ਗੁਰਦਾਸਪੁਰ, (ਹਰਮਨਪ੍ਰੀਤ, ਵਿਨੋਦ)— ਸ਼ੁੱਕਰਵਾਰ ਸਵੇਰੇ 11.30 ਵਜੇ ਦੇ ਕਰੀਬ ਨੈਸ਼ਨਲ ਹਾਈਵੇ 'ਤੇ ਪਿੰਡ ਜਾਪੂਵਾਲ ਦੇ ਗੁਰਦੁਆਰੇ ਨੇੜੇ ਇਕ ਤੇਜ਼ ਰਫਤਾਰ ਕਾਰ ਨੇ ਸਕੂਟਰੀ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸਕੂਟਰੀ ਸਵਾਰ ਔਰਤ ਦੀ ਮੌਤ ਹੋ ਗਈ, ਜਦੋਂਕਿ ਤਿੰਨ ਵਿਅਕਤੀ ਜ਼ਖਮੀ ਹੋ ਗਏ। ਪੁਲਸ ਨੇ ਕਾਰ ਚਾਲਕ ਨੂੰ ਹਿਰਾਸਤ 'ਚ ਲੈ ਲਿਆ ਹੈ ਤੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਜ਼ਖਮੀ ਅਸ਼ਵਨੀ ਕੁਮਾਰ ਦੇ ਚਚੇਰੇ ਭਰਾ ਬਿਕਰਮ ਨੇ ਦੱਸਿਆ ਕਿ ਅਸ਼ਵਨੀ ਕੁਮਾਰ ਆਪਣੇ ਲੜਕੇ ਰਾਹੁਲ ਤੇ ਪਤਨੀ ਨਵਜੋਤ ਕੌਰ ਨਾਲ ਸਕੂਟਰੀ 'ਤੇ ਸਵਾਰ ਹੋ ਕੇ ਧਾਰੀਵਾਲ ਤੋਂ ਗੁਰਦਾਸਪੁਰ ਵੱਲ ਨੂੰ ਆ ਰਹੇ ਸਨ ਪਰ ਜਦੋਂ ਉਹ ਜਾਪੂਵਾਲ ਗੁਰਦੁਆਰੇ ਕੋਲ ਪੁੱਜੇ ਤਾਂ ਪਿੱਛਿਓਂ ਆਈ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਸਕੂਟਰੀ 'ਤੋਂ ਡਿੱਗਣ ਕਾਰਨ ਨਵਜੋਤ ਕੌਰ (35) ਦੀ ਮੌਕੇ 'ਤੇ ਮੌਤ ਹੋ ਗਈ ਪਰ ਅਸ਼ਵਨੀ ਕੁਮਾਰ ਤੇ ਰਾਹੁਲ ਜ਼ਖਮੀ ਹੋ ਗਏ। ਇਸ ਤੋਂ ਬਾਅਦ ਕਾਰ ਚਾਲਕ ਨੇ ਇਕ ਹੋਰ ਮੋਟਰਸਾਈਕਲ 'ਤੇ ਜਾ ਰਹੇ ਰਵੀ ਪੁੱਤਰ ਗੁਰੂਰਾਮ ਨਿਵਾਸੀ ਭੋਪਰ ਬਲੱਗਣ ਨੂੰ ਵੀ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਪੁਲਸ ਘਟਨਾ ਸਬੰਧੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚੀ ਅਤੇ ਕਾਰ ਚਾਲਕ ਨੂੰ ਹਿਰਾਸਤ 'ਚ ਲੈ ਲਿਆ।
ਰੰਜਿਸ਼ਨ ਘਰ 'ਚ ਦਾਖਲ ਹੋ ਕੇ ਚਲਾਈਆਂ ਗੋਲੀਆਂ
NEXT STORY