ਅੰਮ੍ਰਿਤਸਰ (ਸਰਬਜੀਤ)- ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਚੱਲ ਰਹੀਆਂ 'ਯੋਗਸ਼ਾਲਾ' ਯੋਗਾ ਕਲਾਸਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਫਰੀਦਕੋਟ ਦੇ ਸਿੱਖ ਨੌਜਵਾਨ ਆਗੂ ਗੁਰਸੇਵਕ ਸਿੰਘ ਭਾਣਾ ਆਪਣੇ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਅਕਾਲ ਤਖ਼ਤ ਸਕੱਤਰੇਤ ਨੂੰ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਨੇ ਗੁਰਦੁਆਰਿਆਂ ਅਤੇ ਲੰਗਰ ਹਾਲਾਂ ਵਿੱਚ ਲਗਾਈਆਂ ਜਾ ਰਹੀਆਂ ਯੋਗਾ ਕਲਾਸਾਂ 'ਤੇ ਇਤਰਾਜ਼ ਜਤਾਉਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਹ ਕਲਾਸਾਂ ਬੰਦ ਕਰਵਾਉਣ ਲਈ ਹੁਕਮਨਾਮਾ ਜਾਰੀ ਕਰਨ ਦੀ ਮੰਗ ਕੀਤੀ। ਫਰੀਦਕੋਟ ਦੇ ਸਿੱਖ ਨੌਜਵਾਨ ਆਗੂ ਗੁਰਸੇਵਕ ਸਿੰਘ ਭਾਣਾ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਇੱਕ ਮੰਗ ਪੱਤਰ ਸੌਂਪਿਆ ਗਿਆ।
ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਗੁਰਦੁਆਰਾ ਸਾਹਿਬਾਨ ਦੇ ਅੰਦਰ ਅਤੇ ਲੰਗਰ ਹਾਲਾਂ ਵਿੱਚ ਚਲਾਈਆਂ ਜਾ ਰਹੀਆਂ ਯੋਗਾ ਕਲਾਸਾਂ 'ਤੇ ਇਤਰਾਜ਼ ਜਤਾਇਆ। ਗੁਰਸੇਵਕ ਸਿੰਘ ਭਾਣਾ ਨੇ ਕਿਹਾ ਕਿ ' ਯੋਗਸ਼ਾਲਾ' ਪ੍ਰੋਜੈਕਟ ਤਹਿਤ ਕਈ ਥਾਵਾਂ 'ਤੇ ਗੁਰਦੁਆਰਾ ਸਾਹਿਬਾਨ ਦੀ ਹੱਦ ਅੰਦਰ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜੋ ਸਿੱਖ ਮਰਿਆਦਾ ਅਤੇ ਗੁਰੂ ਘਰਾਂ ਦੀ ਪਵਿੱਤਰਤਾ ਦੇ ਅਨੁਕੂਲ ਨਹੀਂ ਹਨ। ਉਨ੍ਹਾਂ ਕਿਹਾ ਕਿ ਯੋਗਾ ਇੱਕ ਵੱਖਰੀ ਕਿਰਿਆ ਹੈ ਅਤੇ ਇਸ ਨੂੰ ਗੁਰਦੁਆਰਿਆਂ ਦੀ ਬਜਾਏ ਪਾਰਕਾਂ, ਕਮਿਊਨਿਟੀ ਸੈਂਟਰਾਂ ਜਾਂ ਹੋਰ ਜਨਤਕ ਥਾਵਾਂ 'ਤੇ ਕਰਵਾਇਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ
ਉਨ੍ਹਾਂ ਦਾਅਵਾ ਕੀਤਾ ਕਿ ਕਈ ਥਾਵਾਂ 'ਤੇ ਇਹ ਕਲਾਸਾਂ ਚਲਾਉਣ ਵਾਲੇ ਲੋਕ ਪੰਜਾਬ ਤੋਂ ਬਾਹਰਲੇ ਹਨ ਅਤੇ ਗੁਰੂ ਘਰਾਂ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖੇ ਬਿਨਾਂ ਇਹ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਵਿੱਚ ਇਸ ਮਾਮਲੇ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ। ਗੁਰਸੇਵਕ ਸਿੰਘ ਭਾਣਾ ਨੇ ਦੱਸਿਆ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਨ ਲਈ ਆਏ ਹਨ ਕਿ ਗੁਰਦੁਆਰਾ ਸਾਹਿਬਾਨ ਦੇ ਅੰਦਰ ਚੱਲ ਰਹੀਆਂ ਯੋਗਾ ਕਲਾਸਾਂ ਨੂੰ ਬੰਦ ਕਰਨ ਸਬੰਧੀ ਜਲਦ ਤੋਂ ਜਲਦ ਉਚਿਤ ਹੁਕਮ ਜਾਰੀ ਕੀਤੇ ਜਾਣ, ਤਾਂ ਜੋ ਗੁਰੂ ਘਰਾਂ ਦੀ ਮਰਿਆਦਾ ਅਤੇ ਰਵਾਇਤਾਂ ਨੂੰ ਕਾਇਮ ਰੱਖਿਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਭਲਕੇ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ
NEXT STORY