ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਡੇਰਾ ਬਾਬਾ ਨਾਨਕ ਕੋਰੀਡੋਰ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਪਾਸਪੋਰਟ ਸ਼ਰਤ ਖ਼ਤਮ ਕਰ ਕੇ, 20 ਡਾਲਰ ਫ਼ੀਸ ਮੁਆਫ਼ ਕਰਦੇ ਹੋਏ ਆਧਾਰ ਕਾਰਡ ਦੇਖ ਕੇ ਸੰਗਤਾਂ ਨੂੰ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਜਾਵੇ। ਇਹ ਗੱਲ ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਉੱਘੇ ਸਮਾਜ ਸੇਵਕ ਡਾ. ਸਤਿਨਾਮ ਸਿੰਘ ਬਾਜਵਾ ਨੇ ਤੀਜੀ ਵਾਰ ਸੰਗਤਾਂ ਦੇ ਸਹਿਯੋਗ ਨਾਲ ਅਰਦਾਸ ਕਰਦਿਆਂ ਕਹੀ।
ਇਹ ਵੀ ਪੜ੍ਹੋ- 1984 ਦੇ ਫ਼ੌਜੀ ਹਮਲੇ ਸਬੰਧੀ ਯਾਦਗਾਰ ਨੂੰ ਪਲਸਤਰ ਕਰਨ ਦੀਆਂ ਅਫਵਾਹਾਂ 'ਤੇ SGPC ਨੇ ਦਿੱਤਾ ਸਪੱਸ਼ਟੀਕਰਨ
ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਆਪਸ ਵਿਚ ਮਿਲ ਬੈਠ ਕੇ ਸਰਬਸੰਮਤੀ ਨਾਲ ਮਤਾ ਪਾਸ ਕਰਦੇ ਹੋਏ ਖੁੱਲ੍ਹੇ ਦਰਸ਼ਨ ਕਰਨ ਦੀ ਸੰਗਤਾਂ ਨੂੰ ਖੁੱਲ੍ਹ ਦੇਣ ਕਿਉਂਕਿ ਗਰੀਬ ਲੋਕ ਨਾ ਤਾਂ ਪਾਸਪੋਰਟ ਬਣਾ ਸਕਦੇ ਹਨ ਤੇ ਨਾ ਹੀ 20 ਡਾਲਰ ਖ਼ਰਚ ਕਰ ਸਕਦੇ ਹਨ। ਇਸ ਲਈ ਆਧਾਰ ਕਾਰਡ ’ਤੇ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਹੈਰੋਇਨ ਤੇ ਇਲੈਕਟ੍ਰਾਨਿਕ ਕੰਡੇ ਸਮੇਤ ਔਰਤ ਤੇ ਦੋ ਵਿਅਕਤੀ ਗ੍ਰਿਫ਼ਤਾਰ
NEXT STORY