ਤਰਨਤਾਰਨ (ਰਮਨ)- ਅਰਬਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 ਉਪਰ ਵਾਹਨ ਚਾਲਕਾਂ ਦੀ ਸਹੂਲਤ ਲਈ ਬਣਾਏ ਗਏ ਪਬਲਿਕ ਟੋਇਲਟਸ ਸਫੈਦ ਹਾਥੀ ਸਾਬਤ ਹੋ ਰਹੇ ਹਨ। ਵਾਹਨ ਚਾਲਕਾਂ ਪਾਸੋਂ ਮੋਟੇ ਟੈਕਸ ਵਸੂਲਣ ਦੇ ਬਾਵਜੂਦ ਉਨ੍ਹਾਂ ਨੂੰ ਸੜਕਾਂ ਕਿਨਾਰੇ ਸ਼ੌਚ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ, ਜਿਸ ਦੇ ਚੱਲਦਿਆਂ ਗੰਦਗੀ ਫੈਲ ਰਹੀ ਹੈ।
ਇਹ ਵੀ ਪੜ੍ਹੋ-ਤਰਨਤਾਰਨ ਜ਼ਿਮਨੀ ਚੋਣ ਤੋਂ ਸਿਆਸਤ 'ਚ ਵੱਡਾ ਭੁਚਾਲ
ਜਾਣਕਾਰੀ ਦੇ ਅਨੁਸਾਰ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ਨੂੰ ਤਿਆਰ ਕਰਨ ਲਈ ਸਰਕਾਰ ਵੱਲੋਂ ਅਰਬਾਂ ਰੁਪਏ ਖਰਚ ਕੀਤੇ ਗਏ ਸਨ, ਜਿਸ ਦੇ ਸਬੰਧ ਵਿਚ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਵਾਹਨ ਚਾਲਕਾਂ ਪਾਸੋਂ ਜਿੱਥੇ ਮੋਟੇ ਟੋਲ ਲੈਣ ਦੀ ਸ਼ਰਤ ਦੌਰਾਨ ਉਨ੍ਹਾਂ ਨੂੰ ਵੱਖ-ਵੱਖ ਸਹੂਲਤਾਂ ਦੇਣਾ ਪਾਲਸੀ ਵਿਚ ਜ਼ਰੂਰੀ ਮੰਨਿਆ ਗਿਆ ਹੈ ਪ੍ਰੰਤੂ ਇਸ ਅੰਮ੍ਰਿਤਸਰ ਤੋਂ ਹਰੀਕੇ ਪੱਤਣ ਤੱਕ 6 ਫਲਾਈ ਓਵਰ ਬਣਾਏ ਗਏ ਹਨ। ਇਸ ਨੈਸ਼ਨਲ ਹਾਈਵੇ ਅਧੀਨ ਆਉਂਦੇ ਪਿੰਡ ਉਸਮਾ ਵਿਖੇ ਕੰਪਨੀ ਵੱਲੋਂ ਟੋਲ ਪਲਾਜ਼ਾ ਸਥਾਪਤ ਕੀਤਾ ਗਿਆ ਹੈ, ਜਿੱਥੋਂ ਰੋਜ਼ਾਨਾ 8 ਤੋਂ 10 ਹਜ਼ਾਰ ਦੇ ਕਰੀਬ ਵਾਹਨ ਮੋਟਾ ਟੋਲ ਦੇ ਕੇ ਆਉਂਦੇ-ਜਾਂਦੇ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਗੈਂਗਸਟਰਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ
ਇਸ ਉਸਮਾ ਟੋਲ ਪਲਾਜ਼ਾ ਉਪਰ ਵਾਹਨ ਚਾਲਕਾਂ ਦੀ ਸਹੂਲਤ ਲਈ ਨੈਸ਼ਨਲ ਹਾਈਵੇ ਦੀ ਉਸਾਰੀ ਸਮੇਂ ਲੱਖਾਂ ਰੁਪਏ ਦੀ ਕੀਮਤ ਨਾਲ ਬਣਾਏ ਗਏ ਟੋਇਲਟਸ ਅੱਜ ਸਫੈਦ ਹਾਥੀ ਨਜ਼ਰ ਆ ਰਹੇ ਹਨ, ਜਿਨ੍ਹਾਂ ਦੇ ਅੱਗੇ ਕਈ-ਕਈ ਫੁੱਟ ਘਾਹ ਅਤੇ ਬੂਟੀ ਉੱਗ ਚੁੱਕੀ ਹੈ। ਵੇਖਣ ਵਿਚ ਨਜ਼ਰ ਆਉਂਦੇ ਇਹ ਪਬਲਿਕ ਟੋਇਲਟਸ ਖੰਡਰ ਦਾ ਰੂਪ ਧਾਰਨ ਕਰ ਚੁੱਕੇ ਹਨ। ਜਿਸ ਦੇ ਚੱਲਦਿਆਂ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਘਪਲਾ
ਇਸ ਸਬੰਧੀ ਵਾਹਨ ਚਾਲਕ, ਜਿਨ੍ਹਾਂ ਵਿਚ ਕੁਲਵੰਤ ਸਿੰਘ, ਗੁਰਸੇਵਕ ਸਿੰਘ, ਰਣਧੀਰ ਸਿੰਘ, ਬਲਰਾਜ ਸਿੰਘ, ਪੰਕਜ ਕੁਮਾਰ, ਰਵੀ ਸ਼ਰਮਾ ਨੇ ਉਸਮਾ ਟੋਲ ਪਲਾਜ਼ਾ ਵਿਖੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਉਨ੍ਹਾਂ ਪਾਸੋਂ ਮੋਟੇ ਟੈਕਸ ਵਸੂਲ ਕੀਤੇ ਜਾਂਦੇ ਹਨ ਅਤੇ ਉਹ ਟੈਕਸ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਪਾਸੋਂ ਮੋਟਾ ਜੁਰਮਾਨਾ ਵੀ ਵਸੂਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਪਾਖਾਨੇ ਅੱਜ ਖੰਡਰ ਦਾ ਰੂਪ ਬਣ ਚੁੱਕੇ ਹਨ ਅਤੇ ਇਨ੍ਹਾਂ ਵਿਚ ਬਾਥਰੂਮ ਤੱਕ ਕਰਨ ਦੀ ਸਹੂਲਤ ਮੌਜੂਦ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਾਥਰੂਮਾਂ ਅੰਦਰ ਨਸ਼ੇੜੀਆਂ ਵੱਲੋਂ ਆਪਣੇ ਅੱਡੇ ਬਣਾ ਲਏ ਗਏ ਹਨ, ਜੋ ਸ਼ਰੇਆਮ ਅੰਦਰ ਦਾਖਲ ਹੋ ਨਸ਼ਾ ਕਰਦੇ ਵੀ ਅਕਸਰ ਵੇਖੇ ਜਾਂਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਵਾਹਨ ਚਾਲਕਾਂ ਪਾਸੋਂ ਇਕੱਤਰ ਕੀਤੇ ਜਾਣ ਵਾਲੇ ਟੋਲ ਦੌਰਾਨ ਮੁਰੰਮਤ ਲਈ ਖਰਚ ਕੀਤੀ ਜਾਂਦੀ ਮੋਟੀ ਰਕਮ ਕਿੱਥੇ ਜਾ ਰਹੀ ਹੈ, ਜਿਸ ਦੀ ਜਾਂਚ ਵਿਜੀਲੈਂਸ ਤੋਂ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਵਾਹਨ ਚਾਲਕਾਂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪਾਸੋਂ ਇਸ ਟੋਲ ਪਲਾਜ਼ੇ ਉਪਰ ਕੀਤੇ ਜਾਣ ਵਾਲੇ ਇਸ ਘਪਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਉਨ੍ਹਾਂ ਦੱਸਿਆ ਕਿ ਇਸ ਉਸਮਾ ਟੋਲ ਪਲਾਜ਼ਾ ਉਪਰ ਪੀਣ ਵਾਲੇ ਸਾਫ ਪਾਣੀ ਤੱਕ ਦੀ ਸੁਵਿਧਾ ਮੌਜੂਦ ਨਹੀਂ ਹੈ। ਇਨ੍ਹਾਂ ਹੀ ਨਹੀਂ ਜੇ ਕਿਸੇ ਵਿਅਕਤੀ ਨੂੰ ਬੀਮਾਰ ਹੋਣ ਦੀ ਸੂਰਤ ਵਿਚ ਕਿਸੇ ਦਵਾਈ ਦੀ ਜ਼ਰੂਰਤ ਪੈਂਦੀ ਹੈ ਤਾਂ ਉਥੇ ਬਣਾਏ ਗਏ ਫਸਟ ਏਡ ਦੇ ਕਾਉਂਟਰ ਉਪਰ ਵੀ ਕੋਈ ਸੁਵਿਧਾ ਮੌਜੂਦ ਨਹੀਂ ਹੈ। ਉਨ੍ਹਾਂ ਦੱਸਿਆ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਵਾਹਨ ਚਾਲਕਾਂ ਪਾਸੋਂ ਮੋਟੀਆਂ ਰਕਮਾਂ ਵਸੂਲਣ ਦੇ ਬਾਵਜੂਦ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਨੈਸ਼ਨਲ ਹਾਈਵੇ ਅਥਾਰਟੀ ਦੇਣ ਵਿਚ ਅਸਫਲ ਸਾਬਤ ਹੋ ਰਹੀ ਹੈ।
ਇਹ ਵੀ ਪੜ੍ਹੋ-ਪਤੀ-ਪਤਨੀ ਮਿਲ ਕੇ ਕਰਦੇ ਸੀ ਗਲਤ ਕੰਮ, ਪੁਲਸ ਨੇ ਦੋਵਾਂ ਨੂੰ ਰੰਗੇ ਹੱਥੀਂ ਫੜਿਆ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਹਾਈਵੇ ਅਥਾਰਟੀ ਦੇ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਮਾ ਟੋਲ ਪਲਾਜ਼ਾ ਉਪਰ ਬਣਾਏ ਗਏ ਬਾਥਰੂਮ ਸ਼ੁਰੂ ਤੋਂ ਹੀ ਬੰਦ ਹਨ ਅਤੇ ਜੇ ਕਿਸੇ ਨੂੰ ਜ਼ਰੂਰਤ ਪੈਂਦੀ ਹੈ ਤਾਂ ਉਹ ਟੋਲ ਪਲਾਜ਼ਾ ਦੇ ਨਾਲ ਬਣੀ ਬਿਲਡਿੰਗ ਦੇ ਅੰਦਰ ਜਾ ਕੇ ਉਸਦੀ ਵਰਤੋਂ ਕਰ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ 'ਚ ਪੰਜਾਬੀ ਨੌਜਵਾਨ ਨੇ ਕਰਾਈ ਬੱਲੇ-ਬੱਲੇ, ਹਾਸਲ ਕੀਤਾ ਵੱਡਾ ਮੁਕਾਮ
NEXT STORY