ਅੰਮ੍ਰਿਤਸਰ(ਸਰਬਜੀਤ)- ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਤੇ 27 ਅਕਤੂਬਰ ਨੂੰ ਨਗਰ ਕੀਰਤਨ ਦੇ ਰੂਟ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤਿਆਂ ’ਤੇ ਸ਼ਰਾਬ ਦੇ ਠੇਕੇ, ਮੀਟ-ਮੱਛੀ, ਪਾਨ ਅਤੇ ਬੀੜੀਆਂ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਹ 15 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮੰਗ ਪੱਤਰ ਸੌਂਪਗੇ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25 ਤੋਂ 30 ਰਾਊਂਡ ਕੀਤੇ ਫਾਇਰ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੋਮਾ ਨੇ ਕਿਹਾ ਕਿ 26 ਅਕਤੂਬਰ ਨੂੰ ਨਗਰ ਕੀਰਤਨ ਅਤੇ 27 ਅਕਤੂਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਪਰਿਵਾਰਾਂ ਸਮੇਤ ਨਤਮਸਤਕ ਹੋਣ ਲਈ ਪਹੁੰਚਣਗੀਆਂ। ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਦੋਵੇਂ ਦਿਨ ਸਬੰਧਤ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
ਉਨ੍ਹਾਂ ਚੌਕ ਮਹਾ ਸਿੰਘ, ਹਾਲ ਗੇਟ, ਕਹੀਆਂ ਵਾਲਾ ਬਾਜ਼ਾਰ ਅਤੇ ਥਾਣਾ ਬੀ-ਡਵੀਜ਼ਨ ਸਮੇਤ ਗੁਰੂ ਨਗਰੀ ਦੇ 12 ਗੇਟਾਂ ਦੇ ਅੰਦਰ-ਬਾਹਰ ਚੱਲ ਰਹੇ ਸ਼ਰਾਬ ਦੇ ਠੇਕਿਆਂ ਅਤੇ ਮੀਟ-ਮੱਛੀ, ਪਾਨ ਤੇ ਬੀੜੀਆਂ ਦੀਆਂ ਦੁਕਾਨਾਂ ਨੂੰ ਪੱਕੇ ਤੌਰ ’ਤੇ ਬੰਦ ਕਰਵਾਉਣ ਦੀ ਮੰਗ ਵੀ ਕੀਤੀ।
ਇਹ ਵੀ ਪੜ੍ਹੋ-ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ ਨਵਾਂ ਤਰੀਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
NEXT STORY