ਗੁਰਦਾਸਪੁਰ(ਗੋਰਾਇਆ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਲਗਾਤਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਮਿਲਕੇ ਪਰਾਲੀ ਨਾ ਸਾੜਨ ਲਈ ਅਪੀਲ ਕੀਤੀ ਜਾ ਰਹੀ ਹੈ। ਅੱਜ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਅਤੇ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਵਲੋਂ ਬਟਾਲਾ ਵੱਲੋਂ ਡੇਰਾ ਬਾਬਾ ਨਾਨਕ, ਕਲਾਨੌਰ, ਬਟਾਲਾ ਦੇ ਵੱਖ-ਵੱਖ ਪਿੰਡਾਂ ਮੀਆਂਕੋਟ ਸਾਹਿਬ, ਰੁਡਿਆਣਾ ਅਤੇ ਕਲਾਨੌਰ ਨੇੜਲੇ ਪਿੰਡਾਂ, ਤਾਰਾਗੜ੍ਹ, ਰਾਏਚੱਕ, ਦੋਲੇਵਾਲ, ਅਰਲੀਭੰਨ ਅਤੇ ਨਿੱਜਰ ਦਾ ਦੌਰਾ ਕੀਤਾ ਗਿਆ ਅਤੇ ਰਸਤੇ ਵਿੱਚ ਲੱਗੀ ਅੱਗ ਨੂੰ ਫਾਇਰ ਬ੍ਰਿਗੇਡ ਦੀ ਮਦਦ ਨਾਲ ਬੁਝਵਾਇਆ ਗਿਆ। ਇਸ ਮੌਕੇ ਐੱਸ. ਪੀ. ਨਵਜੋਤ ਸਿੰਘ ਸੰਧੂ ਅਤੇ ਡਾ. ਸ਼ਹਿਬਾਜ ਸਿੰਘ ਚੀਮਾ ਮੁੱਖ ਖੇਤੀਬਾੜੀ ਅਫਸਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਲੁੱਟ-ਖੋਹ ਕਰਨ ਆਏ ਬਦਮਾਸ਼ਾਂ ਨੇ ਵਿਅਕਤੀ ਨੂੰ ਮਾਰੀ ਗੋਲੀ
ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਅਪਣਾਈ ਜਾਵੇ ਅਤੇ ਜ਼ਿਲ੍ਹਾ ਗੁਰਦਾਸਪੁਰ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਮੁਕਤ ਬਣਾਉਣ ਵਿੱਚ ਸਹਿਯੋਗ ਦਿੱਤਾ ਜਾਵੇ।
ਇਹ ਵੀ ਪੜ੍ਹੋ- Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ
ਡਾ. ਸ਼ਹਿਬਾਜ ਸਿੰਘ ਚੀਮਾ ਮੁੱਖ ਖੇਤੀਬਾੜੀ ਅਫਸਰ ਨੇ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਸੁਪਰ ਸੀਡਰ ਅਤੇ ਹੈਪੀ ਸੀਡਰ ਵਰਗੀਆਂ ਆਧੁਨਿਕ ਖੇਤੀ ਮਸ਼ੀਨਾਂ ਨੂੰ ਤਰਜੀਹ ਦੇਣ। ਉਨ੍ਹਾਂ ਦੱਸਿਆ ਕਿ ਸੁਪਰ ਸੀਡਰ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਲਈ ਇਕ ਵਧੀਆ ਅਤੇ ਪ੍ਰਭਾਵਸ਼ਾਲੀ ਸੰਦ ਹੈ। ਇਸ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਲੋੜ ਨਹੀਂ ਰਹਿੰਦੀ ਅਤੇ ਵਾਤਾਵਰਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਦੀ ਵੀ ਸੰਭਾਲ ਹੁੰਦੀ ਹੈ ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫਸਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 98781-66525 'ਤੇ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ- ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ: ਹਾਈਕੋਰਟ ਦੇ ਹੁਕਮਾਂ 'ਤੇ PGI 'ਚ ਸ਼ੁਰੂ ਹੋਇਆ ਪੋਸਟਮਾਰਟਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ
NEXT STORY