ਬਟਾਲਾ (ਸਾਹਿਲ)- ਬੀਤੇ ਦਿਨੀਂ ਹੋਏ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਏ. ਐੱਸ. ਆਈ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸਥਾਨਕ ਅੰਮ੍ਰਿਤਸਰ ਜੀ. ਟੀ. ਰੋਡ ਸਥਿਤ ਪਿੰਡ ਹਰਦੋਝੰਡੇ ਨੇੜੇ ਬੀਤੇ ਦਿਨੀਂ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਦਾ ਇਲਾਜ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਚੱਲ ਰਿਹਾ ਸੀ ।
ਇਹ ਵੀ ਪੜ੍ਹੋ- ਤਰਨਾ ਦਲ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ, ਨਿਹੰਗ ਸੇਵਾਦਾਰ ਦੀ ਮੌਤ
ਬੀਤੇ ਰੋਜ਼ ਇਸ ਨੌਜਵਾਨ ਦੀ ਜਖ਼ਮਾਂ ਦੀ ਤਾਬ ਨਾ ਸਹਿੰਦਿਆਂ ਮੌਤ ਹੋ ਗਈ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 72 ਘੰਟੇ ਲਈ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਰਖਵਾ ਦਿੱਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਦੀ ਸ਼ਨਾਖਤ ਨਹੀਂ ਸੀ ਹੋ ਪਾਈ।
ਇਹ ਵੀ ਪੜ੍ਹੋ- ਦੁਖਦਾਇਕ ਖ਼ਬਰ: ਇਕ ਹੋਰ ਪੰਜਾਬੀ ਨੌਜਵਾਨ ਨੂੰ ਨਿਗਲ ਗਈ ਵਿਦੇਸ਼ੀ ਧਰਤੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਰੂਹ ਕੰਬਾਊ ਵਾਰਦਾਤ : ਸਹੁਰੇ ਨੇ ਨਵੀਂ ਵਿਆਹੀ ਨੂੰਹ ਦੇ ਪਿਓ-ਭਰਾ ਨੂੰ ਮਾਰੀ ਗੋਲੀ, ਪੈ ਗਏ ਕੀਰਨੇ (ਵੀਡੀਓ)
NEXT STORY