ਗੁਰਦਾਸਪੁਰ (ਗੁਰਪ੍ਰੀਤ)- ਕਾਂਗਰਸੀ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਬੈਠਕ ਧਾਰੀਵਾਲ ਦੇ ਪੈਲੇਸ 'ਚ ਹੋਈ, ਜਿਸ 'ਚ ਉੱਘੇ ਕਾਂਗਰਸੀ ਆਗੂ ਸ਼ਾਮਲ ਸਨ। ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭਗਤ ਸਿੰਘ ਸੋਲੰਕੀ ਇਸ ਮੌਕੇ ਕਾਂਗਰਸੀ ਵਰਕਰਾਂ ਦਾ ਉਤਸ਼ਾਹ ਵਧਾਉਣ ਲਈ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।
ਇਹ ਵੀ ਪੜ੍ਹੋ- ਮਾਧੋਪੁਰ ਹੈੱਡ ਵਰਕਸ ਦੇ ਗੇਟ ਟੁੱਟਣ ਮਾਮਲੇ 'ਚ ਸਰਕਾਰ ਦੀ ਵੱਡੀ ਕਾਰਵਾਈ: 3 ਅਧਿਕਾਰੀ ਮੁਅੱਤਲ
ਇਸ ਦੌਰਾਨ ਕਾਂਗਰਸ ਦੇਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਔਜਲਾ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਨਵੇਂ ਸਿਰਿਓਂ ਕਾਇਮ ਹੋ ਰਹੀ ਹੈ । ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੇ ਗਏ ਸੰਗਠਨ ਸਿਰਜਨ ਪ੍ਰੋਗਰਾਮ ਤਹਿਤ ਨਵੀਂ ਰੂਪਰੇਖਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਜ਼ਿਲ੍ਹੇ ਦਾ ਪ੍ਰਧਾਨ ਸਾਲ 2025 ਦੇ ਖ਼ਤਮ ਹੋਣ ਤੋਂ ਪਹਿਲਾਂ ਕਾਂਗਰਸੀ ਵਰਕਰਾਂ ਨਾਲ ਗੱਲਬਾਤ ਕਰਕੇ ਚੁਣਿਆ ਜਾਵੇਗਾ, ਨਾ ਕਿ ਕੁਝ ਗਿਣਤੀ ਦੇ ਲੀਡਰਾਂ ਦੀ ਮਰਜ਼ੀ ਨਾਲ।
ਇਹ ਵੀ ਪੜ੍ਹੋ-CBSE ਵਿਦਿਆਰਥੀਆਂ ਨੂੰ ਵੱਡਾ ਝਟਕਾ, ਬੋਰਡ ਨੇ ਬਦਲੇ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧਾਰੀਵਾਲ ਵਿਖੇ ਰੇਲਗੱਡੀ ਹੇਠ ਆਉਣ ਕਾਰਨ ਇੱਕ ਨੌਜਵਾਨ ਦੀ ਮੌਤ
NEXT STORY