ਝਬਾਲ/ਬੀੜ ਸਾਹਿਬ, (ਲਾਲੂਘੁੰਮਣ, ਬਖਤਾਵਰ, ਨਰਿੰਦਰ)— ਥਾਣਾ ਝਬਾਲ ਦੀ ਪੁਲਸ ਨੂੰ ਭਿੱਖੀਵਿੰਡ ਰੋਡ ਸਥਿਤ ਸੜਕ ਕਿਨਾਰੇ ਸਫੈਦਿਆਂ 'ਚੋਂ ਇਕ ਨੌਜਵਾਨ ਦੀ ਲਾਵਾਰਸ ਲਾਸ਼ ਮਿਲੀ ਹੈ, ਜਿਸ ਦੀ ਪਛਾਣ ਨਾ ਹੋਣ ਕਾਰਣ 72 ਘੰਟਿਆਂ ਲਈ ਲਾਸ਼ ਨੂੰ ਸਰਕਾਰੀ ਹਸਪਤਾਲ ਤਰਨਤਾਰਨ ਦੇ ਮੁਰਦਾਘਰ 'ਚ ਰੱਖਿਆ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਝਬਾਲ ਮੁਖੀ ਇੰਸਪੈਕਟਰ ਬਲਜੀਤ ਸਿੰਘ ਵੜੈਚ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਭਿੱਖੀਵਿੰਡ ਰੋਡ ਸਥਿਤ ਪਿੰਡ ਭੁੱਜੜਾਂਵਾਲਾ ਦੇ ਨਜ਼ਦੀਕ ਸੜਕ ਦੇ ਕਿਨਾਰੇ ਸਫੈਦਿਆਂ 'ਚ ਇਕ ਵਿਅਕਤੀ ਦੀ ਲਵਾਰਸ ਲਾਸ਼ ਪਈ ਹੈ। ਉਨ੍ਹਾਂ ਦੱਸਿਆ ਕਿ ਏ. ਐੱਸ. ਆਈ. ਰਾਜਬੀਰ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਵਲੋਂ ਉਕਤ ਜਗ੍ਹਾ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਜਿਸ ਦੀ ਉਮਰ 35 ਕੁ ਸਾਲ ਦੀ ਲੱਗਦੀ ਹੈ, ਜੋ ਸਿਰ ਤੋਂ ਮੋਨਾ ਅਤੇ ਉਸ ਨੇ ਲਾਲ ਚੈੱਕਦਾਰ ਕਮੀਜ਼ ਅਤੇ ਹਲਕੇ ਕਾਲੇ ਰੰਗ ਦਾ ਕੱਛਾ ਪਹਿਨਿਆਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੇ ਨਜ਼ਦੀਕ ਇਕ ਖਾਲੀ ਪਲਾਸਟਿਕ ਦੀ ਬੋਤਲ ਵੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਵੇਖਣ ਨੂੰ ਲੱਗਦਾ ਹੈ ਕਿ ਨੌਜਵਾਨ ਦਿਮਾਗੀ ਤੌਰ 'ਤੇ ਠੀਕ ਨਹੀਂ ਹੈ ਤੇ ਲੂ ਲੱਗਣ ਕਾਰਣ ਉਸ ਦੀ ਮੌਤ ਹੋਈ ਲੱਗਦੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਫਿਲਹਾਲ ਪਛਾਣ ਨਾ ਹੋਣ ਕਰ ਕੇ ਲਾਸ਼ ਨੂੰ 72 ਘੰਟਿਆਂ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰੱਖਿਆ ਗਿਆ ਹੈ।
75 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
NEXT STORY