ਬਟਾਲਾ(ਸਾਹਿਲ)-ਹੈੱਡਰਾ ਮਸ਼ੀਨ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਅਰਬਨ ਅਸਟੇਟ ਦੇ ਇੰਚਾਰਜ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਸੁੱਚਾ ਸਿੰਘ ਪੁੱਤਰ ਲਾਲ ਸਿੰਘ ਵਾਸੀ ਪਿੰਡ ਮਿਸ਼ਰਪੁਰਾ, ਜੋ ਕਿ ਬਟਾਲਾ-ਜਲੰਧਰ-ਅੰਮ੍ਰਿਤਸਰ ਬਾਈਪਾਸ ਰੋਡ ’ਤੇ ਸੜਕ ਕਿਨਾਰੇ ਪੈਦਲ ਸੈਰ ਕਰ ਰਿਹਾ ਸੀ, ਜਦੋਂ ਇਹ ਬਾਬਾ ਦਰਸ਼ਨ ਦਾਸ ਦੇ ਡੇਰੇ ਨੇੜੇ ਪਹੁੰਚਿਆ ਤਾਂ ਇਸੇ ਦੌਰਾਨ ਉਕਤ ਵਿਅਕਤੀ ਨੂੰ ਹੈੱਡਰਾ ਮਸ਼ੀਨ ਨੇ ਆਪਣੀ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਉਕਤ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- 20 ਦਿਨ ਪਹਿਲਾਂ ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਮੌਤ, 2 ਮਾਸੂਮ ਬੱਚਿਆਂ ਦਾ ਪਿਓ ਸੀ ਮ੍ਰਿਤਕ
ਚੌਕੀ ਇੰਚਾਰਜ ਨੇ ਅੱਗੇ ਦੱਸਿਆ ਕਿ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਮ੍ਰਿਤਕ ਦੇ ਲੜਕੇ ਮਨਪ੍ਰੀਤ ਸਿੰਘ ਦੇ ਬਿਆਨ ’ਤੇ ਹੈੱਡਰਾ ਮਸ਼ੀਨ ਦੇ ਅਣਪਛਾਤੇ ਡਰਾਈਵਰ ਵਿਰੁੱਧ ਧਾਰਾ 304-ਏ ਆਈ.ਪੀ.ਸੀ ਤਹਿਤ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਿਆ ਨੌਜਵਾਨ ਫਸਿਆ ਕਸੂਤਾ, ਬਿਨਾਂ ਕਸੂਰ ਹੋਈ ਜੇਲ੍ਹ, ਮਾਮਲਾ ਜਾਣ ਹੋਵੋਗੇ ਹੈਰਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
20 ਦਿਨ ਪਹਿਲਾਂ ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਮੌਤ, 2 ਮਾਸੂਮ ਬੱਚਿਆਂ ਦਾ ਪਿਓ ਸੀ ਮ੍ਰਿਤਕ
NEXT STORY