ਬਟਾਲਾ (ਸਾਹਿਲ, ਯੋਗੀ, ਅਸ਼ਵਨੀ): ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਬਟਾਲਾ ਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਿਤਾ ਸ੍ਰੀ ਜਨਕ ਰਾਜ ਸਾਰੰਗਲ ਅਤੇ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਮਲਹੋਤਰਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਨਿਸ਼ਾਨੀ ਪਾਵਨ ਕੱਚੀ ਕੰਧ ਦੇ ਦਰਸ਼ਨ ਕੀਤੇ ਅਤੇ ਇਸ ਪਾਵਨ ਅਸਥਾਨ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ।
ਇਹ ਵੀ ਪੜ੍ਹੋ : ਨੌਜਵਾਨ ਦਾ ਭੇਦਭਰੇ ਹਾਲਾਤ 'ਚ ਕੱਟਿਆ ਗਲਾ, ਇਲਾਕੇ 'ਚ ਫੈਲੀ ਸਨਸਨੀ
ਇਸ ਮੌਕੇ ਗੁਰਨਾਮ ਸਿੰਘ ਜੱਸਲ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਉਨ੍ਹਾਂ ਦੇ ਪਿਤਾ ਸ੍ਰੀ ਜਨਕ ਰਾਜ ਸਾਰੰਗਲ ਦਾ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ : ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰਨ
ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਰੂਹਾਨੀ ਸ਼ਾਂਤੀ ਦਾ ਅਹਿਸਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਹੀ ਉਨ੍ਹਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਅਤੇ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਜਵਾਨ ਦਾ ਭੇਦਭਰੇ ਹਾਲਾਤ 'ਚ ਕੱਟਿਆ ਗਲਾ, ਇਲਾਕੇ 'ਚ ਫੈਲੀ ਸਨਸਨੀ
NEXT STORY