ਧਾਰੀਵਾਲ (ਖੋਸਲਾ, ਬਲਬੀਰ)- ਇਕ ਲੜਕੇ ਦੀ ਹੋਈ ਮੌਤ ਦੇ ਸਬੰਧ ’ਚ ਥਾਣਾ ਧਾਰੀਵਾਲ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਪੀੜਤ ਹਰਜਿੰਦਰ ਕੌਰ ਪਤਨੀ ਸਰਬਜੀਤ ਸਿੰਘ ਵਾਸੀ ਸੰਤ ਨਗਰ ਥਾਣਾ ਸੇਖਵਾਂ ਨੇ ਪੁਲਸ ਨੂੰ ਦੱਸਿਆ ਕਿ ਉਸਦਾ ਲੜਕਾ ਅਮਰਜੀਤ ਸਿੰਘ ਆਪਣੇ ਦੋਸਤ ਦਮਨਪ੍ਰੀਤ ਸਿੰਘ ਪੁੱਤਰ ਯਾਦਵਿੰਦਰ ਸਿੰਘ ਵਾਸੀ ਧਾਰੀਵਾਲ ਨੂੰ ਮਿਲਣ ਗਿਆ ਸੀ ਅਤੇ ਦਮਨਪ੍ਰੀਤ ਸਿੰਘ, ਜਿਸ ਨਾਲ 3/4 ਹੋਰ ਲੜਕੇ ਸਨ, ਉਸਦੇ ਲੜਕੇ ਅਮਰਜੀਤ ਸਿੰਘ ਨੂੰ ਆਪਣੇ ਘਰ ਲੈ ਗਿਆ ਪਰ ਬਾਅਦ ਵਿਚ ਉਸਨੂੰ ਇਕ ਫੋਨ ਆਇਆ ਕਿ ਉਨ੍ਹਾਂ ਦੇ ਲੜਕੇ ਅਮਰਜੀਤ ਸਿੰਘ ਨੂੰ ਧਾਰੀਵਾਲ ਸਥਿਤ ਇਕ ਹਸਪਤਾਲ ’ਚ ਦਾਖਲ ਕਰਵਾਇਆ ਹੋਇਆ ਹੈ। ਹਰਜਿੰਦਰ ਕੌਰ ਨੇ ਪੁਲਸ ਨੂੰ ਦੱਸਿਆ ਕਿ ਜਦ ਉਹ ਹਸਪਤਾਲ ਵਿਚ ਪੁੱਜੇ ਤਾਂ ਉਸਦੇ ਲੜਕੇ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ ਹਰਜਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਦਮਨਪ੍ਰੀਤ ਸਿੰਘ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- PUNJAB ਦੇ ਸਾਰੇ ਸਕੂਲਾਂ ‘ਚ ਭਲਕੇ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਕਾਬੂ, ਮਾਮਲਾ ਦਰਜ
NEXT STORY