ਹਰੀਕੇ ਪੱਤਣ (ਸਾਹਿਬ)-ਨੇੜਲੇ ਪਿੰਡ ਸਭਰਾ ਵਿਖੇ ਕੰਧ ’ਤੇ ਛਿੜਕਾ ਕਰਦੇ ਸਮੇਂ ਕਰੰਟ ਆਉਣ ਨਾਲ ਮਿਸਤਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਕਬੀਲਦਾਰੀ ਭਾਰੀ ਹੋਣ ਕਾਰਨ ਇਲਾਕੇ ਵਿਚ ਸੋਗ ਪਾਇਆ ਜਾ ਰਿਹਾ ਹੈ। ਪਿੰਡ ਦੇ ਵੱਖ-ਵੱਖ ਧਾਰਮਿਕ, ਰਾਜਸੀ ਅਤੇ ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਹ ਵੀ ਪੜ੍ਹੋ- ਐਕਸ਼ਨ 'ਚ ਪੰਜਾਬ ਪੁਲਸ, ਕਰ 'ਤਾ ਐਨਕਾਊਂਟਰ
ਜਾਣਕਾਰੀ ਅਨੁਸਾਰ 50 ਸਾਲਾ ਕੁਲਵੰਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ’ਤੇ ਲੱਗਾ ਹੋਇਆ ਸੀ ਕਿ ਕੰਧ ਦੇ ਪਾਣੀ ਪਾਉਣ ਮੌਕੇ ਉਸ ਵਿਚ ਕਰੰਟ ਆਇਆ ਜੋ ਮਿਸਤਰੀ ਲਈ ਜਾਨ ਲੇਵਾ ਸਾਬਤ ਹੋਇਆ। ਦੱਸਣਯੋਗ ਹੈ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ ਦੇ ਨਾਲ 6 ਬੱਚੇ ਛੱਡ ਗਿਆ। ਭਾਰੀ ਕਬੀਲਦਾਰੀ ਕਾਰਨ ਇਲਾਕੇ ਦੇ ਲੋਕਾਂ ਵੱਲੋਂ ਹਮਦਰਦੀ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੇ ਦਿੱਤੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਕਸ਼ਨ 'ਚ ਪੰਜਾਬ ਪੁਲਸ, ਕਰ 'ਤਾ ਐਨਕਾਊਂਟਰ
NEXT STORY