ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ) : ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਬਟਾਲਾ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵੱਲ ਜਾਣ ਵਾਲੀਆਂ ਮੁੱਖ ਸੜਕਾਂ ’ਤੇ ਸਫ਼ਰ ਕਰਨ ਵਾਲੇ ਰਾਹਗੀਰਾਂ ਲਈ ਸੜਕ ਕਿਨਾਰੇ ਖੜ੍ਹੇ ਸੁੱਕੇ ਦਰੱਖ਼ਤ ਵੱਡਾ ਖ਼ਤਰਾ ਬਣ ਚੁੱਕੇ ਹਨ। ਇਹ ਦਰਖ਼ਤ ਕਿਸੇ ਵੀ ਵੇਲੇ ਡਿੱਗ ਕੇ ਭਿਆਨਕ ਹਾਦਸੇ ਦਾ ਕਾਰਨ ਬਣ ਸਕਦੇ ਹਨ, ਜੋ ਕਿ ਲੋਕਾਂ ਲਈ ਜਾਨਲੇਵਾ ਸਾਬਤ ਹੋ ਸਕਦੇ ਹਨ। ਇਨ੍ਹਾਂ ’ਚੋਂ ਬਹੁਤੇ ਦਰਖ਼ਤ ਉਹ ਹਨ ਜਿਨ੍ਹਾਂ ਨੂੰ ਖੇਤਾਂ ’ਚ ਲਗਾਈ ਗਈ ਅੱਗ ਕਾਰਨ ਨੁਕਸਾਨ ਪਹੁੰਚਿਆ ਹੈ। ਕਿਸਾਨਾਂ ਵੱਲੋਂ ਆਪਣੀ ਪੈਲੀ ਵਿੱਚ ਲਗਾਈ ਅੱਗ ਦੀ ਲਪੇਟ ਵਿੱਚ ਆਉਣ ਨਾਲ ਇਹ ਦਰਖ਼ਤ ਅੰਦਰੋਂ ਬਿਲਕੁਲ ਸੜ ਕੇ ਸੁੱਕ ਚੁੱਕੇ ਹਨ ਅਤੇ ਖੋਖਲੇ ਹੋ ਚੁੱਕੇ ਹਨ। ਇਸ ਕਾਰਨ ਇਹ ਦਰਖ਼ਤ ਹਲਕੀ ਜਿਹੀ ਹਵਾ ਚੱਲਣ ’ਤੇ ਵੀ ਸੜਕ ਉੱਤੇ ਲੰਘ ਰਹੇ ਵਾਹਨਾਂ ਉੱਤੇ ਡਿੱਗ ਸਕਦੇ ਹਨ।
ਇਹ ਵੀ ਪੜ੍ਹੋ- ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ, ਜਾਣੋ ਖਾਸੀਅਤ
ਦੁੱਖ ਦੀ ਗੱਲ ਇਹ ਹੈ ਕਿ ਸਬੰਧਤ ਵਿਭਾਗ ਨੇ ਅੱਜ ਤੱਕ ਕਦੇ ਵੀ ਇਨ੍ਹਾਂ ਖ਼ਤਰਨਾਕ ਦਰੱਖ਼ਤਾਂ ਦੀ ਸਾਰ ਨਹੀਂ ਲਈ। ਹਰ ਰੋਜ਼ ਇਸ ਰੋਡ ਤੋਂ ਹਜ਼ਾਰਾਂ ਦੀ ਗਿਣਤੀ ’ਚ ਬੱਸਾਂ, ਕਾਰਾਂ, ਸਕੂਲੀ ਵਾਹਨ ਅਤੇ ਮੋਟਰਸਾਈਕਲ ਚਾਲਕ ਲੰਘਦੇ ਹਨ, ਪਰ ਪ੍ਰਸ਼ਾਸਨ ਦੀ ਇਸ ਢਿੱਲ ਕਾਰਨ ਲੋਕਾਂ ਦੀਆਂ ਜਾਨਾਂ ਹਰ ਵੇਲੇ ਜੋਖਮ ਵਿੱਚ ਰਹਿੰਦੀਆਂ ਹਨ। ਇਸ ਗੰਭੀਰ ਸਮੱਸਿਆ ਨੂੰ ਦੇਖਦਿਆਂ ਰੋਜ਼ਾਨਾ ਲੰਘਣ ਵਾਲੇ ਵਾਹਨ ਚਾਲਕਾਂ, ਇਲਾਕਾ ਨਿਵਾਸੀਆਂ ਅਤੇ ਆਮ ਰਾਹਗੀਰਾਂ ਨੇ ਸਬੰਧਤ ਵਿਭਾਗ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਕਿਸੇ ਵੀ ਵੱਡੇ ਜਾਨੀ-ਮਾਲੀ ਨੁਕਸਾਨ ਦਾ ਇੰਤਜ਼ਾਰ ਕਰਨ ਦੀ ਬਜਾਏ ਇਨ੍ਹਾਂ ਸੜੇ ਤੇ ਸੁੱਕੇ ਦਰਖ਼ਤਾਂ ਦੀ ਤੁਰੰਤ ਕਟਾਈ ਕਰਵਾਈ ਜਾਵੇ ਤਾਂ ਜੋ ਲੋਕ ਸੁੱਖ ਦਾ ਸਾਹ ਲੈ ਸਕਣ।
ਇਹ ਵੀ ਪੜ੍ਹੋ- ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ
NEXT STORY