ਤਰਨਤਾਰਨ (ਰਮਨ)-ਇਕ ਮੌਜੂਦਾ ਸਰਪੰਚ ਪਾਸੋਂ ਵਿਦੇਸ਼ ਵਿਚ ਬੈਠੇ ਗੈਂਗਸਟਰ ਵੱਲੋਂ ਫੋਨ ਕਾਲ ਰਾਹੀਂ ਧਮਕੀ ਦਿੰਦੇ ਹੋਏ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਜਿਸ ਤੋਂ ਇਨਕਾਰ ਕਰਨ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਸਰਪੰਚ ਦੀ ਫਾਰਚੂਨਰ ਗੱਡੀ ਉਪਰ ਅੰਨ੍ਹੇਵਾਹ ਗੋਲੀਆਂ ਚਲਾਉਂਦੇ ਹੋਏ ਹਮਲਾ ਕਰ ਦਿੱਤਾ ਗਿਆ, ਜਿਸ ਦੌਰਾਨ ਗੱਡੀ ਦਾ ਡਰਾਈਵਰ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋ ਗਿਆ। ਇਸ ਸਬੰਧੀ ਥਾਣਾ ਵਲਟੋਹਾ ਦੀ ਪੁਲਸ ਨੇ ਗੈਂਗਸਟਰ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਹੋ ਗਈ ਭਵਿੱਖਬਾਣੀ
ਜਰਮਲ ਸਿੰਘ ਪੁੱਤਰ ਨੇਕ ਸਿੰਘ ਵਾਸੀ ਵਲਟੋਹਾ ਨੇ ਪੁਲਸ ਦੇ ਬਿਆਨਾਂ ਵਿਚ ਦੱਸਿਆ ਕਿ ਉਹ ਪਿੰਡ ਵਲਟੋਹਾ ਸੰਧੂਆਂ ਦਾ ਮੌਜੂਦਾ ਸਰਪੰਚ ਹੈ ਅਤੇ ਬੀਤੀ 3 ਨਵੰਬਰ ਨੂੰ ਉਸਦੇ ਮੋਬਾਈਲ ਫੋਨ 'ਤੇ ਇਕ ਵੱਟਸਐਪ ਕਾਲ ਆਈ ਸੀ, ਜਿਸ ਵਿਚ ਫੋਨ ਕਰਨ ਵਾਲੇ ਨੇ ਆਪਣਾ ਨਾਮ ਪ੍ਰਭ ਦਾਸੂਵਾਲ ਦੱਸਿਆ ਅਤੇ ਉਸ ਪਾਸੋਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਜਦੋਂ ਉਸ ਵੱਲੋਂ ਫਿਰੌਤੀ ਦੇਣ ਤੋਂ ਇਨਕਾਰ ਕੀਤਾ ਗਿਆ ਤਾਂ ਗੈਂਗਸਟਰ ਪ੍ਰਭ ਦਾਸੂਵਾਲ ਨੇ ਆਪਣੇ ਸਾਥੀਆਂ ਪਾਸੋਂ ਬੀਤੀ ਦੋ ਦਸੰਬਰ ਨੂੰ ਉਸਦੀ ਆੜ੍ਹਤ ਦਾਣਾ ਮੰਡੀ ਅਮਰਕੋਟ ਵਿਖੇ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਵਾਈਆਂ ਸਨ। ਜਿਸ ਤੋਂ ਬਾਅਦ ਉਸ ਪਾਸੋਂ ਲਗਾਤਾਰ ਪੈਸਿਆਂ ਦੀ ਮੰਗ ਜਾਰੀ ਰੱਖੀ ਗਈ। ਬੀਤੀ ਪੰਜ ਫਰਵਰੀ ਨੂੰ ਦੁਪਹਿਰ ਉਸ ਦੀ ਆੜ੍ਹਤ ਦੀ ਦੁਕਾਨ 'ਤੇ ਪ੍ਰਭ ਦਾਸੂਵਾਲ ਨੇ ਇਕ ਵਾਰ ਫਿਰ ਫਾਇਰ ਕਰਵਾਏ ਸਨ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਬੀਤੇ ਦਿਨੀਂ 11 ਮਾਰਚ ਨੂੰ ਜਦੋਂ ਉਹ ਆਪਣੀ ਫਾਰਚੂਨਰ ਗੱਡੀ ਉਪਰ ਡਰਾਈਵਰ ਮੇਜਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਭੂਰਾ ਕਰੀਮਪੁਰਾ ਸਮੇਤ ਪੰਚਾਇਤੀ ਨਾਲੇ ਦੇ ਕੰਮਕਾਰ ਵੇਖਣ ਉਪਰੰਤ ਸ਼ਾਮ ਆਪਣੇ ਘਰ ਨੂੰ ਪਰਤ ਰਹੇ ਸਨ ਤਾਂ ਨੇੜੇ ਬਾਪੂ ਬਚਨ ਸਿੰਘ ਠੇਕੇਦਾਰ ਦੀ ਯਾਦਗਾਰ ਕੋਲ ਪੁੱਜੇ ਤਾਂ ਉਨ੍ਹਾਂ ਦੇ ਬਰਾਬਰ ਇਕ ਮੋਟਰਸਾਈਕਲ 'ਤੇ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ 'ਤੇ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਜਿਸ ਦੇ ਚੱਲਦਿਆਂ ਇਕ ਗੋਲੀ ਡਰਾਈਵਰ ਦੇ ਸੱਜੇ ਕੰਨ ਅਤੇ ਖੱਬੇ ਹੱਥ ਉਪਰ ਜਾ ਲੱਗੀ, ਜਿਸ ਤੋਂ ਬਾਅਦ ਉਸ ਦੇ ਡਰਾਈਵਰ ਨੇ ਗੱਡੀ ਨੂੰ ਭਜਾ ਲਿਆ ਪਰ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੱਡੀ ਪਿੱਛੇ ਕਰੀਬ 6 ਰੌਂਦ ਫਾਇਰ ਕੀਤੇ ਗਏ, ਜਿਸ ਨਾਲ ਗੱਡੀ ਦਾ ਕਾਫੀ ਨੁਕਸਾਨ ਹੋ ਗਿਆ।
ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਇਸ ਦੌਰਾਨ ਉਨ੍ਹਾਂ ਦੇ ਪਿੱਛੇ ਆ ਰਹੇ ਗੁਰਜੀਤ ਸਿੰਘ ਪੁੱਤਰ ਨਿਰਮਲ ਸਿੰਘ ਅਤੇ ਹਰਮਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀਆਨ ਵਲਟੋਹਾ ਨੇ ਆਪਣੀ ਗੱਡੀ ਅਣਪਛਾਤੇ ਮੋਟਰਸਾਈਕਲ ਸਵਾਰਾਂ ਦਾ ਪਿੱਛਾ ਕਰਨ ਲਈ ਲਗਾ ਲਈ ਪਰ ਮੋਟਰਸਾਈਕਲ ਸਵਾਰ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ। ਜ਼ਖ਼ਮੀ ਹਾਲਤ ਵਿਚ ਉਸਦੇ ਡਰਾਈਵਰ ਗੁਰਚੇਤ ਸਿੰਘ ਨੂੰ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਅਮਰੀਕੀ ਏਜੰਸੀ FBI ਵੱਲੋਂ ਲੋੜੀਂਦੇ ਮੁਲਜ਼ਮ ਨੂੰ ਕੀਤਾ ਕਾਬੂ, ਹੋਏ ਵੱਡੇ ਖ਼ੁਲਾਸੇ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵਲਟੋਹਾ ਦੇ ਮੁਖੀ ਇੰਸਪੈਕਟਰ ਚਰਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਗੈਂਗਸਟਰ ਪ੍ਰਭਦੀਪ ਸਿੰਘ ਦਾਸੂਵਾਲ ਅਤੇ 3 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਸ ਨੇ ਇਸ ਫਾਇਰਿੰਗ ਦੌਰਾਨ 4 ਖੋਲ 30 ਬੋਰ ਦੇ ਕਬਜ਼ੇ ਵਿਚ ਲਏ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਜਹਾਨੋਂ ਤੁਰ ਗਿਆ ਦੋ ਮਾਸੂਮ ਧੀਆਂ ਦਾ ਪਿਓ
NEXT STORY