ਗੁਰਦਾਸਪੁਰ (ਹਰਮਨ,ਹਰਜਿੰਦਰ ਸਿੰਘ ਗੋਰਾਇਆ) - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਪਿੰਡ ਕੋਠੀ ਮਜੀਠੀ (ਬਹਿਰਾਮਪੁਰ) ਅਤੇ ਬਾਊਪੁਰ ਜੱਟਾਂ ਦਾ ਦੌਰਾ ਕਰਕੇ ਉੱਥੇ ਸੱਕੀ ਨਾਲੇ ਅਤੇ ਨੋਮਣੀ ਨਾਲੇ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਰੇਨਜ਼ ਵਿਭਾਗ ਦੇ ਐਕਸੀਅਨ ਦਿਲਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)
ਅੱਜ ਸਵੇਰੇ ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਬਹਿਰਾਮਪੁਰ ਨੇੜਲੇ ਪਿੰਡ ਕੋਠੀ ਮਜੀਠੀ ਵਿਖੇ ਪਹੁੰਚੇ ਜਿਥੇ ਸੱਕੀ ਨਾਲੇ ਵਿਚੋਂ ਗਾਰ ਕੱਢਣ ਅਤੇ ਖਲਾਈ ਦਾ ਕੰਮ ਚੱਲ ਰਿਹਾ ਸੀ। ਡਰੇਨਜ਼ ਵਿਭਾਗ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਸੱਕੀ ਨਾਲੇ ਦੀ ਕੀਤੀ ਜਾ ਰਹੀ ਸਫ਼ਾਈ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਤੋਂ ਪਹਿਲਾਂ-ਪਹਿਲਾਂ ਇਸ ਕੰਮ ਨੂੰ ਹਰ ਹਾਲ ਵਿੱਚ ਮੁਕੰਮਲ ਕਰ ਲਿਆ ਜਾਵੇ। ਇਸ ਤੋਂ ਬਾਅਦ ਉਨ੍ਹਾਂ ਨੇ ਗਾਹਲੜੀ ਹੈੱਡਵਰਕਸ ਤੇ ਬਾਊਪੁਰ ਜੱਟਾਂ ਵਿਖੇ ਨੋਮਣੀ ਨਾਲੇ ਦੀ ਖਲਾਈ ਦੇ ਕੰਮ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਨ੍ਹਾਂ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਬੀਤੇ ਸਮਿਆਂ ਵਿੱਚ ਹੜ੍ਹਾਂ ਦੀ ਮਾਰ ਬਾਰੇ ਜਾਣਕਾਰੀ ਵੀ ਹਾਸਲ ਕੀਤੀ।
ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ
ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਮਾਨਸੂਨ ਦੇ ਮੌਸਮ ਦੌਰਾਨ ਸੰਭਾਵੀ ਹੜ੍ਹਾਂ ਦੇ ਖ਼ਤਰੇ ਤੋਂ ਬਚਣ ਲਈ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਪੱਖ ਤੋਂ ਅਹਿਮ ਸੱਕੀ ਨਾਲੇ ਅਤੇ ਨੋਮਣੀ ਨਾਲੇ ਦੀ ਸਫ਼ਾਈ ਅਤੇ ਖਲਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਵੀ ਸੇਮ-ਨਾਲਿਆਂ ਦੀ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਹੜ੍ਹ ਰੋਕੂ ਪ੍ਰਬੰਧ ਮਾਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਫੀਲਡ ਦੌਰੇ ਉਪਰੰਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਜ਼ਰੂਰੀ ਨਿਰਦੇਸ਼ ਦਿੱਤੇ ਗਏ।
ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੂਬੇ 'ਚ ਸਿਨੇਮਾ ਘਰਾਂ ਦੀ ਗਿਣਤੀ ’ਚ ਪਹਿਲੇ ਨੰਬਰ 'ਤੇ ਸੀ ਅੰਮ੍ਰਿਤਸਰ, ਆਧੁਨਿਕ ਯੁੱਗ ਨੇ ਕਾਰੋਬਾਰ ਨੂੰ ਕੀਤਾ ਤਬਾਹ
NEXT STORY