ਅੰਮ੍ਰਿਤਸਰ (ਇੰਦਰਜੀਤ)- ਥਾਣਾ ਡੀ-ਡਵੀਜ਼ਨ ਦੀ ਪੁਲਸ ਨੇ ਰੇਲਵੇ ਸਟੇਸ਼ਨ ਨੇੜੇ ਹੋਟਲ ‘ਦਿ ਗ੍ਰੇਟ’ ਨੂੰ ਲੁੱਟਣ ਦੀ ਯੋਜਨਾ ਨੂੰ ਨਾਕਾਮ ਕਰਦੇ ਹੋਏ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਇਕ ਛੋਟਾ ਹਾਥੀ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ। ਐੱਸ. ਐੱਚ .ਓ. ਡੀ ਡਵੀਜ਼ਨ ਦੇ ਇੰਸਪੈਕਟਰ ਰਣਜੀਤ ਧਾਲੀਵਾਲ ਨੂੰ ਸੂਚਨਾ ਮਿਲੀ ਸੀ ਕਿ ਚਾਰ ਲੁਟੇਰੇ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਨ। ਸੂਚਨਾ ’ਤੇ ਕਾਰਵਾਈ ਕਰਦੇ ਹੋਏ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਦੀ ਅਗਵਾਈ ’ਚ ਟੀਮ ਦਾ ਗਠਨ ਕੀਤਾ ਗਿਆ, ਜਿਸ ’ਚ ਦੁਰਗਿਆਣਾ ਪੁਲਸ ਚੌਕੀ ਦੇ ਇੰਚਾਰਜ ਅਸ਼ਵਨੀ ਕੁਮਾਰ ਅਤੇ ਹੋਰ ਪੁਲਸ ਮੁਲਾਜ਼ਮ ਵੀ ਸ਼ਾਮਲ ਸਨ। ਉਕਤ ਸਥਾਨ ’ਤੇ ਪਹੁੰਚ ਕੇ ਪਤਾ ਲੱਗਾ ਕਿ ਮੁਲਜ਼ਮ ਉਕਤ ਹੋਟਲ ਦੇ ਕਾਊਂਟਰ ’ਤੇ ਜਾ ਕੇ ਕਹਿ ਰਹੇ ਸਨ ਕਿ ਜੋ ਵੀ ਹੈ, ਸਾਨੂੰ ਸੌਂਪ ਦਿਓ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਲੋਕਾਂ ਦੀ ਮਦਦ ਨਾਲ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ- ਅਜਨਾਲਾ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਅਤੇ ਪੁਲਸ ਵਿਚਾਲੇ ਹੋਈ ਖ਼ੂਨੀ ਝੜਪ, ਮਾਹੌਲ ਤਣਾਅਪੂਰਨ
ਫੜੇ ਗਏ ਲੁਟੇਰਿਆਂ ਦੀ ਪਛਾਣ ਸੰਨੀ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਛੋਟਾ ਹਰੀਪੁਰਾ, ਮੁਹੱਲਾ ਕੁਮਾਰਾ ਵਾਲਾ ਅਤੇ ਸ਼ੰਕਰ ਉਰਫ਼ ‘ਆਲੂ’ ਪੁੱਤਰ ਰਾਜ ਕੁਮਾਰ ਵਾਸੀ ਛੋਟਾ ਹਰੀਪੁਰਾ, ਲਵਲੀ ਕੁਮਾਰ ਉਰਫ਼ ਲਾਲੀ ਪੁੱਤਰ ਰਾਜਕੁਮਾਰ ਵਾਸੀ ਹਰੀਪੁਰਾ, ਮੁਹੱਲਾ ਕੁਮਰਾ ਅਤੇ ਰਵੀ ਕੁਮਾਰ ਉਰਫ਼ ਕਾਲੂ ਪੁੱਤਰ ਰਾਕੇਸ਼ ਕੁਮਾਰ ਵਾਸੀ ਗਲੀ ਨੰਬਰ 5 ਛੋਟਾ ਹਰੀਪੁਰਾ, ਏਕਤਾ ਨਗਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਚਾਚੇ ਨੇ ਸ਼ਰਾਬ ਪਿਲਾ ਕੇ ਹੱਡਾ-ਰੋੜੀ 'ਚ ਸੁੱਟਿਆ ਸੀ ਭਤੀਜਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਇਕ ਦਹਾਕੇ ਬਾਅਦ GNDU ਦੇ ਐੱਫੀਲਿਏਟਿਡ ਕਾਲਜਾਂ 'ਚ ਪੇਰਿਓਡਿਕ ਇੰਸਪੈਕਸ਼ਨਾਂ ਸ਼ੁਰੂ
NEXT STORY