ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅਦਾਲਤੀ ਕਾਰਵਾਈ ਮੁਹਾਲੀ ਬਾਰ ਐਸੋਸੀਏਸ਼ਨ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਅੱਗੇ ਨਹੀਂ ਵਧ ਸਕੀ। ਇਸ ਦੌਰਾਨ ਮਸ਼ੋਬਰਾ ਸਥਿਤ ਫਾਰਮ ਹਾਊਸ ਦੀਆਂ ਚਾਬੀਆਂ, ਬਿਕਰਮ ਸਿੰਘ ਮਜੀਠੀਆ ਦਾ ਮੋਬਾਈਲ ਫੋਨ ਜੋ ਇਸ ਸਮੇਂ ਪੰਜਾਬ ਵਿਜੀਲੈਂਸ ਬਿਊਰੋ ਦੇ ਕਬਜ਼ੇ ਵਿੱਚ ਹੈ, ਅਤੇ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਦੀ ਜ਼ਮਾਨਤ ਅਰਜ਼ੀ ਸਬੰਧੀ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
ਦੱਸਣਯੋਗ ਹੈ ਕਿ ਮਜੀਠੀਆ ਖ਼ਿਲਾਫ਼ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਉਨ੍ਹਾਂ ਦਾ ਮੋਬਾਈਲ ਫੋਨ ਆਪਣੇ ਕਬਜ਼ੇ ਵਿਚ ਲਿਆ ਗਿਆ ਹੈ। ਇਸ ਤੋਂ ਇਲਾਵਾ ਮਸ਼ੋਬਰਾ ਸਥਿਤ ਫਾਰਮ ਹਾਊਸ ਦੀਆਂ ਚਾਬੀਆਂ ਸੰਬੰਧੀ ਮਾਮਲਾ ਵੀ ਅਦਾਲਤ ਦੇ ਵਿਚਾਰ ਅਧੀਨ ਹੈ। ਉਧਰ, ਇਸੇ ਕੇਸ ਵਿਚ ਨਾਮਜ਼ਦ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਵਲੋਂ ਦਾਇਰ ਜ਼ਮਾਨਤ ਅਰਜ਼ੀ 'ਤੇ ਵੀ ਹੁਣ 29 ਜੁਲਾਈ ਨੂੰ ਹੀ ਸੁਣਵਾਈ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
NEXT STORY