ਅੰਮ੍ਰਿਤਸਰ: ਕੁਝ ਦਿਨ ਪਹਿਲਾਂ ਹੋਲਾ ਮਹੱਲਾ ਦੌਰਾਨ ਹਿਮਾਚਲ ਪ੍ਰਦੇਸ਼ ਦੇ ਨੌਜਵਾਨਾਂ ਦੇ ਮੋਟਰਸਾਈਕਲਾਂ 'ਤੇ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੀਆਂ ਤਸਵੀਰਾਂ ਉਤਾਰਨ ਦੀਆਂ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਲਗਾਤਾਰ ਹੀ ਵਿਵਾਦ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ । ਜਿਸ ਤੋਂ ਬਾਅਦ ਪੰਜਾਬ 'ਚ ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ 'ਤੇ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀਆਂ ਤਸਵੀਰਾਂ ਲਗਾਉਣ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਉੱਥੇ ਹੀ ਦੂਸਰੇ ਪਾਸੇ ਅੱਜ ਅੰਮ੍ਰਿਤਸਰ 'ਚ ਹਿਮਾਚਲ ਪ੍ਰਦੇਸ਼ ਤੋਂ ਆਈਆਂ ਬੱਸਾਂ 'ਤੇ ਖਾਲੀਸਤਾਨ ਲਿਖਿਆ ਅਤੇ ਉਨ੍ਹਾਂ ਦੇ ਸ਼ੀਸ਼ੇ ਤੋੜਨ ਦੀਆਂ ਵੀਡੀਓ ਵਾਇਰਲ ਹੋਈਆਂ ਹਨ।
ਇਹ ਵੀ ਪੜ੍ਹੋ- Punjab: 6 ਦਿਨਾਂ ਤੋਂ ਖੂੰਖਾਰ ਜਾਨਵਰ ਦੀ ਦਹਿਸ਼ਤ, 2 ਦਰਜਨ ਬੱਕਰੀਆਂ ਨੂੰ ਉਤਾਰਿਆ ਮੌਤ ਦੇ ਘਾਟ, ਕਈ ਲੋਕ ਵੀ ਜ਼ਖ਼ਮੀ
ਜਿਸ ਤੋਂ ਬਾਅਦ ਅੰਮ੍ਰਿਤਸਰ ਬੱਸ ਸਟੈਂਡ 'ਤੇ ਪਹੁੰਚ ਕੇ ਜਦੋਂ ਇਸ ਘਟਨਾ ਬਾਰੇ ਜਾਣਨ ਦੀ ਕੋਸ਼ਿਸ਼ ਕੀਤੀ ਤਾਂ ਅੰਮ੍ਰਿਤਸਰ ਬੱਸ ਸਟੈਂਡ 'ਤੇ ਮੌਜੂਦ ਹਿਮਾਚਲ ਪ੍ਰਦੇਸ਼ ਤੋਂ ਆਈ ਬੱਸਾਂ ਦੇ ਬੱਸ ਡਰਾਈਵਰਾਂ ਨੇ ਦੱਸਿਆ ਕਿ ਦੇਰ ਰਾਤ ਉਹ ਸੁਜਾਨਪੁਰ ਤੋਂ ਅੰਮ੍ਰਿਤਸਰ ਪਹੁੰਚੇ ਹਨ ਅਤੇ ਜਦੋਂ ਉਹ ਰੈਸਟ ਕਰਨਗੇ ਤਾਂ ਉਸ ਤੋਂ ਬਾਅਦ ਉਨ੍ਹਾਂ ਦੀ ਗੱਡੀਆਂ ਦੇ ਸ਼ੀਸ਼ੇ ਤੋੜ ਦਿੱਤੇ ਗਏ।

ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਡਰਾਈਵਰਾਂ ਨੇ ਦੱਸਿਆ ਕਿ ਇਸ ਸਬੰਧੀ 'ਚ ਉਨ੍ਹਾਂ ਨੇ ਹਿਮਾਚਲ 'ਚ ਆਪਣੇ ਰੋਡਵੇਜ਼ ਦੇ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਪੁਲਸ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ। ਇਸ ਦੌਰਾਨ ਮੌਕੇ 'ਤੇ ਪੁਲਸ ਦੇ ਵੱਡੇ ਅਧਿਕਾਰੀ ਵੀ ਪਹੁੰਚੇ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਬੱਸ ਡਰਾਈਵਰਾਂ ਨੇ ਅਪੀਲ ਕੀਤੀ ਕਿ ਸਾਨੂੰ ਸਭ ਨੂੰ ਆਪਸੀ ਪ੍ਰੇਮ ਬਣਾ ਕੇ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਤਿੰਨ ਬੱਚਿਆਂ ਦੇ ਪਿਓ ਸਿਰ 'ਤੇ ਚੜੀ ਆਸ਼ਕੀ, ਪਤਨੀ ਨੇ ਰੰਗੇ ਹੱਥੀਂ ਫੜਿਆ ਤੇ ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Luxembourg 'ਚ ਸੈਟਲ ਹੋਣ ਦਾ ਸੁਨਹਿਰੀ ਮੌਕਾ, ਅੱਜ ਹੀ ਕਰੋ ਅਪਲਾਈ
NEXT STORY