ਅੰਮ੍ਰਿਤਸਰ (ਨੀਰਜ)- ਨਵ-ਨਿਯੁਕਤ ਡੀ. ਸੀ. ਘਨਸ਼ਿਆਮ ਥੋਰੀ ਨੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਵਾਰ ਫਿਰ ਮੀਟਿੰਗ ਕਰ ਕੇ ਉਨ੍ਹਾਂ ਨੂੰ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਪੈਂਡਿੰਗ ਨੂੰ ਖ਼ਤਮ ਕਰਨ ਦੇ ਆਦੇਸ਼ ਦਿੱਤੇ ਹਨ। ਜਾਣਕਾਰੀ ਅਨੁਸਾਰ ਡੀ. ਸੀ. ਨੇ ਚਾਰਜ ਸੰਭਾਲਣ ਤੋਂ ਬਾਅਦ ਲਗਾਤਾਰ ਦੂਜੀ ਵਾਰ ਅਧਿਕਾਰੀਆਂ ਨੂੰ ਪੈਂਡਿੰਗ ਖ਼ਤਮ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਡੀ. ਸੀ. ਨੇ ਪ੍ਰਸ਼ਾਸਨ ਨਾਲ ਸਬੰਧਤ ਅਦਾਲਤੀ ਕੇਸਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਉਨ੍ਹਾਂ ਦੀ ਸੂਚੀ ਡੀ. ਸੀ. ਦਫ਼ਤਰ ਨੂੰ ਮੁਹੱਈਆ ਕਰਵਾਉਣ ਲਈ ਕਿਹਾ ਹੈ।
ਇਹ ਵੀ ਪੜ੍ਹੋ- ਕੁਦਰਤੀ ਨਜ਼ਾਰਿਆਂ ਨੂੰ ਚਾਰ ਚੰਨ ਲਗਾ ਰਹੀ ਪ੍ਰਵਾਸੀ ਮਹਿਮਾਨਾਂ ਦੀ ਚਹਿਕ, ਹੁਣ ਤੱਕ ਪਹੁੰਚੇ 1200 ਤੋਂ ਜ਼ਿਆਦਾ ਪੰਛੀ
ਡੀ. ਸੀ. ਨੇ ਕਿਹਾ ਕਿ ਹਾਈਕੋਰਟ, ਮਨੁੱਖੀ ਅਧਿਕਾਰ ਕਮਿਸ਼ਨ, ਐੱਸ. ਸੀ. ਕਮਿਸ਼ਨ ਅਤੇ ਜ਼ਮੀਨ ਐਕਵਾਇਰ ਵਰਗੇ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਣਾ ਚਾਹੀਦਾ ਹੈ, ਕਿਉਂਕਿ ਕਈ ਵਾਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ ਸਮੇਂ ਸਿਰ ਜਵਾਬ ਨਾ ਦੇਣ ਕਾਰਨ ਨਿਰਾਸ਼ਾ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਕੇਸਾਂ ਦੀ ਸੂਚੀ ਸਾਰੀਆਂ ਸ਼ਾਖਾਵਾਂ ਵਿਚ ਤਿਆਰ ਕੀਤੀ ਜਾਣੀ ਚਾਹੀਦੀ ਹੈ ਅਤੇ ਸਮੇਂ ਸਿਰ ਨਿਪਟਾਇਆ ਜਾਣਾ ਚਾਹੀਦਾ ਹੈ।
ਡੀ. ਸੀ. ਨੇ ਇਕ ਵਾਰ ਫਿਰ ਸੇਵਾ ਕੇਂਦਰਾਂ ਵਿਚ ਬਕਾਇਆ ਪੈਂਡਿੰਗ ਨੂੰ ਖ਼ਤਮ ਕਰਨ ਦੇ ਹੁਕਮ ਦਿੱਤੇ ਹਨ। ਡੀ . ਸੀ. ਨੇ ਕਿਹਾ ਕਿ 70 ਫੀਸਦੀ ਤੋਂ ਵੱਧ ਲੋਕ ਆਪਣੇ ਕੰਮ ਕਰਵਾਉਣ ਲਈ ਸੇਵਾ ਕੇਂਦਰਾਂ ਵਿਚ ਜਾਂਦੇ ਹਨ, ਇਸ ਲਈ ਸੇਵਾ ਕੇਂਦਰਾਂ ਵਿਚ ਪਏ ਬਕਾਇਆ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕੀਤਾ ਜਾਵੇ। ਸਬੰਧਤ ਅਧਿਕਾਰੀਆਂ ਨੂੰ ਸਮੇਂ-ਸਮੇਂ ’ਤੇ ਬਕਾਇਆ ਪਏ ਕੰਮਾਂ ਦੀ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਜ਼ਿਲ੍ਹੇ ਵਿਚ 41 ਸੇਵਾ ਕੇਂਦਰਾਂ ਵਿਚ 435 ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਸਰਕਾਰ ਦਾ ਵੱਡਾ ਕਦਮ, 30 ਨਵੰਬਰ ਤੱਕ ਆਯੁਸ਼ਮਾਨ ਕਾਰਡ ਬਣਾਉਣ ਵਾਲਿਆਂ ਲਈ ਅਹਿਮ ਐਲਾਨ
ਇਸ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਮੌਕੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡੀ. ਸੀ. ਘਨਸ਼ਿਆਮ ਥੋਰੀ ਨੇ ਧਾਰਾ 144 ਤਹਿਤ 27 ਅਤੇ 28 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਅਤੇ ਹੋਰ ਸਮਾਗਮਾਂ ਦੇ ਮੱਦੇਨਜ਼ਰ 28 ਅਤੇ 30 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਡੀਆਂ ’ਚ ਝੋਨੇ ਦੀ ਖ਼ਰੀਦ ਅਤੇ ਅਦਾਇਗੀ ਸਾਡੀ ਪਹਿਲੀ ਤਰਜ਼ੀਹ : ਮੰਤਰੀ ਲਾਲ ਚੰਦ ਕਟਾਰੂਚੱਕ
NEXT STORY