ਬਮਿਆਲ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਭੋਆ ਅਧੀਨ ਆਉਂਦੇ ਪਿੰਡ ਸ਼ੇਰਪੁਰ ਵਿੱਚ ਅੱਜ ਇੱਕ ਅਚਾਨਕ ਭਟਕਿਆ ਹੋਇਆ ਹਿਰਨ ਪਿੰਡ ਵਿੱਚ ਵੜ ਆਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬੰਧਤ ਵਿਭਾਗ ਦੀ ਅਧਿਕਾਰੀ ਅਮਨਦੀਪ ਕੌਰ ਨੇ ਦੱਸਿਆ ਕਿ ਹਿਰਨ ਭਟਕਦਾ ਹੋਇਆ ਪਿੰਡ ਸ਼ੇਰਪੁਰ ਦੇ ਇੱਕ ਘਰ ਦੀ ਛੱਤ ‘ਤੇ ਚੜ੍ਹ ਗਿਆ ਸੀ।
ਇਹ ਵੀ ਪੜ੍ਹੋ- ਰਾਵੀ ਦਰਿਆ 'ਚ ਹਜ਼ਾਰਾਂ ਦੀ ਗਿਣਤੀ ’ਚ ਮੱਛੀਆਂ ਮਰੀਆਂ, ਸਾਹਮਣੇ ਆਇਆ ਹੈਰਾਨੀਜਨਕ ਕਾਰਣ
ਉਨ੍ਹਾਂ ਦੱਸਿਆ ਕਿ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕਰਮਚਾਰੀਆਂ ਵੱਲੋਂ ਹਿਰਨ ਨੂੰ ਸੁਰੱਖਿਅਤ ਤਰੀਕੇ ਨਾਲ ਰੈਸਕਿਊ ਕਰ ਲਿਆ ਗਿਆ। ਮੌਕੇ ‘ਤੇ ਹੀ ਹਿਰਨ ਨੂੰ ਕਾਬੂ ਕਰਕੇ ਉਸ ਦੀ ਮੁੱਢਲੀ ਸਿਹਤ ਸਹਾਇਤਾ ਦਿੱਤੀ ਗਈ। ਸਿਹਤ ਜਾਂਚ ਉਪਰੰਤ ਹਿਰਨ ਨੂੰ ਵਾਈਲਡ ਲਾਈਫ ਸੈਂਕਚੁਅਰੀ, ਕਥਲੋਰ ਵਿੱਚ ਛੱਡ ਦਿੱਤਾ ਗਿਆ, ਤਾਂ ਜੋ ਉਹ ਆਪਣੀ ਕੁਦਰਤੀ ਰਹਾਇਸ਼ ਵਿੱਚ ਆਪਣੇ ਸਾਥੀਆਂ ਨਾਲ ਸੁਰੱਖਿਅਤ ਤਰੀਕੇ ਨਾਲ ਜੀਵਨ ਬਿਤਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ 16, 17, 18 ਤੇ 19 ਦੀ ਪੜ੍ਹੋ Weather Update, ਵਿਭਾਗ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਰਾਵੀ ਦਰਿਆ 'ਚ ਹਜ਼ਾਰਾਂ ਦੀ ਗਿਣਤੀ ’ਚ ਮੱਛੀਆਂ ਮਰੀਆਂ, ਸਾਹਮਣੇ ਆਇਆ ਹੈਰਾਨੀਜਨਕ ਕਾਰਣ
NEXT STORY