ਅੰਮ੍ਰਿਤਸਰ (ਰਮਨ)- ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਿਗਮ ਦੇ ਅਸਟੇਟ ਵਿਭਾਗ ਅਤੇ ਟ੍ਰੈਫ਼ਿਕ ਪੁਲਸ ਨੇ ਸਾਂਝੀ ਮੁਹਿੰਮ ਚਲਾ ਕੇ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਕੀਤੀ। ਇਸ ਦੌਰਾਨ ਪੁਲਸ ਟੀਮ ਅਤੇ ਨਿਗਮ ਦੀ ਟੀਮ ਨੇ ਰੇਲਵੇ ਲਿੰਕ ਸੜਕ ਤੋਂ ਸੜਕਾਂ ਵਿਚਕਾਰ ਖੜ੍ਹੇ 4 ਦੋਪਹੀਆ ਵਾਹਨ ਜਬਤ ਕਰਕੇ ਇਸ ਸੜਕ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ। ਇਸੇ ਦੌਰਾਨ ਟੀਮ ਵਲੋਂ ਪੁਤਲੀਘਰ ਵਿਚ ਲੋਕਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਕੀਤੇ ਨਾਜਾਇਜ਼ ਕਬਜ਼ਿਆਂ ’ਤੇ ਕਾਰਵਾਈ ਕਰਨ ਗਈ ਸਾਬਕਾ ਕੌਂਸਲਰ ਟੀਮ ਦੇ ਨਾਲ ਲੋਕ ਉਲਝ ਪਏ।
ਇਹ ਵੀ ਪੜ੍ਹੋ- ਗੰਨ ਕਲਚਰ ਨੂੰ ਉਤਸ਼ਾਹਿਤ ਕਰਦੀਆਂ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਵਾਲੀਆਂ ਪਤੰਗਾਂ ਦੁਕਾਨਾਂ 'ਤੇ ਲੱਗੀਆਂ
ਅਸਟੇਟ ਅਧਿਕਾਰੀ ਧਰਮਿੰਦਰਜੀਤ ਸਿੰਘ ਨੇ ਉਸ ਦੀ ਇਕ ਨਾ ਚੱਲਣ ਦਿੱਤੀ ਅਤੇ ਉਥੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਧਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਪੁਤਲੀਘਰ ਇਲਾਕੇ ਦੇ ਦੁਕਾਨਦਾਰਾਂ ਨਾਲ ਡੀ. ਸੀ. ਪੀ. ਟ੍ਰੈਫ਼ਿਕ ਅਮਨਦੀਪ ਕੌਰ ਨੇ ਨਾਜਾਇਜ਼ ਕਬਜ਼ਿਆਂ ਸਬੰਧੀ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਦੁਕਾਨਦਾਰ ਆਪਣਾ ਸਮਾਨ ਆਪਣੀਆਂ ਦੁਕਾਨਾਂ ਦੇ ਅੰਦਰ ਹੀ ਰੱਖਣ ਤਾਂ ਜੋ ਆਵਾਜਾਈ ਪ੍ਰਭਾਵਿਤ ਨਾ ਹੋਵੇ। ਫੁੱਟਪਾਥ ਦੇ ਬਾਹਰ 6.5 ਫੁੱਟ ਤੱਕ ਸੜਕ ਦੇ ਦੋਵੇਂ ਪਾਸੇ ਨਿਗਮ ਵੱਲੋਂ ਪੀਲੀ ਲਾਈਨ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਾਹਨ ਯੈਲੋ ਲਾਈਨ ਦੇ ਬਾਹਰ ਖੜ੍ਹਾ ਕਰਦਾ ਹੈ ਤਾਂ ਉਸ ਦਾ ਚਲਾਨ ਕੱਟਿਆ ਜਾਵੇਗਾ।
ਅੱਠ ਮਹੀਨਿਆਂ ਦੌਰਾਨ ਐਕਸਾਈਜ਼ ਵਿਭਾਗ ਨੇ ਵੱਡੀ ਗਿਣਤੀ 'ਚ ਲਾਹਣ ਅਤੇ ਚਾਲੂ ਭੱਠੀਆਂ ਕੀਤੀਆਂ ਬਰਾਮਦ
NEXT STORY