ਅੰਮ੍ਰਿਤਸਰ(ਰਮਨ)- ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਵੱਲੋਂ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰਾਜੈਕਟ ਦੀ ਸਮੀਖਿਆ ਬੈਠਕ ਕੀਤੀ ਗਈ, ਜਿਸ ਵਿਚ ਇਸ ਪ੍ਰਾਜੈਕਟ ਵਿਚ ਹੁਣ ਤੱਕ ਹੋਏ ਕੰਮਾਂ ਦੀ ਸਮੀਖਿਆ ਕੀਤੀ ਗਈ। ਸਮੀਖਿਆ ਮੀਟਿੰਗ ਵਿਚ ਲਾਰਸਨ ਐਂਡ ਟੂਬਰੋ ਕੰਪਨੀ ਦੇ ਅਧਿਕਾਰੀਆਂ, ਨਿਗਮ ਅਧਿਕਾਰੀਆਂ ਅਤੇ ਪ੍ਰਾਜੈਕਟ ਲਈ ਨਿਯੁਕਤ ਸੁਤੰਤਰ ਵੈਰੀਫਿਕੇਸ਼ਨ ਏਜੰਸੀ ਦੇ ਅਧਿਕਾਰੀ ਸ਼ਾਮਲ ਹੋਏ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਨਵੰਬਰ ਦੀ ਮਹੀਨੇ ਸ਼ੁਰੂਆਤ 'ਚ ਹੀ...
ਨਿਗਮ ਕਮਿਸ਼ਨਰ ਨੇ ਕੰਮ ਦਾ ਜਾਇਜ਼ਾ ਲੈਂਦਿਆਂ ਕੰਪਨੀ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਾਲ-ਨਾਲ ਕਰਮਚਾਰੀਆਂ ਦੀ ਗਿਣਤੀ ਵਿਚ ਵਾਧਾ ਕਰਨ ਦੇ ਹੁਕਮ ਦਿੱਤੇ ਤਾਂ ਜੋ ਅਗਲੇ ਸਾਲ ਮਾਰਚ ਤੋਂ ਸ਼ਹਿਰ ਵਿਚ ਨਹਿਰੀ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਇਹ ਵੀ ਹੁਕਮ ਦਿੱਤੇ ਕਿ ਕੰਮ ਦੀ ਰਫ਼ਤਾਰ ਨੂੰ ਤੇਜ਼ ਕੀਤਾ ਜਾਵੇ ਅਤੇ ਹੋਰ ਵਿਭਾਗਾਂ ਨਾਲ ਤਾਲਮੇਲ ਕਰ ਕੇ ਜਿੱਥੇ ਕਿਤੇ ਵੀ ਕੰਮ ਸ਼ੁਰੂ ਕਰਨ ਲਈ ਉਨ੍ਹਾਂ ਦੀ ਐੱਨ. ਓ. ਸੀ. ਦੀ ਲੋੜ ਹੋਵੇ, ਉਹ ਜਲਦੀ ਤੋਂ ਜਲਦੀ ਪ੍ਰਾਪਤ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ 31 ਅਕਤੂਬਰ ਨੂੰ ਸਰਕਾਰੀ ਛੁੱਟੀ ਦੀ ਉੱਠੀ ਮੰਗ
ਇਸ ਮੌਕੇ ਪ੍ਰਾਜੈਕਟ ਮੈਨੇਜਰ ਕੁਲਦੀਪ ਸਿੰਘ ਸੈਣੀ (ਸਾਬਕਾ ਮੁੱਖ ਇੰਜੀਨੀਅਰ), ਡਿਪਟੀ ਪ੍ਰਾਜੈਕਟ ਮੈਨੇਜਰ ਨਰਿੰਦਰਪਾਲ ਸਿੰਘ, ਐੱਸ. ਈ. ਜੀਤਿਨ ਵਾਸੁਦੇਵਾ, ਐੱਲ. ਐੱਡ. ਟੀ. ਦੇ ਪ੍ਰਾਜੈਕਟ ਮੈਨੇਜਰ ਰਾਹੁਲ ਪਟੇਲ, ਸੰਜੇ ਸਿੰਘ, ਸ਼ਿਵ ਕੁਮਾਰ ਸੋਨੀ, ਐਕਸੀਅਨ ਸੁਨੀਲ ਮਹਾਜਨ, ਅਸ਼ਵਨੀ ਕੁਮਾਰ, ਸੁਖਬੀਰ ਸਿੰਘ, ਐੱਸ. ਡੀ. ਓ. ਰਣਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ: ਵਿਆਹ ਦੇ ਨਾਂ 'ਤੇ ਵੱਡਾ ਘਪਲਾ, ਠੱਗੇ ਗਏ 10 NRI
ਜ਼ਿਕਰਯੋਗ ਹੈ ਕਿ ਨਗਰ ਨਿਗਮ ਵਲੋਂ ਵਿਸ਼ਵ ਬੈਂਕ ਅਤੇ ਏਸ਼ੀਆਈ ਇਨਫ੍ਰਾਸਟ੍ਰਕਚਰ ਇਨਵੈਸਟਮੈਂਟ ਬੈਂਕ ਦੇ ਸਹਿਯੋਗ ਨਾਲ ਪੰਜਾਬ ਮਿਊਂਸੀਪਲ ਸਰਵੀਸਿਜ਼ ਇੰਪਰੂਵਮੈਂਟ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਆਉਣ ਵਾਲੇ ਸਮੇਂ ਵਿਚ ਅੱਪਰ ਬਾਰੀ ਦੁਆਬ ਨਹਿਰ ਦਾ ਪਾਣੀ ਸਾਫ਼ ਕਰ ਕੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਪ੍ਰਾਜੈਕਟ ਤਹਿਤ ਵੱਲਾ ਵਿਖੇ 44 ਕਰੋੜ ਲੀਟਰ ਪ੍ਰਤੀਦਿਨ ਦੀ ਸਮਰੱਥਾ ਵਾਲੇ ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ, ਸ਼ਹਿਰ ਵਿਚ 112 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਉਣ ਦੇ ਨਾਲ-ਨਾਲ 45 ਨਵੀਆਂ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਿਵਲ ਹਸਪਤਾਲ 'ਚ ਵੱਡੀ ਘਟਨਾ, ਪ੍ਰਾਈਵੇਟ ਰੂਮ 'ਚ ਮਰੀਜ਼ ਨੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 
ਤਰਨਤਾਰਨ ਪੁਲਸ ਨੇ ਪਿੰਡਾਂ 'ਚ ਚਲਾਇਆ ਕੈਸੋ ਆਪ੍ਰੇਸ਼ਨ, ਮਾੜੇ ਅਨਸਰਾਂ 'ਤੇ ਸ਼ਿਕੰਜਾ ਕੱਸਿਆ
NEXT STORY