ਤਾਰਾਗੜ੍ਹ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਸਰਹੱਦੀ ਖੇਤਰ ਕਸਬਾ ਬਮਿਆਲ ਦੇ ਥਾਣਾ ਤਾਰਾਗੜ੍ਹ ਅਧੀਨ ਆਉਂਦੇ ਕਥਲੋਰ ਪੁਲ 'ਤੇ ਇਕ ਗੱਡੀ 'ਚ ਪਲਾਸਟਿਕ ਕਰੇਟਾਂ ਦੀ ਆੜ ਹੇਠ 4 ਗਾਵਾਂ ਨੂੰ ਬੁਰੀ ਤਰ੍ਹਾਂ ਬੰਨ੍ਹਿਆ ਹੋਇਆ ਸੀ ਅਤੇ ਉਨ੍ਹਾਂ ਦੀ ਤਸਕਰੀ ਕੀਤੀ ਜਾ ਰਹੀ ਸੀ ਪਰ ਜਦ ਕਥਲੋਰ ਪੁਲ 'ਤੇ ਪੁਲਸ ਨੇ ਗੱਡੀ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਹ ਨਾਕਾ ਤੋੜ ਕੇ ਭੱਜ ਗਏ।



ਪੁਲਸ ਨੇ ਫੜਨ ਲਈ ਪਿੱਛਾ ਕੀਤਾ ਤਾਂ ਗੱਡੀ ਛੱਡ ਕੇ ਫਰਾਰ ਹੋ ਗਏ। ਜਦੋਂ ਗੱਡੀ ਵਿੱਚ ਲੱਦੇ ਕਰੇਟ ਹੇਠਾਂ ਲਾਹੇ ਗਏ ਤਾਂ ਉਨ੍ਹਾਂ ਵਿੱਚ 4 ਗਾਵਾਂ ਨੂੰ ਬੁਰੇ ਤਰੀਕੇ ਨਾਲ ਬੰਨ੍ਹ ਕੇ ਤਸਕਰੀ ਲਈ ਲਿਜਾਇਆ ਜਾ ਰਿਹਾ ਸੀ। ਪੁਲਸ ਨੇ ਗੱਡੀ ਕਬਜ਼ੇ ਵਿੱਚ ਲੈ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਇਕ ਹਫ਼ਤਾ ਬੀਤ ਜਾਣ ਤੋਂ ਬਾਅਦ ਵੀ ਮਨਪ੍ਰੀਤ ਬਾਦਲ ਨੂੰ ਨਹੀਂ ਲੱਭ ਸਕੀ ਵਿਜੀਲੈਂਸ, ਛਾਪੇਮਾਰੀ ਜਾਰੀ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਬਾ ਜਾਂ ਤਾਂ 5 ਕਰੋੜ ਤਿਆਰ ਰੱਖ, ਨਹੀਂ ਤਾਂ ਤੈਨੂੰ ਗੱਡੀ ਚਾੜ੍ਹ ਦੇਣਾ, ਮੰਦਰ ਦੀ ਗੋਲਕ 'ਚੋਂ ਨਿਕਲਿਆ ਨੋਟ
NEXT STORY