ਦੀਨਾਨਗਰ/ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ) - ਜ਼ਿਲ੍ਹਾ ਗੁਰਦਾਸਪੁਰ ਵਿੱਚ ਰਾਵੀ ਦਰਿਆ ਦੇ ਆਏ ਹੜ੍ਹਾਂ ਤੋਂ ਲੋਕਾਂ ਨੂੰ ਬਚਾਉਣ ਦੇ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਦਿਨ-ਰਾਤ ਲੱਗਾ ਹੋਇਆ ਹੈ। ਹੜ੍ਹ ਆਉਣ ਤੋਂ ਪਹਿਲਾਂ ਜਿੱਥੇ ਲੋਕਾਂ ਨੂੰ ਚੌਕਸ ਕਰਦੇ ਹੋਏ ਨੀਵੇਂ ਇਲਾਕਿਆਂ ਵਿਚੋਂ ਬਾਹਰ ਕੱਢਿਆ ਗਿਆ ਸੀ ਓਥੇ ਹੜ੍ਹ ਦੌਰਾਨ ਵੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਹੜ੍ਹ ਦੇ ਪਾਣੀ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਲਿਆਂਦਾ।
ਇਹ ਵੀ ਪੜ੍ਹੋ-ਸਰਕਾਰੀ ਹੁਕਮਾਂ ਦੀ ਉਲੰਘਣਾ:ਛੁੱਟੀਆਂ ਦੇ ਬਾਵਜੂਦ ਵੀ ਸਕੂਲ ਖੁੱਲ੍ਹੇ, ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ
ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਖ਼ੁਦ ਗਰਾਊਂਡ ਜ਼ੀਰੋ 'ਤੇ ਜਾ ਕੇ ਰਾਹਤ ਕਾਰਜਾਂ ਦੀ ਅਗਵਾਈ ਕਰ ਰਹੇ ਹਨ। ਬੀਤੀ ਸ਼ਾਮ ਡਿਪਟੀ ਕਮਿਸ਼ਨਰ ਮਕੌੜਾ ਪੱਤਣ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਦੇ ਵਸਨੀਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਸਮਗਰੀ ਨੂੰ ਭੇਜਿਆ ਗਿਆ। ਸਹਾਇਕ ਕਮਿਸ਼ਨਰ ਸ੍ਰੀ ਰੁਪਿੰਦਰਪਾਲ ਸਿੰਘ ਨੇ ਖ਼ੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਰਾਵੀ ਦਰਿਆ ਨੂੰ ਪਾਰ ਕੀਤਾ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਰਾਹਤ ਸਮਗਰੀ ਵੰਡੀ।
ਇਹ ਵੀ ਪੜ੍ਹੋ-ਹੜ੍ਹਾਂ ਦਾ ਬੇਹੱਦ ਖੌਫਨਾਕ ਮੰਜਰ: ਪਾਣੀ ਸੁੱਕਣ ਮਗਰੋਂ ਵੀ ਲੀਹਾਂ ’ਤੇ ਨਹੀਂ ਆਵੇਗੀ ਲੱਖਾਂ ਲੋਕਾਂ ਦੀ ਜ਼ਿੰਦਗੀ
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਵੀ ਦਰਿਆ ਦੇ ਮਕੌੜਾ ਪੱਤਣ ਤੋਂ ਪਾਰ ਪਿੰਡਾਂ ਤੱਕ ਰਾਹਤ ਪਹੁੰਚਾਉਣ ਲਈ ਦੋ ਵਿਸ਼ੇਸ਼ ਵਾਹਨ ਏ.ਟੀ.ਓ.ਆਰ. ਐੱਨ1200 ਮੰਗਵਾਏ ਹਨ ਜੋ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਪਹੁੰਚਾਉਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਹਨਾਂ ਰਾਹੀਂ ਹੁਣ ਰਾਵੀ ਪਾਰ ਦੀ ਵਸੋਂ ਤੱਕ ਹਰ ਤਰ੍ਹਾਂ ਦੀ ਰਾਹਤ ਪਹੁੰਚਾਈ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਤਬਾਹੀ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਸਮੂਹ ਐੱਸ.ਡੀ.ਐੱਮ. ਵੀ ਦਿਨ-ਰਾਤ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਾਰੀਆਂ ਟੀਮਾਂ ਨੂੰ ਸ਼ਾਬਾਸ਼ੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਐੱਨ.ਡੀ.ਆਰ.ਐੱਫ਼, ਫੌਜ ਅਤੇ ਬੀ.ਐੱਸ.ਐੱਫ. ਨਾਲ ਮਿਲ 5581 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢ ਕੇ ਉਨ੍ਹਾਂ ਦੀ ਜਾਨ ਬਚਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਟੀਮ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ ਅਤੇ ਕਿਸੇ ਨੂੰ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ: ਸਰਕਾਰੀ ਸਕੂਲਾਂ 'ਚ ਦਾਖਲਿਆਂ ਦੀ ਵੱਡੀ ਗਿਰਾਵਟ, ਅੰਕੜੇ ਕਰ ਦੇਣਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹਾਂ ਕਾਰਨ ਵੱਖ ਹੋਏ ਗੁਰਦਾਸਪੁਰ ਦੇ 7 ਪਿੰਡ, NDRF ਨੇ ਬੇੜੀਆਂ ਰਾਹੀਂ ਪਹੁੰਚਾਈ ਰਾਹਤ ਸਮੱਗਰੀ
NEXT STORY