ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਦੇ ਪਿੰਡ ਮੰਜ ਚੋ ਲੰਘਦੇ ਰਜਵਾਹੇ ਨੇੜਿਓਂ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਤੜਕਸਾਰ ਪਿੰਡ ਮੰਜ ਦੇ ਲੋਕਾਂ ਨੇ ਰਜਵਾਹੇ ਨੇੜੇ ਪਈ ਇੱਕ ਵਿਅਕਤੀ ਦੀ ਲਾਸ਼ ਦੇਖੀ ਅਤੇ ਉਸ ਦੀ ਸੂਚਨਾ ਉਨ੍ਹਾਂ ਪਿੰਡ ਦੇ ਮੋਹਤਬਰਾਂ, ਪੁਲਸ ਅਤੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੂੰ ਦਿੱਤੀ ।
ਇਹ ਵੀ ਪੜ੍ਹੋ- ਬਾਕਸਿੰਗ ਖਿਡਾਰਨ ਨਾਲ ਸਰੀਰਕ ਸੰਬੰਧ ਬਣਾਉਣ ਮਗਰੋਂ ਕਰਵਾ 'ਤਾ ਗਰਭਪਾਤ, ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
ਸੂਚਨਾ ਮਿਲਣ 'ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਉਨ੍ਹਾਂ ਮ੍ਰਿਤਕ ਦੀ ਪਹਿਚਾਣ ਸੁਰਜੀਤ ਸਿੰਘ ਸਿੰਘ (50) ਪੁੱਤਰ ਸੁਲੱਖਣ ਸਿੰਘ ਵਾਸੀ ਵੈਦੋਚੱਕ ਦੇ ਰੂਪ ਵਿਚ ਕੀਤੀ। ਸੂਚਨਾ ਮਿਲਣ 'ਤੇ ਬਹਿਰਾਮਪੁਰ ਥਾਣੇ ਦੇ ਐੱਸ.ਐੱਚ.ਓ. ਸਾਹਿਲ ਚੌਧਰੀ ਵੀ ਆਪਣੀ ਪੁਲਸ ਫੋਰਸ ਨਾਲ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਦੇ ਲਈਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਘਰੇਲੂ ਕਲੇਸ਼ ਨੇ ਉਜਾੜ 'ਤਾ ਪਰਿਵਾਰ, ਪਤਨੀ ਦੀਆਂ ਹਰਕਤਾਂ ਤੋਂ ਤੰਗ ਪਤੀ ਨੇ ਗਲ ਲਾਈ ਮੌਤ
ਜ਼ਿਕਰਯੋਗ ਹੈ ਕਿ ਇਸ ਇਲਾਕੇ ਅੰਦਰ ਘਟੀਆ ਕਿਸਮ ਦੀ ਰੂੜੀ ਮਾਰਕਾ ਸ਼ਰਾਬ ਦੀ ਕਾਫ਼ੀ ਭਰਮਾਰ ਹੈ, ਜਿਸ ਕਾਰਨ ਲੋਕ ਸਵੇਰੇ ਤੜਕਸਾਰ ਤੋਂ ਹੀ ਵੇਚਣ ਦਾ ਧੰਦਾ ਸ਼ੁਰੂ ਕਰ ਦਿੰਦੇ ਹਨ । ਇਸ ਸ਼ਰਾਬ ਕਾਰਨ ਅਜੇ 2 ਦਿਨਾਂ ਪਹਿਲਾਂ ਵੀ ਇਸੇ ਰਜਵਾਹੇ ਵਿੱਚ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਸੀ। ਇਸੇ ਤਰ੍ਹਾਂ ਮੁੜ ਅੱਜ ਇਹ ਘਟਨਾ ਵੀ ਤੜਕਸਾਰ ਵਾਪਰ ਗਈ ਹੈ, ਇਲਾਕੇ ਵਾਸੀਆਂ ਨੇ ਪ੍ਰਸ਼ਾਸਨ ਕੋਲੋਂ ਸ਼ਰਾਬ ਦੇ ਧੰਦੇ ਉਪਰ ਸ਼ਿਕੰਜਾ ਕੱਸਣ ਦੀ ਮੰਗ ਕੀਤੀ ਹੈ ਤਾਂ ਕਿ ਨੌਜਵਾਨ ਇਸ ਦੀ ਲਪੇਟ ਤੋਂ ਬਚ ਸੱਕਣ।
ਇਹ ਵੀ ਪੜ੍ਹੋ- CM ਮਾਨ ਤੇ ਕੇਜਰੀਵਾਲ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਕੀਤੇ ਕਈ ਵੱਡੇ ਐਲਾਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਂਗੂ ਤੇ ਚਿਕਨਗੁਨੀਆ ’ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਅਲਰਟ, 46 ਟੀਮਾਂ ਦਾ ਗਠਨ
NEXT STORY