ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਪੰਜਾਬ ਸਰਕਾਰ ਦਿਸ਼ਾ-ਨਿਰਦੇਸ਼ ਤਹਿਤ ਸਰਕਾਰ ਵੱਲੋਂ ਸਰਕਾਰ ਵੱਲੋਂ ਲੋੜਵੰਦ ਲੋਕਾਂ ਦਾ ਪੱਕੀ ਛੱਤ ਦਾ ਸੁਫ਼ਨਾ ਪੂਰਾ ਕਰਨ ਹਰੇਕ ਇਲਾਕੇ ਅੰਦਰ ਲੋੜਵੰਦ ਨੂੰ ਪੱਕੇ ਘਰ ਬਣਾਉਣ ਦੀ ਮਨਜ਼ੂਰੀ ਪੱਤਰ ਵੰਡੇ ਜਾ ਰਹੇ ਹਨ, ਜਿਸ ਤਹਿਤ ਅੱਜ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਬਲਾਕ ਦੋਰਾਂਗਲਾ ਦੇ ਕਰੀਬ 32 ਪਰਿਵਾਰਾਂ ਨੂੰ ਪੱਕੇ ਘਰ ਬਣਾਉਣ ਲਈ ਮਨਜ਼ੂਰੀ ਪੱਤਰ ਵੰਡੇ ਗਏ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਉਹਨਾਂ ਦੇ ਖਾਤਿਆਂ ਵਿੱਚ ਪਹਿਲੀ ਕਿਸ਼ਤ ਪਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਬਾਹਰੋਂ ਖਾਣਾ ਖਾਣ ਤੋਂ ਪਹਿਲਾਂ ਪੜ੍ਹ ਲਿਓ ਪੂਰੀ ਖ਼ਬਰ, ਮਸ਼ਹੂਰ ਰੈਸਟੋਰੈਂਟ 'ਚੋਂ ਸਾਹਮਣੇ ਆਈ ਹੈਰਾਨੀ ਵਾਲੀ ਗੱਲ
ਇਸ ਮੌਕੇ ਗੱਲਬਾਤ ਕਰਦੇ ਹੋਏ ਆਪ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਇਹ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਮੁੱਖ ਰੱਖ ਦਿਓ ਹੈ। ਉਹਨਾਂ ਦੇ ਪੱਕੇ ਛੱਤ ਬਣਾਉਣ ਸ਼ੁਰੂ ਕੀਤੀ ਯੋਜਨਾ ਤਹਿਤ ਅੱਜ ਬਲਾਕ ਦੌਰਾਗਲਾ ਦੇ ਵੱਖ-ਵੱਖ ਪਿੰਡਾਂ ਦੇ ਕਰੀਬ 32 ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਵੰਡੇ ਗਏ ਹਨ ਅਤੇ ਇਹਨਾਂ ਪਰਿਵਾਰਾਂ ਦੇ ਖਾਤਿਆਂ ਵਿੱਚ ਪਹਿਲੀ ਕਿਸ਼ਤੀ ਵੀ ਆ ਗਈ ਹੈ। ਇਹਨਾਂ ਪਰਿਵਾਰਾਂ ਵੱਲੋਂ ਆਪਣੇ ਘਰਾਂ ਨੂੰ ਪੱਕਾ ਬਣਾਉਣ ਦੇ ਲਈ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਪਰਿਵਾਰ ਸਰਕਾਰ ਦਾ ਧੰਨਵਾਦ ਕਰਦੇ ਹੋਏ ਖੁਸ਼ੀ ਮਹਿਸੂਸ ਕਰ ਰਹੇ ਹਨ ਕਿ ਇੱਕ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਗਰੀਬ ਲੋਕਾਂ ਦੀ ਬਾਂਹ ਪਹਿਲ ਦੇ ਅਧਾਰ 'ਤੇ ਫੜੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਆਪ ਵਰਕਰ ਅਤੇ ਵਲੰਟੀਅਰ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਨ-ਦਿਹਾੜੇ ਲੁਟੇਰੇ ਨੇ ਬਜ਼ੁਰਗ ਨੂੰ ਪਾਇਆ ਘੇਰਾ, 50 ਹਜ਼ਾਰ ਰੁਪਏ ਖੋਹ ਕੇ ਹੋਇਆ ਫਰਾਰ
NEXT STORY