ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੀ ਵਾਰਡ ਨੰਬਰ 2 ਦੇ ਕ੍ਰਿਸ਼ਚਨ ਮੁਹੱਲੇ ਵਿਖੇ ਗਰੀਬ ਪਰਿਵਾਰ ਦੇ ਘਰ ਦੇ ਕਮਰੇ ਨੂੰ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਕਮਰੇ 'ਚ ਪਿਆ ਕੁੜੀ ਦੇ ਵਿਆਹ ਦਾ ਸਾਰਾ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ ਜਿਸ ਨੂੰ ਮੁਹਲਾ ਵਾਸੀਆਂ ਨੇ ਬੜੀ ਮੁਸ਼ੱਕਤ ਨਾਲ ਬੁਝਾਇਆ।
ਇਹ ਵੀ ਪੜ੍ਹੋ- Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ
ਇਸ ਸਬੰਧੀ ਘਰ ਦੇ ਮਾਲਕ ਧਰਮਪਾਲ ਅਤੇ ਉਸ ਦੀ ਪਤਨੀ ਸ਼ਿੰਦੀ ਨੇ ਦੁੱਖੀ ਹਿਰਦੇ ਨਾਲ ਦੱਸਿਆ ਕਿ ਉਹ ਦੁਪਹਿਰ ਦੇ ਸਮੇਂ ਆਪਣੇ ਘਰ ਦੇ ਬਾਹਰ ਬੈਠੇ ਸਨ ਕਿ ਉਨ੍ਹਾਂ ਦੇ ਗੁਆਂਢੀਆਂ ਨੇ ਰੋਲਾ ਪਾਇਆ ਕਿ ਤੁਹਾਡੇ ਘਰ ਦੇ ਉਪਰਲੇ ਕਮਰੇ’ਚੋਂ ਧੂਆਂ ਨਿਕਲ ਰਿਹਾ ਹੈ ਅਤੇ ਜਦ ਉਨ੍ਹਾਂ ਤੁਰੰਤ ਜਾ ਕੇ ਦੇਖਿਆ ਤਾਂ ਕਮਰੇ ’ਚ ਪੂਰੀ ਤਰ੍ਹਾਂ ਨਾਲ ਅੱਗ ਲੱਗ ਚੁੱਕੀ ਸੀ।

ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਦੇਖਦੇ ਹੀ ਦੇਖਦੇ ਅੱਗ ਇੰਨੀ ਵੱਧ ਗਈ ਕਿ ਘਰ ਅੰਦਰ ਪਿਆ ਸਾਰਾ ਸਾਮਾਨ ਅੱਗ ਦੀ ਲਪੇਟ ’ਚ ਆ ਕੇ ਸੜ ਰਿਹਾ ਸੀ, ਜਿਸ ਨੂੰ ਮੁਹੱਲਾ ਵਾਸੀਆਂ ਨੇ ਬੜੀ ਮੁਸ਼ਕਿਲ ਅੱਗ 'ਤੇ ਪਾਣੀ ਪਾ ਕੇ ਅੱਗ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਧੀ ਦੇ ਵਿਆਹ ਵਾਲਾ ਸਾਮਾਨ ਵੀ ਅੰਦਰ ਪਿਆ ਸੀ ਜੋ ਸੜ ਕੇ ਸੁਆਹ ਗਿਆ। ਉਨ੍ਹਾਂ ਨੇ ਪ੍ਰਸ਼ਾਸਨ ਕੋਲ ਮਦਦ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ- ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਮੌਤ, 4 ਸਾਲਾ ਬੱਚੇ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ ਦੀ ਧਰਤੀ ਨੇ ਖੋਹ ਲਿਆ ਮਾਪਿਆਂ ਦਾ ਜਵਾਨ ਪੁੱਤ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
NEXT STORY