ਬਟਾਲਾ(ਸਾਹਿਲ)- ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਹਰਚੋਵਾਲ ਦੇ ਇੰਚਾਰਜ ਏ. ਐੱਸ. ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਹਰਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਨਵੀਂ ਕੀੜੀ ਨੇ 15 ਅਕਤੂਬਰ ਨੂੰ ਸ਼ਰਾਬ ਪੀਤੀ ਹੋਈ ਸੀ ਕਿ ਇਸੇ ਨੇ ਸ਼ਰਾਬ ਦੇ ਨਸ਼ੇ ਵਿਚ ਉਸ ਨੇ ਕੋਈ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਉਸ ਨੂੰ ਉਲਟੀਆਂ ਸ਼ੁਰੂ ਹੋ ਗਈਆਂ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ, ਜਿੱਥੇ ਅਗਲੇ ਦਿਨ ਸ਼ਾਮ ਨੂੰ ਉਸ ਦੀ ਮੌਤ ਹੋ ਗਈ। ਚੌਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਹਰਵਿੰਦਰ ਸਿੰਘ ਦੇ ਭਰਾ ਗੁਰਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ
NEXT STORY