅਤੇ 5 'ਚ ਦਿਲਚਸਪ ਮੁਕਾਬਲਾ: ਏਡੀਸੀ ਰੁਪਿੰਦਰ ਪਾਲ ਸਿੰਘ
ਦੱਸ ਦੇਈਏ ਕਿ ਪੰਜਾਬ 'ਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ 26 ਮਈ ਨੂੰ ਵੋਟਿੰਗ ਹੋਈ ਸੀ। ਵੋਟਾਂ ਦੀ ਗਿਣਤੀ ਲਈ ਰਾਜ ਭਰ ਵਿੱਚ 115 ਕਾਉਂਟਿੰਗ ਸੈਂਟਰ ਬਣਾਏ ਗਏ ਹਨ। ਚੋਣ ਆਯੋਗ ਦੇ ਨਿਰਦੇਸ਼ਾਂ ਅਨੁਸਾਰ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋਈ ਅਤੇ ਦੁਪਹਿਰ ਤੱਕ ਜ਼ਿਆਦਾਤਰ ਨਤੀਜੇ ਸਪਸ਼ਟ ਹੋਣ ਦੀ ਉਮੀਦ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮਜੀਠਾ ਦੇ ਵਾਰਡ ਨੰਬਰ 2 ਅਤੇ 5 'ਚ ਦਿਲਚਸਪ ਮੁਕਾਬਲਾ: ਏਡੀਸੀ ਰੁਪਿੰਦਰ ਪਾਲ ਸਿੰਘ
NEXT STORY