ਅੰਮ੍ਰਿਤਸਰ (ਸਰਬਜੀਤ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਧਾਮਾਂ ਦੇ ਦਰਸ਼ਨ ਕਰਨ ਵਾਸਤੇ 170 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਮੌਕੇ 'ਤੇ ਜਗਦਪ ਸਿੰਘ ਕਾਹਲੋ, ਕਮੇਟੀ ਦੇ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਅਤੇ ਜਥੇ ਦੀ ਅਗਵਾਈ ਕਰਨ ਵਾਲੇ ਮੈਂਬਰ ਰਮਿੰਦਰ ਸਿੰਘ ਸਵੀਟਾ ਨੇ ਹਾਜ਼ਰੀ ਭਰੀ । ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਇਥੇ ਜੱਥਾ ਰਵਾਨਾ ਹੋਇਆ ਜੋ ਰਾਤ ਅੰਮ੍ਰਿਤਸਰ ਵਿਸ਼ਰਾਮ ਕਰੇਗਾ ਅਤੇ ਭਲਕੇ ਹੋਰਨਾਂ ਜੱਥਿਆਂ ਦੇ ਨਾਲ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਵਿਚ ਦਾਖਲ ਹੋਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਬਿਜਲੀ ਰਹੇਗੀ ਬੰਦ, ਇਹ ਇਲਾਕੇ ਹੋਣਗੇ ਪ੍ਰਭਾਵਿਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅਪਰੇਸ਼ਨ ਸਿੰਧੂਰ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ਜੱਥੇ ਭੇਜਣ ’ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਉਪਰੰਤ ਦਿੱਲੀ ਗੁਰਦੁਆਰਾ ਕਮੇਟੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚ ਕੀਤੀ ਅਤੇ ਉਨ੍ਹਾਂ ਨੂੰ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਤੇ ਉਨ੍ਹਾਂ ਨੂੰ ਲਿਖਤੀ ਮੰਗ ਪੱਤਰ ਵੀ ਦਿੱਤੇ।
ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਜੱਥੇ ਭੇਜਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਕੁੱਲ 170 ਸ਼ਰਧਾਲੂਆਂ ਨੇ ਆਪੋ ਆਪਣੇ ਪਾਸਪੋਰਟ ਵੀਜ਼ੇ ਅਪਲਾਈ ਕਰਨ ਵਾਸਤੇ ਦਿੱਤੇ ਸਨ ਤੇ ਸਾਰੇ ਦੇ ਸਾਰੇ 170 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ। ਉਨ੍ਹਾਂ ਦੱਸਿਆ ਕਿ ਜੱਥੇ ਦੇ ਮੈਂਬਰ ਗੁਰਦੁਆਰਾ ਨਨਕਾਣਾ ਸਾਹਿਬ, ਪੰਜਾ ਸਾਹਿਬ ਤੇ ਕਰਤਾਰਪੁਰ ਸਾਹਿਬ ਸਮੇਤ ਸਾਰੇ ਪ੍ਰਮੁੱਖ ਗੁਰਧਾਮਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਜੱਥਾ 10 ਦਿਨਾਂ ਦੇ ਦੌਰੇ ’ਤੇ ਪਾਕਿਸਤਾਨ ਜਾ ਰਿਹਾ ਹੈ ਜੋ 10 ਦਿਨਾਂ ਉਪਰੰਤ ਵਾਪਸ ਪਰਤ ਆਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਇਟਲੀ ਤੋਂ ਆਏ ਵਿਅਕਤੀ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਭੁੰਨਿਆ
ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ ਦੀ ਆਮ ਸੰਗਤ ਦੇ ਵੀ ਧੰਨਵਾਦੀ ਹਨ ਜੋ ਬਹੁਤ ਗਰਮਜੋਸ਼ੀ ਤੇ ਨਿੱਘ ਨਾਲ ਜੱਥਿਆਂ ਦਾ ਸਵਾਗਤ ਤੇ ਸਤਿਕਾਰ ਕਰਦੇ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹਨਾਂ ਯਾਤਰਾਵਾਂ ਨਾਲ ਦੋਵਾਂ ਮੁਲਕਾਂ ਦੇ ਸੰਬੰਧਾਂ ਵਿਚ ਸੁਧਾਰ ਵੀ ਹੋ ਸਕੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SGPC ਚੋਣਾਂ 'ਚ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਸਮੁੱਚੇ ਖਾਲਸਾ ਪੰਥ ਦੀ ਜਿੱਤ : ਸੁਖਬੀਰ ਸਿੰਘ ਬਾਦਲ
NEXT STORY