ਤਰਨਤਾਰਨ (ਰਮਨ)- ਕਾਊਂਟਰ ਇੰਟੈਲੀਜੈਂਸ ਵਿਭਾਗ ਅੰਮ੍ਰਿਤਸਰ ਦੀ ਵਿਸ਼ੇਸ਼ ਟੀਮ ਵਲੋਂ ਜ਼ਿਲ੍ਹਾ ਤਰਨਤਰਨ ਵਿਖੇ ਵਿਸ਼ੇਸ਼ ਨਾਕਾਬੰਦੀ ਕਰਦੇ ਹੋਏ ਇਕ ਵਿਅਕਤੀ ਨੂੰ ਇਕ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਜਿਸ ਖ਼ਿਲਾਫ਼ ਥਾਣਾ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪੱਟੀ ਵਿਖੇ ਪੇਸ਼ ਕਰਨ ਉਪਰੰਤ ਚਾਰ ਦਿਨਾਂ ਰਿਮਾਂਡ ਹਾਸਲ ਕਰਦੇ ਹੋਏ ਫ਼ਰਾਰ ਸਾਥੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ :ਧੁੰਦ ਦੇ ਚੱਲਦਿਆਂ ਵਾਪਰਿਆ ਇਕ ਹੋਰ ਹਾਦਸਾ, ਪੰਜਾਬ ਰੋਡਵੇਜ਼ ਬੱਸ ਨਹਿਰ 'ਚ ਪਲਟੀ (ਵੀਡੀਓ)
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕਾਊਂਟਰ ਇੰਟੈਲੀਜੈਂਸ ਵਿਭਾਗ ਅੰਮ੍ਰਿਤਸਰ ਦੀ ਇਕ ਵਿਸ਼ੇਸ਼ ਟੀਮ ਜਿਸ ਦੀ ਅਗਵਾਈ ਇੰਸਪੈਕਟਰ ਇੰਦਰਦੀਪ ਸਿੰਘ ਕਰ ਰਹੇ ਸਨ, ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਜ਼ਿਲ੍ਹਾ ਤਰਨਤਰਨ ਦੇ ਸਰਹੱਦੀ ਇਲਾਕੇ ਵਿਚ ਤਸਕਰ ਨਸ਼ੇ ਦੀ ਸਪਲਾਈ ਕਰਨ ਲਈ ਆਏ ਹਨ। ਇਸ ਦੌਰਾਨ ਟੀਮ ਵਲੋਂ ਵਿਸ਼ੇਸ਼ ਨਾਕਾਬੰਦੀ ਕਰਦੇ ਹੋਏ ਨੇੜੇ ਦਾਣਾ ਮੰਡੀ ਪਿੰਡ ਬਾਸਰਕੇ ਵਿਖੇ ਇੰਦਰਜੀਤ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਾਸੀ ਕਲਸੀਆਂ ਖੁਰਦ ਜ਼ਿਲ੍ਹਾ ਤਰਨਤਾਰਨ ਨੂੰ ਇਕ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : ਨਸ਼ੇ ਨੇ ਬੁਝਾਇਆ ਘਰ ਦਾ ਚਿਰਾਗ, 20 ਸਾਲਾਂ ਦੇ ਨੌਜਵਾਨ ਦੀ ਮੌਤ
ਇਹ ਗ੍ਰਿਫ਼ਤਾਰੀ ਬੀਤੇ ਬੁੱਧਵਾਰ ਪੁਲਸ ਵਲੋਂ ਕੀਤੀ ਗਈ ਸੀ। ਇਸ ਦੇ ਨਾਲ ਹੀ ਪੁਲਸ ਵਲੋਂ ਸਟੇਟ ਸਪੈਸ਼ਲ ਆਪਰੇਸ਼ਨ ਸੈਲ ਵਲੋਂ ਅੰਮ੍ਰਿਤਸਰ ਵਿਖੇ ਇੰਦਰਜੀਤ ਸਿੰਘ ਤੋਂ ਇਲਾਵਾ ਬਚਿੱਤਰ ਸਿੰਘ ਉਰਫ਼ ਡਾਕਟਰ ਨਿਵਾਸੀ ਪਿੰਡ ਰਾਜੋਕੇ ਜ਼ਿਲ੍ਹਾ ਤਰਨਤਰਨ ਨੂੰ ਨਾਮਜ਼ਦ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਵੀਰਵਾਰ ਦੁਪਹਿਰ ਮੁਲਜ਼ਮ ਇੰਦਰਜੀਤ ਸਿੰਘ ਨੂੰ ਪੱਟੀ ਵਿਖੇ ਮਾਨਯੋਗ ਜੱਜ ਡਾਕਟਰ ਹਰਸਿਮਰਤ ਕੌਰ ਜੇ.ਐੱਮ.ਆਈ.ਸੀ ਦੀ ਅਦਾਲਤ ਵਿਚ ਪੇਸ਼ ਕਰਦੇ ਹੋਏ ਚਾਰ ਦਿਨਾਂ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਹਿੰਦੂ ਸੰਸਥਾਵਾਂ 'ਤੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਮਨਾਉਣ ਲਈ ਬਣ ਰਹੀਆਂ ਯੋਜਨਾਵਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਵਾਰਾ ਕੁੱਤਿਆਂ ਦੀ ਦਹਿਸ਼ਤ, ਗਾਂ ਦੇ ਵੱਛੇ ਨੂੰ ਨੋਚ-ਨੋਚ ਕੇ ਖਾਧਾ
NEXT STORY