ਬਟਾਲਾ/ਚੰਡੀਗੜ੍ਹ (ਬੇਰੀ, ਬਲਜੀਤ, ਅੰਕੁਰ)- ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ 7.5 ਕਿਲੋ ਹੈਰੋਇਨ ਅਤੇ 16 ਜ਼ਿੰਦਾ ਰੌਂਦਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਸਪੈਕਟਰ ਇੰਦਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਸਾਹਿਬ ਸਿੰਘ ਵਾਸੀ ਝੰਜੋਟੀ (ਅੰਮ੍ਰਿਤਸਰ) ਅਤੇ ਸਾਜਨ ਸਿੰਘ ਵਾਸੀ ਭਕਨਾ ਕਲਾਂ (ਅੰਮ੍ਰਿਤਸਰ) ਹੈਰੋਇਨ ਅਤੇ ਹਥਿਆਰਾਂ ਦੀ ਸਮੱਗਲਿੰਗ ਦੇ ਧੰਦੇ ’ਚ ਕਾਫੀ ਸਰਗਰਮ ਹਨ।
ਹੁਣ ਉਹ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਅਤੇ ਅਸਲੇ ਦੀ ਵੱਡੀ ਖੇਪ ਆਪਣੇ ਸਾਥੀ ਸਤਨਾਮ ਸਿੰਘ ਵਾਸੀ ਅੰਮ੍ਰਿਤਸਰ ਨੂੰ ਦੇਣ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਡੇਰਾ ਬਾਬਾ ਨਾਨਕ ਤੋਂ ਵਾਇਆ ਫਤਿਹਗੜ੍ਹ ਚੂੜੀਆਂ ਰਾਹੀਂ ਅੰਮ੍ਰਿਤਸਰ ਵੱਲ ਆ ਰਹੇ ਹਨ।
ਇਹ ਵੀ ਪੜ੍ਹੋ- ਧਾਰਮਿਕ ਸਥਾਨ ਤੋਂ ਪਰਤਦੇ ਸਮੇਂ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਔਰਤਾਂ ਦੀ ਹੋਈ ਦਰਦਨਾਕ ਮੌਤ
ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਟੀਮ ਸਮੇਤ ਫਤਿਹਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਨੂੰ ਜਾਂਦੀ ਸੜਕ ’ਤੇ ਨਾਕਾਬੰਦੀ ਕਰ ਕੇ ਚੈਕਿੰਗ ਸ਼ੁਰੂ ਕੀਤੀ ਤਾਂ ਇਸ ਦੌਰਾਨ ਉਨ੍ਹਾਂ ਉਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ। ਜਦੋਂ ਉਕਤ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 7.5 ਕਿਲੋ ਹੈਰੋਇਨ ਅਤੇ 32 ਬੋਰ ਦੇ 16 ਜ਼ਿੰਦਾ ਰੌਂਦ ਬਰਾਮਦ ਹੋਏ।
ਉਨ੍ਹਾਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਟੀਮ ਨੇ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀ ਸਤਨਾਮ ਸਿੰਘ ਖਿਲਾਫ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਭਾਜਪਾ ਨੇ ਬਿੱਟੂ ਨੂੰ ਮੰਤਰੀ ਬਣਾ ਕੇ ਕੱਟੜਵਾਦ ਖ਼ਿਲਾਫ਼ ਆਪਣਾ ਰੁਖ਼ ਕੀਤਾ ਸਪੱਸ਼ਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 8 ਕਿਲੋ ਹੈਰੋਇਨ ਸਣੇ ਤਿੰਨ ਕਾਬੂ
NEXT STORY