ਅੰਮ੍ਰਿਤਸਰ (ਰਮਨ)- ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਕਥਿਤ ਤੌਰ ’ਤੇ ਗੰਭੀਰਤਾ ਨਾ ਦਿਖਾਉਣ ਦੇ ਰੋਸ ਵਜੋਂ ਨਗਰ ਨਿਗਮ ਅੰਮ੍ਰਿਤਸਰ ਦੇ ਕਰਮਚਾਰੀਆਂ ਨੇ ਵੀ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਸਾਂਝੀ ਸੰਘਰਸ਼ ਕਮੇਟੀ ਵੱਲੋਂ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਜਾਣ ਸਬੰਧੀ ਨੋਟਿਸ ਸੌਂਪਿਆ ਗਿਆ। ਕਰਮਚਾਰੀਆਂ ਨੇ ਸਪੱਸ਼ਟ ਕੀਤਾ ਕਿ ਜੇਕਰ 27 ਅਗਸਤ ਤੱਕ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਜਾਣ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਸਮਰਥਨ ਵਿੱਚ ਨਗਰ ਨਿਗਮ ਅੰਮ੍ਰਿਤਸਰ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਇਕਜੁੱਟਤਾ ਦਿਖਾਉਂਦਿਆਂ ਸਮੂਹਿਕ ਛੁੱਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ-ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ ਆਗੂਆਂ ਨੂੰ ਹਿਰਾਸਤ 'ਚ ਲਿਆ
ਯੂਥ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਰਾਜ ਕਲਿਆਣ, ਕਰਮਚਾਰੀ ਤਾਲਮੇਲ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਵਾਲੀਆ, ਪੈਨਸ਼ਨਰਜ਼ ਯੂਨੀਅਨ ਦੇ ਪ੍ਰਧਾਨ ਕਰਮਜੀਤ ਸਿੰਘ ਕੇ.ਪੀ., ਟੈਕਨੀਕਲ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਸਿੰਘ, ਚਰਨਜੀਤ ਸਿੰਘ ਅੰਮ੍ਰਿਤਸਰ ਵਰਕਰਜ਼ ਯੂਨੀਅਨ ਸੀਟੂ, ਪ੍ਰਧਾਨ ਭਗਵੰਤ ਸਿੰਘ, ਮੁਲਾਜ਼ਮ ਤਾਲਮੇਲ ਦਲ ਦੇ ਮਨਦੀਪ ਸਿੰਘ, ਸੇਵਾਦਾਰ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ, ਵਰਕਸ਼ਾਪ ਯੂਨੀਅਨ ਦੇ ਚੇਅਰਮੈਨ ਰਾਜ ਕੁਮਾਰ ਰਾਜੂ ਅਤੇ ਇੰਟਕ ਦੇ ਪ੍ਰਧਾਨ ਸੁਰਿੰਦਰ ਸੋਨੂੰ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ।
ਇਹ ਵੀ ਪੜ੍ਹੋ- ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ
ਆਗੂਆਂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਮੰਗਾਂ ਨੂੰ ਲੈ ਕੇ ਕਈ ਵਾਰ ਮੀਟਿੰਗਾਂ ਦਾ ਸਮਾਂ ਦਿੱਤਾ ਗਿਆ, ਪਰ ਬਾਅਦ ਵਿੱਚ ਮੀਟਿੰਗਾਂ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਮਾਮਲੇ ਨੂੰ ਲਗਾਤਾਰ ਲਟਕਾਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 38,00,00,000 ਦਾ ਨਸ਼ਾ ਬਰਾਮਦ, BSF ਨੂੰ ਵੇਖ ਫਰਾਰ ਹੋਏ ਤਸਕਰ
ਕਰਮਚਾਰੀਆਂ ਨੇ ਕਿਹਾ ਕਿ 27 ਅਗਸਤ ਦਾ ਐਕਸ਼ਨ ਸਰਕਾਰ ਨੂੰ ਆਪਣੀਆਂ ਮੰਗਾਂ ਵੱਲ ਧਿਆਨ ਦੇਣ ਲਈ ਦਿੱਤਾ ਗਿਆ ਸੰਕੇਤ ਹੈ। ਜੇਕਰ ਸਰਕਾਰ ਨੇ ਇਸ ਤੋਂ ਪਹਿਲਾਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਦਾ ਅਗਲਾ ਪੜਾਅ ਹੋਰ ਤਿੱਖਾ ਹੋਵੇਗਾ। ਇਸ ਮੌਕੇ ਹਰਜੀਤ ਸਿੰਘ, ਗੁਰਦੇਵ ਸਿੰਘ ਚੱਠਾ, ਭੁਪਿੰਦਰ ਸਿੰਘ, ਬਿਕਰਮਜੀਤ ਸਿੰਘ, ਰਾਜਬੀਰ ਸਿੰਘ, ਤਰਸੇਮ ਸਿੰਘ, ਸਰਬਜੀਤ ਸਿੰਘ, ਗੁਰਬਚਨ ਸਿੰਘ, ਅਸ਼ੋਕ ਕੁਮਾਰ, ਸੰਜੀਵ ਮਲਹੋਤਰਾ ਅਤੇ ਸੋਨੂੰ ਰਾਵਤ ਸਮੇਤ ਵੱਡੀ ਗਿਣਤੀ ਵਿੱਚ ਨਿਗਮ ਕਰਮਚਾਰੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਘਰ ’ਚ ਜ਼ਹਿਰੀਲੀ ਨਾਜਾਇਜ਼ ਸ਼ਰਾਬ ਵੇਚਨ ਵਾਲੇ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ
NEXT STORY