ਪਠਾਨਕੋਟ (ਆਦਿੱਤਿਆ)-ਸਿਵਲ ਹਸਪਤਾਲ ’ਚ ਇਲਾਜ ਅਧੀਨ ਇਕ ਅਣਪਛਾਤੇ ਵਿਅਕਤੀ ਦੀ ਬੀਤੀ ਸ਼ਾਮ ਮੌਤ ਹੋਣ ਉਪਰੰਤ ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਨੇ ਉਸ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾ ਕੇ 72 ਘੰਟਿਆਂ ਲਈ ਮੋਰਚਰੀ ’ਚ ਰਖਵਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ 2 ਦੇ ਇੰਚਾਰਜ ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ ਨਗਰ ਦੇ ਢਾਕੀ ’ਚ 17 ਅਪ੍ਰੈਲ ਨੂੰ ਸਥਾਨਕ ਲੋਕਾਂ ਨੇ ਬੇਹੋਸ਼ੀ ਦੀ ਹਾਲਤ ’ਚ ਮਿਲੇ ਇਕ ਅਣਪਛਾਤੇ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਸੀ, ਜਿਸ ਦੇ ਚੱਲਦਿਆਂ ਉਕਤ ਵਿਅਕਤੀ ਦੀ ਇਲਾਜ ਦੌਰਾਨ ਬੀਤੀ ਸ਼ਾਮ ਨੂੰ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਕਿਸੇ ਵੀ ਤਰ੍ਹਾਂ ਪਛਾਣ ਨਾ ਹੋਣ ਕਾਰਨ ਪੁਲਸ ਵੱਲੋਂ ਉਸ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾ ਕੇ 72 ਘੰਟਿਆਂ ਲਈ ਸ਼ਨਾਖਤ ਵਾਸਤੇ ਮੋਰਚਰੀ ’ਚ ਰੱਖਿਆ ਗਿਆ ਹੈ ਤਾਂ ਕਿ ਉਸ ਦੀ ਪਛਾਣ ਹੋ ਸਕੇ। ਉਸ ਨੇ ਕਿਹਾ ਕਿ ਫਿਲਹਾਲ ਪੁਲਸ ਨੇ ਧਾਰਾ 174 ਦੇ ਅਧੀਨ ਮਾਮਲਾ ਦਰਜ ਕਰਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਚਾਵਾਂ ਨਾਲ ਤੋਰੀ ਧੀ ਨੇ ਵਿਆਹ ਤੋਂ ਦੋ ਮਹੀਨੇ ਬਾਅਦ ਕੀਤੀ ਖ਼ੁਦਕੁਸ਼ੀ, ਧੀ ਦੀ ਲਾਸ਼ ਦੇਖ ਹਾਲੋ-ਬੇਹਾਲ ਹੋਈ ਮਾਂ
NEXT STORY