ਜੈਂਤੀਪੁਰ, (ਬਲਜੀਤ)— ਬੀਤੀ ਰਾਤ ਅੱਡਾ ਸਹਿਣੇਵਾਲੀ ਵਿਖੇ ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਮਹਿਲਾ ਪੁਲਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਈ ਤੇ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਦਵਿੰਦਰ ਸਿੰਘ ਨੇ ਦੱਸਿਆ ਕਿ ਮਹਿਲਾ ਪੁਲਸ ਮੁਲਾਜ਼ਮ ਕੁਲਦੀਪ ਕੌਰ ਆਪਣੇ ਨਾਨਾ ਪ੍ਰੀਤਮ ਸਿੰਘ ਵਾਸੀ ਭੰਗਵਾਂ ਨਾਲ ਘਰ ਵਾਪਸ ਆ ਰਹੀ ਸੀ, ਜਦ ਉਹ ਅੱਡਾ ਸਹਿਣੇਵਾਲੀ ਨੇੜੇ ਪੁੱਜੀ ਤਾਂ ਪਿੱਛੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਸੜਕ 'ਤੇ ਡਿੱਗਣ ਨਾਲ ਜ਼ਖਮੀ ਹੋ ਗਏ। ਇਸ ਹਾਦਸੇ ਦੌਰਾਨ ਪ੍ਰੀਤਮ ਸਿੰਘ ਦੀ ਮੌਤ ਹੋ ਗਈ ਤੇ ਕੁਲਦੀਪ ਕੌਰ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਹਾਦਸੇ ਉਪਰੰਤ ਕਾਰ ਡਰਾਈਵਰ ਘਟਨਾ ਸਥਾਨ ਤੋਂ ਕਾਰ ਛੱਡ ਕੇ ਫਰਾਰ ਹੋ ਗਿਆ, ਜਿਸ ਖਿਲਾਫ ਮੁਕੱਦਮਾ ਦਰਜ ਕਰ ਕੇ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਜ਼ਿਲਾ ਸਿੱਖਿਆ ਅਫਸਰ ਦਫਤਰ ਅੱਗੇ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ
NEXT STORY