ਅੰਮ੍ਰਿਤਸਰ- ਨਸ਼ੇ ਕਾਰਨ ਆਏ ਦਿਨ ਨੌਜਵਾਨ ਆਪਣੀ ਜ਼ਿੰਦਗੀ ਗਵਾਅ ਰਹੇ ਹਨ। ਅਜਿਹਾ ਹੀ ਇਕ ਮਾਮਲਾ ਅਟਾਰੀ ਇਲਾਕੇ ਦੇ ਪਿੰਡ ਛਿੱਡਣ ਤੋਂ ਸਾਹਮਣੇ ਆਇਆ ਹੈ। ਜਿਥੇ ਵੀਰਵਾਰ ਨੂੰ ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਰੱਖੜੀ ਵਾਲੇ ਦਿਨ ਨੌਜਵਾਨ ਦਿਲ ਦੀ ਮੌਤ ਹੋਈ ਹੈ। ਦਿਲ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਮੁਤਾਬਕ ਰੱਖੜੀ ਬੰਨ੍ਹਣ ਤੋਂ ਬਾਅਦ ਨੌਜਵਾਨ ਘਰੋਂ ਨਿਕਲਿਆ ਅਤੇ ਕੁਝ ਨਸ਼ੀਲੇ ਪਦਾਰਥ ਲੈ ਕੇ ਆਇਆ ਅਤੇ ਘਰ ਦੇ ਟਾਇਲਟ 'ਚ ਉਸ ਨੇ ਆਪਣੀ ਬਾਂਹ 'ਚ ਨਸ਼ੇ ਦਾ ਟੀਕਾ ਲਾਇਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਡੇਢ ਦਹਾਕਾ ਸਿਡਨੀ ਤੋਂ ਪਿੰਡ ਆਉਣ ਨੂੰ ਤਰਸਦਾ ਰਿਹਾ ਨੌਜਵਾਨ, ਇਕੋ ਝਟਕੇ ਸਭ ਕੁਝ ਹੋ ਗਿਆ ਖ਼ਤਮ
ਮ੍ਰਿਤਕ ਦੀ ਭੈਣ ਨਵਦੀਪ ਕੌਰ ਨੇ ਦੱਸਿਆ ਕਿ ਰੱਖੜੀ ਦੇ ਦਿਨ ਸਵੇਰੇ ਉਸ ਨੇ ਆਪਮੇ ਭਰਾ ਦੇ ਗੁੱਟ 'ਤੇ ਰੱਖੜੀ ਬੰਨ੍ਹੀ ਸੀ, ਜਿਸ ਤੋਂ ਬਾਅਦ ਉਹ ਆਪਣੇ ਦੋਸਤਾਂ ਨੂੰ ਮਿਲਣ ਬਾਹਰ ਚੱਲਾ ਗਿਆ ਅਤੇ ਘਰ ਨਸ਼ੇ ਦੀ ਪੁੜੀ ਲੈ ਕੇ ਆਇਆ। ਜਿਸ ਤੋਂ ਬਾਅਦ ਉਸ ਨੇ ਟਾਇਲਟ ਜਾ ਕੇ ਟੀਕਾ ਲਾਇਆ। ਜਦੋਂ ਕਾਫੀ ਦੇਰ ਤੱਕ ਟਾਇਲਟ ਦਾ ਦਰਵਾਜ਼ਾ ਨਾ ਖੁੱਲ੍ਹਿਆ ਤਾਂ ਪਿਤਾ ਨੇ ਦਰਵਾਜ਼ਾ ਖੋਲ੍ਹਿਆ ਤਾਂ ਟਾਇਲਟ ਅੰਦਰ ਦਿਲ ਦੀ ਲਾਸ਼ ਪਈ ਸੀ ਅਤੇ ਬਾਂਹ 'ਚ ਨਸ਼ੀਲੇ ਟੀਕਾ ਲੱਗਾ ਹੋਇਆ ਸੀ। ਇਸ ਦੌਰਾਨ ਭੈਣ ਨੇ ਰੌਂਦੇ ਹੋ ਕਿਹਾ ਕਿ ਉਸ ਨੂੰ ਨਹੀਂ ਪਤਾ ਸੀ ਕਿ ਰੱਖੜੀ ਵਾਲੇ ਦਿਨ ਉਸ ਦੇ ਭਰਾ ਦੀ ਨਸ਼ੇ ਕਾਰਨ ਮੌਤ ਹੋ ਜਾਵੇਗੀ।
ਇਹ ਵੀ ਪੜ੍ਹੋ- ਸੁਰੱਖਿਆ ਏਜੰਸੀਆਂ ਆਈਆਂ ਹਰਕਤ 'ਚ, ਸਰਹੱਦੀ ਖ਼ੇਤਰ 'ਚੋਂ ਬਰਾਮਦ ਹੋਈਆਂ ਇਹ ਵਸਤੂਆਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਹਿਰ ’ਚ ਡਿੱਗੇ ਨੌਜਵਾਨ ਦਾ 43 ਘੰਟਿਆਂ ਬਾਅਦ ਵੀ ਨਹੀਂ ਮਿਲਿਆ ਕੋਈ ਸੁਰਾਗ, ਭਾਲ ਜਾਰੀ
NEXT STORY