ਅੰਮ੍ਰਿਤਸਰ (ਦਲਜੀਤ)- ਕਿਰਤੀ ਕਿਸਾਨ ਯੂਨੀਅਨ ਨੇ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਭਾਰਤ-ਪਾਕਿਸਤਾਨ ਵਪਾਰ ਖੋਲ੍ਹਣ ਦੀ ਜ਼ੋਰਦਾਰ ਮੰਗ ਕੀਤੀ ਹੈ। ਜਥੇਬੰਦੀ ਨੇ ਇਸ ਮੰਗ ਨੂੰ ਲੈ ਕੇ 18 ਸਤੰਬਰ ਨੂੰ ਅਟਾਰੀ ਵਿਖੇ ਅਤੇ 20 ਸਤੰਬਰ ਨੂੰ ਹੁਸੈਨੀਵਾਲਾ ਵਿਖੇ ਅਤੇ ਸੂਬੇ ਦੇ ਜਲੰਧਰ, ਨਵਾਂ ਸ਼ਹਿਰ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ ਅਤੇ ਮੋਗਾ ਆਦਿ ਜ਼ਿਲ੍ਹਿਆਂ ਵਿਚ ਕਾਨਫਰੰਸਾਂ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਇਹ ਐਲਾਨ ਕੀਤਾ ਕਿ ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਸਤਬੀਰ ਸਿੰਘ ਸੁਲਤਾਨੀ ਅਤੇ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਸਮੇਤ ਹੋਰ ਸੂਬਾਈ ਆਗੂ ਟੀਮ ਦੇ ਮੈਂਬਰ ਸ਼ਾਮਲ ਸਨ।
ਇਹ ਵੀ ਪੜ੍ਹੋ- ਨੌਜਵਾਨਾਂ ਦੀ ਮਿਹਨਤ ਨੇ ਪੇਸ਼ ਕੀਤੀ ਮਿਸਾਲ, 3 ਦਿਨਾਂ 'ਚ ਮੁਕੰਮਲ ਹੋਇਆ 300 ਫੁੱਟ ਪਾੜ ਨੂੰ ਭਰਨ ਦਾ ਕੰਮ
ਯੂਨੀਅਨ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਇਨ੍ਹਾਂ ਸੜਕੀ ਰਸਤਿਆਂ ਰਾਹੀਂ ਵੀਜ਼ਾ ਸ਼ਰਤਾਂ ਖ਼ਤਮ ਕਰ ਕੇ ਪਾਕਿਸਤਾਨ ਤੱਕ ਆਪਣੀ ਪੈਦਾਵਾਰ ਵੇਚਣ ਦੀ ਖੁੱਲ੍ਹ ਦੇਣੀ ਚਾਹੀਦੀ ਹੈ। ਜਥੇਬੰਦੀ ਦੇ ਆਗੂ ਨੇ ਕਿਹਾ ਕਿ ਭਾਰਤ ਸਰਕਾਰ ਨੇ 2019 ਵਿਚ ਪਾਕਿਸਤਾਨ ਨੂੰ ਵਪਾਰ ਲਈ ਅਨੁਕੂਲ ਦੇਸ਼ਾਂ ਦੀ ਸੂਚੀ ਵਿੱਚੋਂ ਖਾਰਜ ਕਰ ਕੇ ਗੈਰ-ਜ਼ਰੂਰੀ ਵਸਤਾਂ ਉੱਪਰ 200 ਫੀਸਦੀ ਰੈਗੂਲੇਟਰੀ ਡਿਊਟੀ ਲਗਾ ਦਿੱਤੀ ਸੀ। ਇਸ ਦੇ ਬਾਵਜੂਦ ਦੋਵੇਂ ਦੇਸ਼ਾਂ ਵਿਚਕਾਰ 1.35 ਅਰਬ ਡਾਲਰ ਦੀ ਰਕਮ ਦੇ ਲਗਭਗ ਵਪਾਰ ਹੋ ਰਿਹਾ ਹੈ, ਜਿਸ ਵਿਚ ਭਾਰਤ ਤੋਂ ਖੰਡ, ਕਪਾਹ ਸਮੇਤ ਕਈ ਵਸਤਾਂ ਪਾਕਿਸਤਾਨ ਭੇਜੀਆਂ ਜਾਂਦੀਆਂ ਹਨ, ਪਰ ਇਹ ਵਪਾਰ ਜ਼ਿਆਦਾਤਰ ਮੁੰਦਰਾ ਬੰਦਰਗਾਹ (ਗੁਜਰਾਤ) ਤੋਂ ਸਮੁੰਦਰੀ ਰਸਤੇ ਰਾਹੀਂ ਹੁੰਦਾ ਹੈ।
ਇਹ ਵੀ ਪੜ੍ਹੋ- ਡੇਂਗੂ ਤੇ ਚਿਕਨਗੁਨੀਆ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਲਈ ਇਕ ਹੋਰ ਵੱਡਾ ਖ਼ਤਰਾ
ਜਥੇਬੰਦੀ ਦੇ ਸੂਬਾਈ ਅਹੁਦੇਦਾਰਾਂ ਨੇ ਕਿਹਾ ਕਿ ਮੌਜੂਦਾ ਸਮੇਂ ਦੋਵਾਂ ਮੁਲਕਾਂ ਵਿਚਕਾਰ 80 ਫੀਸਦੀ ਵਪਾਰ ਸਮੁੰਦਰੀ ਰਸਤਿਆਂ ਰਾਹੀਂ ਜਾਂ ਅਸਿੱਧੇ ਰੂਪ ਵਿਚ ਦੁਬਈ ਰਾਹੀਂ ਹੋ ਰਿਹਾ ਹੈ ਜੋ ਕਿ ਬਹੁਤ ਮਹਿੰਗਾ ਪੈਂਦਾ ਹੈ। ਇਸ ਮੌਕੇ ਯੂਨੀਅਨ ਦੇ ਔਰਤ ਵਿੰਗ ਦੇ ਕਨਵੀਨਰ ਹਰਦੀਪ ਕੌਰ ਕੋਟਲਾ, ਸੂਬਾ ਆਗੂ ਬਲਵਿੰਦਰ ਸਿੰਘ ਭੁੱਲਰ, ਨਛੱਤਰ ਸਿੰਘ ਤਰਨਤਾਰਨ ਅਤੇ ਯੂਥ ਵਿੰਗ ਦੇ ਆਗੂ ਸੁਖਦੇਵ ਸਿੰਘ ਤੋਂ ਇਲਾਵਾ ਮੇਜ਼ਰ ਸਿੰਘ ਕੜਿਆਲ, ਰਵਿੰਦਰ ਸਿੰਘ ਛੱਜਲਵੱਡੀ ਅਤੇ ਸਤਨਾਮ ਸਿੰਘ ਝੰਡੇਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਡੇਂਗੂ ਤੇ ਚਿਕਨਗੁਨੀਆ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਲਈ ਇਕ ਹੋਰ ਵੱਡਾ ਖ਼ਤਰਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧੁੱਸੀ ਬੰਨ੍ਹ ਦੇ 300 ਫੁੱਟ ਪਾੜ ਨੂੰ ਭਰਨ ਤੋਂ ਬਾਅਦ ਮਜ਼ਬੂਤੀ ਦਾ ਕੰਮ ਜਾਰੀ: DC ਹਿਮਾਂਸ਼ੂ ਅਗਰਵਾਲ
NEXT STORY