ਅੰਮ੍ਰਿਤਸਰ (ਗੁਰਿੰਦਰ ਸਾਗਰ)- ਪਹਿਲਾਂ 1 ਸਾਲ ਕਿਸਾਨਾਂ ਨੇ ਦਿੱਲੀ ਬਾਰਡਰ 'ਤੇ ਬੈਠ ਕੇ ਖ਼ੇਤੀ ਕਾਨੂੰਨ ਰੱਦ ਕਰਵਾਏ ਹਨ। ਹੁਣ ਲਗਾਤਾਰ ਹੀ ਕਿਸਾਨਾਂ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਵਿਚ ਵੀ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 26 ਨਵੰਬਰ ਤੋਂ ਲਗਾਤਾਰ ਪੰਜਾਬ ਭਰ ਦੇ ਡੀ.ਸੀ ਦਫ਼ਤਰਾਂ ਤੇ ਚੱਲ ਰਹੇ ਲੰਮੇ ਸਮੇਂ ਦੇ ਮੋਰਚਿਆਂ ਦੌਰਾਨ ਪੰਜਾਬ ਭਰ 'ਚ ਦਸਵੇਂ ਦਿਨ ਵੱਡੇ ਕਾਫ਼ਲਿਆਂ ਦੇ ਰੂਪ 'ਚ ਪੰਜਾਬ ਭਰ ਦੇ ਮੈਂਬਰ ਪਾਰਲੀਮੈਂਟਾਂ ਨੂੰ ਕੇਂਦਰ ਨਾਲ ਸਬੰਧਤ ਮੋਰਚੇ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿਚ ਸੈਂਕੜੇ ਦੀ ਗਿਣਤੀ ਵਿਚ ਕਿਸਾਨਾਂ ਮਜ਼ਦੂਰਾਂ ਨੇ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਆਗੂਆਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲੇ ਫ਼ੈਸਲੇ ਕੀਤੇ ਜਾ ਰਹੇ ਹਨ ।
ਇਹ ਵੀ ਪੜ੍ਹੋ- ਹੁਣ ਆਨਲਾਈਨ ਵੀ ਦੇਖ ਸਕੋਗੇ ਭਾਰਤ-ਪਾਕਿ ਦਾ ਰਿਟਰੀਟ ਸਮਾਰੋਹ, BSF ਨੇ ਕੀਤੀ ਬੁਕਿੰਗ ਸ਼ੁਰੂ
ਉਨ੍ਹਾਂ ਕਿਹਾ ਕਿ ਅੱਜ ਸੰਸਦ ਮੈਬਰਾਂ ਨੂੰ ਮੰਗ ਪੱਤਰ ਦਾ ਇੱਕ ਮੰਤਵ ਇਹ ਵੀ ਹੈ ਕਿ ਪਾਰਲੀਮੈਂਟ ਦੇ ਆ ਰਹੇ ਸਰਦ ਰੁੱਤ ਇਜਲਾਸ 'ਚ ਪੰਜਾਬ ਤੋਂ ਚੁਣੇ ਗਏ ਸੰਸਦ ਵਿਚ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕਰਨ। ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪੇਂਡੂ ਵਿਕਾਸ ਫੰਡ ਰੋਕਣ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ 'ਚ ਕੀਤੇ ਵਾਅਦੇ ਅਨੁਸਾਰ ਕੇਂਦਰ ਸਰਕਾਰ ਮੋਰਚੇ ਵਿਚ ਮੰਗੀਆਂ ਗਈਆਂ ਮੰਗਾਂ 'ਤੇ ਤੁਰੰਤ ਕੰਮ ਕਰੇ। ਲਖੀਮਪੁਰ ਖ਼ੀਰੀ ਕਤਲਕਾਂਡ ਦੇ ਦੋਸ਼ੀਆਂ 'ਤੇ ਤੁਰੰਤ ਕਰਵਾਈ ਕੀਤੀ ਜਾਵੇ ਅਤੇ ਕਾਂਡ ਦੇ ਸਾਜ਼ਿਸ਼ ਕਰਤਾ 'ਤੇ 120ਬੀ ਦੇ ਦੋਸ਼ੀ ਅਜੈ ਮਿਸ਼ਰਾ ਟੈਂਨੀ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਕੇ ਜੇਲ੍ਹ 'ਚ ਸੁੱਟਿਆ ਜਾਵੇ। ਪੀੜਤ ਧਿਰ ਦੇ ਕਿਸਾਨਾਂ 'ਤੇ ਕੀਤੇ ਪਰਚੇ ਰੱਦ ਕੀਤੇ ਜਾਣ, ਡਾ. ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦਾ ਭਾਅ C 2+50% ਦੇ ਹਿਸਾਬ ਨਾਲ ਦਿੱਤਾ ਜਾਵੇ, 23 ਫ਼ਸਲਾਂ 'ਤੇ ਐੱਮ.ਐੱਸ.ਪੀ ਦਾ ਗਰੰਟੀ ਕਨੂੰਨ ਬਣਾਇਆ ਜਾਵੇ, ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਖ਼ਤਮ ਕੀਤੇ ਜਾਣ, ਬਿਜਲੀ ਵੰਡ ਲਾਇਸੈਂਸ ਨਿਯਮ 2022 ਦਾ ਨੋਟੀਫ਼ਿਕੇਸ਼ਨ ਰੱਦ ਕੀਤਾ ਜਾਵੇ, ਐੱਸ.ਵਾਈ.ਐੱਲ ਦੇ ਮਸਲੇ ਦਾ ਹੱਲ ਰਾਏਪੇਰੀਆਨ ਕਨੂੰਨ ਦੇ ਹਿਸਾਬ ਨਾਲ ਕੀਤਾ ਜਾਵੇ, ਮੋਰਚਿਆਂ ਵਿਚ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ੇ ਜਾਰੀ ਕੀਤੇ ਜਾਣ, ਮਨਰੇਗਾ ਤਹਿਤ ਦਿਹਾੜੀ ਦੁੱਗਣੀ ਕੀਤੀ ਜਾਵੇ ਅਤੇ ਮਨਰੇਗਾ ਦਾ ਬਜ਼ਟ ਪੂਰਾ ਰੱਖ ਕੇ ਸਾਲ ਦੇ 365 ਦਿਨ ਰੁਜ਼ਗਾਰ ਮੁਹੱਈਆ ਹੋਵੇ, ਰੁਕੇ ਹੋਏ ਮਨਰੇਗਾ ਬਕਾਏ ਤੁਰੰਤ ਜਾਰੀ ਹੋਣ, ਕਿਸਾਨਾਂ 'ਤੇ ਮਜ਼ਦੂਰਾਂ ਦੇ ਕਰਜ਼ੇ ਖ਼ਤਮ ਕੀਤੇ ਜਾਣ, ਬਾਡਰ ਤੇ ਲੱਗੀ ਕੰਡਿਆਲੀ ਤਾਰ ਜ਼ੀਰੋ ਲਾਈਨ 'ਤੇ ਕੀਤੀ ਜਾਵੇ, ਅੰਦੋਲਨਾਂ ਵਿਚ ਸੈਂਟਰ ਅਤੇ ਪੰਜਾਬ ਸਰਕਾਰ ਵੱਲੋਂ ਪਾਏ ਪਰਚੇ ਰੱਦ ਕੀਤੇ ਜਾਣ, ਦਿੱਲੀ 'ਤੇ ਹਰਿਆਣਾ ਵਿਚ ਦਿੱਲੀ ਮੋਰਚੇ ਦੌਰਾਨ ਫੜੇ ਗਏ ਟਰੈਕਟਰ ਆਦਿ ਸਾਧਨ ਛੱਡੇ ਜਾਣ ਆਦਿ ਮੁੱਖ ਮੰਗਾਂ ਹਨ।
ਇਹ ਵੀ ਪੜ੍ਹੋ- ਰਜਿਸਟ੍ਰੇਸ਼ਨ ਦੇ ਨਿਯਮਾਂ ਨੇ ਮੁਸੀਬਤ ’ਚ ਪਾਏ ਈ-ਰਿਕਸ਼ਿਆਂ ਦੇ ਚਾਲਕ, ਟਰਾਂਸਪੋਰਟ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
ਇਸ ਮੌਕੇ ਕਿਸਾਨਾਂ ਤੋਂ ਮੰਗ ਪੱਤਰ ਲੈਣ ਤੋਂ ਬਾਅਦ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਭਰਾ ਨੇ ਕਿਹਾ ਕਿ ਕਿਸੇ ਜ਼ਰੂਰੀ ਰੁਝੇਵੇਂ ਕਰਕੇ ਅੱਜ ਗੁਰਜੀਤ ਸਿੰਘ ਔਜਲਾ ਬਾਹਰ ਗਏ ਹੋਏ ਹਨ। ਪਰ ਕਿਸਾਨ ਜੋਂ ਮੰਗਾਂ ਲੈ ਕੇ ਇੱਥੇ ਪਹੁੰਚੇ ਹਨ,ਉਹ ਬਿਲਕੁੱਲ ਜਾਇਜ ਮੰਗਾਂ ਹਨ ਅਤੇ ਉਨ੍ਹਾਂ ਦਾ ਮੰਗ ਪੱਤਰ ਗੁਰਜੀਤ ਸਿੰਘ ਔਜਲਾ ਜੀ ਤੱਕ ਪਹੁੰਚਾ ਦਿੱਤਾ ਜਾਵੇਗਾ। ਜੋ ਇਨ੍ਹਾਂ ਕਿਸਾਨਾਂ ਦੀਆਂ ਮੰਗਾਂ ਹਨ, ਉਹ ਬਹੁਤ ਹੀ ਜਾਇਜ ਮੰਗਾਂ ਹਨ, ਇਸ ਸਬੰਧੀ ਗੁਰਜੀਤ ਸਿੰਘ ਔਜਲਾ ਨਾਲ ਵੀ ਗੱਲਬਾਤ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
NEXT STORY