ਡੇਰਾ ਬਾਬਾ ਨਾਨਕ (ਵਤਨ) : ਨਗਰ ਕੌਂਸਲ ਡੇਰਾ ਬਾਬਾ ਨਾਨਕ ਸ਼ਤਾਬਦੀ ਸਮਾਗਮਾਂ ਅਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਮੌਕੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਦੇ ਸਵਾਗਤ ਲਈ ਹਰ ਪ੍ਰਕਾਰ ਦੀਆਂ ਤਿਆਰੀਆਂ ਕਰ ਰਹੀ ਹੈ। ਨਗਰ ਕੌਂਸਲ ਵਲੋਂ ਕਾਰਜ-ਸਾਧਕ ਅਫਸਰ ਅਨਿਲ ਮਹਿਤਾ ਦੀ ਅਗਵਾਈ 'ਚ ਜਿਥੇ ਸਫਾਈ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ, ਉਥੇ ਕਸਬੇ ਵਿਚ ਵਾਟਰ ਸਪਲਾਈ ਦੀ ਸਹੂਲਤ, ਸਟਰੀਟ ਲਾਈਟਾਂ ਵਿਚ ਸੁਧਾਰ ਕੀਤਾ ਗਿਆ ਹੈ।
ਅੱਜ ਨਗਰ ਕੌਂਸਲ ਵਲੋਂ ਕਾਰਜ-ਸਾਧਕ ਅਫਸਰ ਅਨਿਲ ਮਹਿਤਾ ਦੀ ਅਗਵਾਈ ਹੇਠ ਕਸਬੇ ਦੇ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ ਕਬਜ਼ੇ ਹਟਾਏ ਗਏ। ਅਨਿਲ ਮਹਿਤਾ ਨੇ ਦੱਸਿਆ ਕਿ ਕਸਬੇ 'ਚ ਆਉਣ ਵਾਲੀਆਂ ਸੰਗਤਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਪਹਿਲਾਂ ਵੀ ਚੇਤਾਵਨੀ ਦਿੱਤੀ ਗਈ ਸੀ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਨਾਜਾਇਜ਼ ਕਬਜ਼ੇ ਨਾ ਕਰਨ ਅਤੇ ਆਪਣੀ ਹਦੂਦ ਵਿਚ ਰਹਿ ਕੇ ਦੁਕਾਨ ਲਾਉਣ ਪਰ ਇਸ ਦੇ ਬਾਵਜੂਦ ਕਈ ਦੁਕਾਨਦਾਰਾਂ ਵਲੋਂ ਨਗਰ ਕੌਂਸਲ ਦੀ ਚਿਤਾਵਨੀ ਦੀ ਪਰਵਾਹ ਨਾ ਕੀਤੀ ਗਈ, ਜਿਸ ਕਾਰਣ ਅੱਜ ਨਗਰ ਕੌਂਸਲ ਵੱਲੋਂ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਦਾ ਸਾਮਾਨ ਚੁੱਕ ਲਿਆ ਗਿਆ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਮਨਪ੍ਰੀਤ ਸਿੰਘ ਬੰਦੇਸ਼ਾ ਤੋਂ ਇਲਾਵਾ ਨਗਰ ਕੌਂਸਲ ਦੇ ਕਰਮਚਾਰੀ ਹਾਜ਼ਰ ਸਨ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
NEXT STORY