ਬਟਾਲਾ (ਸਾਹਿਲ)- ਲਾਵਾਰਿਸ ਹਾਲਤ ਵਿਚ ਮਿਲੇ ਅਣਪਛਾਤੇ ਵਿਅਕਤੀ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਸੇਖਵਾਂ ਦੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਅੱਡਾ ਵਡਾਲਾ ਗ੍ਰੰਥੀਆਂ ਨੇੜੇ ਸਥਿਤ ਬਿਜਲੀ ਘਰ ਕੋਲੋਂ ਸੜਕ ਕਿਨਾਰੇ ’ਤੇ ਪਿਆ ਅਣਪਛਾਤਾ ਵਿਅਕਤੀ ਮਿਲਿਆ ਸੀ, ਜਿਸ ਨੂੰ 108 ਐਂਬੂਲੈਂਸ ਰਾਹੀਂ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਸੀ, ਜਿਥੇ ਬੀਤੇ ਦਿਨ ਉਸਦੀ ਹਾਲਤ ਜ਼ਿਆਦਾ ਖਰਾਬ ਹੋਣ ਨਾਲ ਡਾਕਟਰਾਂ ਵੱਲੋਂ ਇਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਸੀ, ਜਿਥੇ ਦੇਰ ਸ਼ਾਮ ਉਸ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਨਹੀਂ ਹੋ ਪਾਈ ਹੈ, ਜਿਸਦੇ ਚਲਦਿਆਂ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ 72 ਘੰਟੇ ਵਾਸਤੇ ਸ਼ਨਾਖਤ ਲਈ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਰੱਖ ਦਿੱਤਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
30 ਲੱਖ ਰੁਪਏ ਦੀ ਫਿਰੋਤੀ ਨਾ ਦੇਣ ’ਤੇ ਮੌਜੂਦਾ ਸਰਪੰਚ 'ਤੇ ਚਲਾਈਆਂ ਗੋਲੀਆਂ
NEXT STORY