ਬਟਾਲਾ (ਬੇਰੀ) : ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਧੋਖਾਦੇਹੀ ਕਰਨ ਵਾਲੀ ਔਰਤ ਅਤੇ ਉਸਦੇ ਮਾਪਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਸੁਖਬੀਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਨੇ ਦੱਸਿਆ ਕਿ ਉਸਦਾ ਵਿਆਹ 22 ਜੂਨ 2020 ਨੂੰ ਇਕ ਔਰਤ ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਉਕਤ ਔਰਤ ਦੇ ਮਾਤਾ-ਪਿਤਾ ਨੇ ਉਸ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਦੀ ਲੜਕੀ ਨੂੰ ਆਈਲੈਟਸ ਕਰਵਾ ਕੇ ਵਿਦੇਸ਼ ਕੈਨੇਡਾ ਭੇਜ ਦੇਵੇ ਅਤੇ ਵਿਦੇਸ਼ ਪੁੱਜਣ ਤੋਂ ਬਾਅਦ ਉਹ ਉਸਨੂੰ ਸਪਾਊਸ ਵੀਜੇ ’ਤੇ ਆਪਣੇ ਕੋਲ ਬੁਲਾ ਲਵੇਗੀ।
ਇਹ ਵੀ ਪੜ੍ਹੋ- ਨਰਾਇਣ ਸਿੰਘ ਚੌੜਾ ਅਦਾਲਤ 'ਚ ਪੇਸ਼, 14 ਦਿਨਾਂ ਲਈ ਭੇਜਿਆ ਜੇਲ੍ਹ
ਸੁਖਬੀਰ ਸਿੰਘ ਨੇ ਦੱਸਿਆ ਕਿ ਉਸ ਨੇ ਅਤੇ ਉਸ ਦੇ ਪਰਿਵਾਰ ਨੇ 30 ਲੱਖ ਰੁਪਏ ਖਰਚ ਕੇ ਉਕਤ ਔਰਤ ਨੂੰ ਕੈਨੇਡਾ ਭੇਜਿਆ ਪਰ ਉਕਤ ਔਰਤ ਨੇ ਉਸ ਨੂੰ ਵਿਦੇਸ਼ ਨਹੀਂ ਬੁਲਾਇਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਚ ਪੁਲਸ ਅਧਿਕਾਰੀਆਂ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਪੁਲਸ ਨੇ ਸੁਖਬੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਔਰਤ ਅਤੇ ਉਸ ਦੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਲੱਖਾਂ ਦੀ ਕਾਰ 'ਚ ਆਏ ਚੋਰ, ਚੋਰੀ ਕੀਤਾ ਮੁਰਗਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦੀ ਪਿੰਡ ਬੁਰਜ ਨੇੜਿਓਂ ਪਾਕਿਸਤਾਨੀ ਡਰੋਨ ਮਿਲਿਆ
NEXT STORY