ਦੀਨਾਨਗਰ,(ਹਰਜਿੰਦਰ ਸਿੰਘ ਗੋਰਾਇਆ)- ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਦੇ ਸੇਵਾਦਾਰਾਂ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਰਾਹਤ ਸਮਗਰੀ ਵੰਡੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰੇ ਦੇ ਸੇਵਾਦਾਰਾਂ ਨੇ ਦੱਸਿਆ ਕਿ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਵੱਲੋਂ ਪਸ਼ੂਆ ਦੇ ਚਾਰੇ ਲਈ ਦੋ ਟਰੱਕ ਦੀਨਾਨਗਰ ਦੇ ਨਾਲ ਲਗਦੇ ਪਿੰਡ ਦੋਰਾਂਗਲਾ ਵਿੱਚ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਡੇਰੇ ਦੇ ਸੇਵਾਦਾਰਾਂ ਨੂੰ ਸੂਚਨਾ ਮਿਲੀ ਸੀ ਕਿ ਹੜ੍ਹ ਪ੍ਰਭਾਵਿਤ ਇਨ੍ਹਾਂ ਖੇਤਰਾਂ ਵਿੱਚ ਪਸ਼ੂਆਂ ਦੇ ਚਾਰੇ ਦੀ ਵੱਡੀ ਕਿੱਲਤ ਹੈ ਅਤੇ ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਵੱਲੋਂ ਦੋ ਟਰੱਕ ਦੋਰਾਂਗਲਾ ਦੇ ਇਲਾਕੇ ਵਿੱਚ ਭੇਜੇ ਗਏ ਹਨ।
ਉਨ੍ਹਾਂ ਨੇ ਕਿਹਾ ਕਿ ਹੜ੍ਹ ਪੀੜ੍ਹਤਾਂ ਨੂੰ ਕੋਈ ਵੀ ਜ਼ਰੂਰਤ ਦੀ ਵਸਤੂ ਲੋੜੀਂਦੀ ਹੋਵੇ ਤਾਂ ਉਹ ਬਾਬਾ ਮੁਰਾਦ ਸ਼ਾਹ ਡੇਰੇ ਨਾਲ ਸੰਪਰਕ ਕਰ ਸਕਦੇ ਹਨ। ਡੇਰਾ ਪ੍ਰਬੰਧਕਾਂ ਵੱਲੋਂ ਜਿੰਨੀ ਵੀ ਸੇਵਾ ਹੋ ਸਕੇਗੀ ਵੱਧ ਤੋਂ ਵੱਧ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸਾਨੂੰ ਸਾਰਿਆਂ ਨੂੰ ਜ਼ਰੂਰਤਮੰਦਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
NEXT STORY