ਗੁਰਦਾਸਪੁਰ (ਹਰਮਨ)- ਜ਼ਿਲ੍ਹਾ ਗੁਰਦਾਸਪੁਰ ਦੇ ਬਿਆਸ ਦਰਿਆ ਨੇੜਲੇ ਬੇਟ ਇਲਾਕੇ ਵਿੱਚ ਹੜ੍ਹ ਦਾ ਪਾਣੀ ਉਤਰ ਜਾਣ ਤੋਂ ਬਾਅਦ ਜਨ-ਜੀਵਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ। ਧੁੱਸੀ ਬੰਨ ਵਿੱਚ ਪਾੜ ਭਰ ਲਏ ਜਾਣ ਤੋਂ ਬਾਅਦ ਪਿੰਡਾਂ ਵਿੱਚ ਆਵਾਜਾਈ ਬਹਾਲ ਹੋ ਰਹੀ ਹੈ। ਇਸ ਸਭ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਸੁਵਿਧਾਵਾ ਦੇਣ ਲਈ ਪਿੰਡ ਪੱਧਰ `ਤੇ ਵੱਖ-ਵੱਖ ਵਿਭਾਗਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਪ੍ਰਭਾਵਤ ਪਿੰਡਾਂ ਵਿੱਚ ਜਾ ਕੇ ਵਿਸ਼ੇਸ ਕੈਂਪ ਲਗਾਉਣਗੀਆਂ ਅਤੇ ਹੜ੍ਹ ਪੀੜ੍ਹਤਾਂ ਦੀ ਮਦਦ ਕਰਨਗੀਆਂ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 65 ਸਾਲਾ ਬਜ਼ੁਰਗ ਦਾ ਦਰਦ, 4 ਸਾਲਾਂ 'ਚ 3 ਪੁੱਤਰ ਦਿੱਤੇ ਗੁਆ, ਵਜ੍ਹਾ ਜਾਣ ਹੋਵੋਗੇ ਹੈਰਾਨ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਰੀ ਹੁਕਮਾਂ ਵਿੱਚ ਹਦਾਇਤ ਕੀਤੀ ਹੈ ਕਿ ਪੰਜਾਬ ਪੁਲਸ ਪਿੰਡਾਂ 'ਚ ਲਾਗਣ ਵਾਲੇ ਕੈਂਪਾਂ, ਟ੍ਰੈਫ਼ਿਕ ਵਿਵਸਥਾ 'ਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਠੀਕ ਰੱਖਣਾ ਯਕੀਨੀ ਬਣਾਉਣਗੇ। ਮਾਲ ਵਿਭਾਗ ਵੱਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੜ੍ਹ ਕਾਰਨ ਹੋਏ ਹਰ ਤਰ੍ਹਾਂ ਦੇ ਨੁਕਸਾਨ ਜਿਵੇਂ ਕਿ ਘਰਾਂ ਦਾ, ਪਸ਼ੂਆਂ ਦਾ ਅਤੇ ਪਾਣੀ ਘੱਟਣ `ਤੇ ਫ਼ਸਲਾਂ ਦੇ ਨੁਕਸਾਨ ਦਾ ਅਨੁਮਾਨ ਲਗਾ ਕੇ ਰੀਪੋਰਟ ਤਿਆਰ ਕਰਨਗੇ। ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਏ ਜਾਣਗੇ ਅਤੇ ਪਿੰਡਾਂ ਵਿੱਚ ਫੌਗਿੰਗ ਕੀਤੀ ਜਾਵੇਗੀ। ਪਸ਼ੂ ਪਾਲਣ ਵਿਭਾਗ ਵੱਲੋਂ ਪ੍ਰਭਾਵਤ ਪਿੰਡਾਂ ਵਿੱਚ ਪਸ਼ੂਆਂ ਦੀ ਦੇਖਭਾਲ ਕਰਨਾ ਯਕੀਨੀ ਬਣਾਉਣ ਦੇ ਨਾਲ ਪਸ਼ੂਆਂ ਦੇ ਇਲਾਜ/ਚਾਰਾ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ- ਕੈਨੇਡਾ ਵਿਖੇ ਮੌਤ ਦੇ ਮੂੰਹ 'ਚ ਗਏ ਦਲਜੀਤ ਦੀ ਲਾਸ਼ ਪਹੁੰਚੀ ਅੰਮ੍ਰਿਤਸਰ ਏਅਰਪੋਰਟ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਪ੍ਰਭਾਵਤ ਪਿੰਡਾਂ ਵਿੱਚ ਕਿਸਾਨਾਂ ਨਾਲ ਤਾਲਮੇਲ ਕਰਕੇ ਖੇਤੀਬਾੜੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਗੇ ਅਤੇ ਮਾਲ ਮਹਿਕਮੇ ਵੱਲੋਂ ਫ਼ਸਲਾਂ ਦੇ ਨੁਕਸਾਨ ਦੀ ਰੀਪੋਰਟ ਤਿਆਰ ਕਰਨ 'ਚ ਸਹਿਯੋਗ ਕਰਨਗੇ। ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇਸਤਰੀਆਂ ਅਤੇ ਬੱਚਿਆਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਵੱਲੋਂ ਹੜ੍ਹ ਪ੍ਰਭਾਵਤ ਖ਼ੇਤਰ 'ਚ ਸੜਕਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਗਾ ਕੇ ਮੁਰੰਮਤ ਦੇ ਐੱਸਟੀਮੇਟ ਤਿਆਰ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਠੀਕ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਧੁੱਸੀ ਬੰਨ੍ਹ ’ਚ ਪਏ ਪਾੜ 250 ’ਚੋਂ 160 ਫੁੱਟ ਭਰਨ ’ਚ ਹੋਈ ਕਾਮਯਾਬੀ ਹਾਸਲ: DC ਹਿਮਾਂਸ਼ੂ ਅਗਰਵਾਲ
ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੀਆਂ ਇਮਾਰਤਾਂ ਦੀ ਸੁਰੱਖਿਆ ਦੀ ਰੀਪੋਰਟ ਤਿਆਰ ਕਰਨ ਦੇ ਨਾਲ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਟੈਲੀਫੋਨ ਵਿਭਾਗ ਹੜ੍ਹ ਪ੍ਰਭਾਵਤ ਖ਼ੇਤਰ 'ਚ ਟੈਲੀਫੋਨ ਸੇਵਾਵਾਂ ਤੁਰੰਤ ਬਹਾਲ ਕਰੇਗਾ। ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਪਿੰਡਾਂ ਵਿੱਚ ਲੋੜਵੰਦਾਂ ਦੀ ਮਦਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਵਿਭਾਗਾਂ ਦੀਆਂ ਡਿਊਟੀਆਂ ਵੀ ਹੜ੍ਹ ਪ੍ਰਭਾਵਤ ਖ਼ੇਤਰਾਂ 'ਚ ਲਗਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਤ ਲੋਕਾਂ ਦੀ ਸੇਵਾ ਵਿੱਚ ਲੱਗਾ ਹੋਇਆ ਹੈ ਅਤੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਨੇ ‘OPS ਸੀਲ-3’ ਅਭਿਆਨ ਤਹਿਤ 20 ਮੁਲਜ਼ਮਾਂ ਸਣੇ ਇਕ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ, ਨਸ਼ੀਲਾ ਸਾਮਾਨ ਬਰਾਮਦ
NEXT STORY