ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਪੰਥ ਵਿਚੋਂ ਛੇਕੇ ਹੋਏ ਪ੍ਰੋ. ਦਰਸ਼ਨ ਸਿੰਘ ਰਾਗੀ ਨੂੰ ਦੇਸ਼-ਵਿਦੇਸ਼ ਵਿਚ ਕਿਸੇ ਵੀ ਗੁਰਮਤਿ ਸਮਾਗਮ ਦੇ ਮੰਚ ਦੀ ਵਰਤੋਂ ਨਾ ਕਰਨ ਦੇਣ ਸਬੰਧੀ ਸਿੱਖ ਸੰਗਤਾਂ ਨੂੰ ਆਦੇਸ਼ ਜਾਰੀ ਕਰਦਿਆਂ ਪ੍ਰੋ. ਦਰਸ਼ਨ ਸਿੰਘ ਰਾਗੀ ਨੂੰ ਵੀ ਤਾੜਨਾ ਕੀਤੀ ਹੈ ਕਿ ਸਿੱਖ ਪ੍ਰੰਪਰਾਵਾਂ ਅਨੁਸਾਰ ਜਦੋਂ ਤੱਕ ਉਹ ਗੁਰੂ ਪੰਥ ਕੋਲੋਂ ਆਪਣੀ ਭੁੱਲ ਨਹੀਂ ਬਖਸ਼ਾ ਲੈਂਦਾ, ਉਦੋਂ ਤੱਕ ਉਹ ਕਿਸੇ ਵੀ ਧਾਰਮਿਕ ਸਮਾਗਮ ਦੇ ਮੰਚ ’ਤੇ ਨਾ ਚੜ੍ਹੇ।
ਇਹ ਵੀ ਪੜ੍ਹੋ- ਮਹਿੰਦੀ ਦਾ ਰੰਗ ਅਜੇ ਫਿੱਕਾ ਵੀ ਨਹੀਂ ਹੋਇਆ ਨਵ-ਵਿਆਹੁਤਾ ਨੇ ਚੁੱਕਿਆ ਖੌਫ਼ਨਾਕ ਕਦਮ, ਭਰਾ ਨੇ ਦੱਸੀ ਇਹ ਗੱਲ
ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਪ੍ਰੋ. ਦਰਸ਼ਨ ਸਿੰਘ ਰਾਗੀ ਵੱਖ-ਵੱਖ ਸਮੇਂ ਗੁੰਮਰਾਹਕੁੰਨ ਪ੍ਰਚਾਰ ਕਰ ਕੇ ਸਿੱਖਾਂ ਅੰਦਰ ਗੁਰੂ ਸਿਧਾਂਤਾਂ, ਇਤਿਹਾਸ, ਮਰਿਆਦਾ ਅਤੇ ਪ੍ਰੰਪਰਾਵਾਂ ਸਬੰਧੀ ਅਨੇਕ ਪ੍ਰਕਾਰ ਦੀਆਂ ਦੁਬਿਧਾਵਾਂ ਖੜ੍ਹੀਆਂ ਕਰਨ ਦੇ ਕੋਝੇ ਯਤਨ ਕਰਦਾ ਰਿਹਾ ਹੈ। ਇਸ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਬੰਧ ਵਿਚ ਵੀ ਘਟੀਆ ਅਤੇ ਅਪਮਾਨਜਨਕ ਟਿੱਪਣੀਆਂ ਕਰਨ ਤੋਂ ਬਾਅਦ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵਲੋਂ ਪ੍ਰੋ. ਦਰਸ਼ਨ ਸਿੰਘ ਰਾਗੀ ਨੂੰ ਤਲਬ ਕੀਤਾ ਗਿਆ ਤਾਂ ਵਾਰ-ਵਾਰ ਮੌਕਾ ਦੇਣ ’ਤੇ ਵੀ ਇਹ ਹਾਜ਼ਰ ਨਾ ਹੋ ਕੇ ਨਿੱਜੀ ਹਉਮੈ, ਖੁਦਗਰਜ਼ੀ ਅਤੇ ਹੰਕਾਰ ਵੱਸ ਪੰਚ-ਪ੍ਰਧਾਨੀ ਪ੍ਰੰਪਰਾ ਤੋਂ ਆਕੀ ਹੋ ਗਿਆ ਸੀ, ਜਿਸ ਤੋਂ ਬਾਅਦ 29 ਜਨਵਰੀ 2010 ਨੂੰ ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮਾ ਜਾਰੀ ਕਰ ਕੇ ਪ੍ਰੋ. ਦਰਸ਼ਨ ਸਿੰਘ ਰਾਗੀ ਨੂੰ ਸਿੱਖ ਪੰਥ ਵਿਚੋਂ ਛੇਕ ਦਿੱਤਾ ਸੀ।
ਇਹ ਵੀ ਪੜ੍ਹੋ- ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਆਂ ਲਈ ਅਹਿਮ ਖ਼ਬਰ, ਅੰਮ੍ਰਿਤਸਰ ਸਣੇ ਇਨ੍ਹਾਂ ਜ਼ਿਲ੍ਹਿਆਂ ਨੂੰ ਮੋਦੀ ਸਰਕਾਰ ਵੱਲੋਂ 'ਵੰਦੇ ਭਾਰਤ' ਰੇਲ ਦਾ ਤੋਹਫ਼ਾ
NEXT STORY