ਬਹਿਰਾਮਪੁਰ (ਗੋਰਾਇਆ)- ਭਾਵੇਂ ਮਾਣਯੋਗ ਸੁਪਰੀਮ ਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਸੜਕਾਂ ’ਤੇ ਓਵਰਲੋਡ ਮਸ਼ੀਨਰੀ ਨਹੀਂ ਚੱਲ ਸਕਦੀ ਤੇ ਅਜਿਹਾ ਕਰਨਾ ਗੈਰ-ਕਾਨੂੰਨੀ ਹੈ। ਫ਼ਿਰ ਵੀ ਇਸ ਦੇ ਬਾਵਜੂਦ ਸਰਹੱਦੀ ਖ਼ੇਤਰਾਂ ’ਚ ਓਵਰਲੋਡ ਵਾਹਨ ਵੱਡੀ ਗਿਣਤੀ ਵਿਚ ਸੜਕਾਂ ’ਤੇ ਨਜ਼ਰ ਆ ਰਹੇ ਹਨ। ਤੂੜੀ ਨਾਲ ਭਰੇ ਟਰਾਲੇ ਸਾਰੀ ਸੜਕ ਨੂੰ ਰੋਕ ਲੈਂਦੇ ਹਨ, ਜਿਸ ਨਾਲ ਬਾਕੀ ਦੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਤੋਂ ਇਲਾਵਾ ਲੱਕੜਾਂ ਨਾਲ ਭਰੇ ਓਵਰਲੋਡ ਟਰਾਲੇ ਵੀ ਭਾਰੀ ਨੁਕਸਾਨਦੇਹ ਹਨ, ਜੋ ਵੱਡੇ ਹਾਦਸਿਆਂ ਦਾ ਕਾਰਨ ਬਣਦੇ ਹਨ। ਲੱਕੜਾਂ ਦੀਆਂ ਲੱਦੀਆਂ ਟਰਾਲੀਆਂ ਕਾਰਨ ਹਾਦਸੇ ਵਾਪਰ ਜਾਂਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਅਜਿਹੇ ਵਾਹਨਾਂ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ- ਸਾਬਕਾ ਮੰਤਰੀ ਦੇ ਸਿਆਸੀ ਸਲਾਹਕਾਰ ਨੂੰ ਧਮਕੀਆਂ ਦੇਣ ਦੇ ਇਲਜ਼ਾਮ 'ਚ ਰਿੰਦਾ ਤੇ ਲੰਡਾ ਖ਼ਿਲਾਫ਼ ਕੇਸ ਦਰਜ
ਟ੍ਰੈਫਿਕ ਪੁਲਸ ਅਤੇ ਟਰਾਂਸਪੋਰਟ ਪ੍ਰਸ਼ਾਸਨ ਵੱਲੋਂ ਸੜਕੀ ਹਾਦਸਿਆਂ ਨੂੰ ਰੋਕਣ ਲਈ ਟ੍ਰੈਫਿਕ ਨਿਯਮਾਂ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਸਕੂਲਾਂ, ਬੱਸ ਸਟੈਂਡ, ਬਾਈਪਾਸ ਚੌਕਾਂ ਸਮੇਤ ਵੱਖ-ਵੱਖ ਜਨਤਕ ਸਥਾਨਾਂ ’ਤੇ ਸੈਮੀਨਾਰ ਲਾਏ ਜਾਂਦੇ ਹਨ। ਪਰ ਇਸ ਤਰ੍ਹਾਂ ਦੇ ਸੈਮੀਨਾਰ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਦਿਖਾਈ ਦਿੰਦੇ ਹਨ ਕਿਉਂਕਿ ਸਬੰਧਿਤ ਵਿਭਾਗ ਓਵਰਲੋਡ ਵਾਹਨਾਂ ਬਾਰੇ ਕੋਈ ਕਾਰਵਾਈ ਨਹੀਂ ਕਰ ਰਿਹਾ। ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਅਜਿਹੇ ਅਨੇਕਾਂ ਵਾਹਨ ਸੜਕਾਂ ਤੋਂ ਬਿਨਾਂ ਕਿਸੇ ਰੋਕ-ਟੋਕ ਦੇ ਚੱਲਦੇ ਹਨ।
ਇਹ ਵੀ ਪੜ੍ਹੋ- ਵਿਦਿਆਰਥਣ ਨੂੰ 2 ਨੌਜਵਾਨਾਂ ਨੇ ਕੀਤੀ ਅਗਵਾ ਕਰਨ ਦੀ ਕੋਸ਼ਿਸ਼, ਕੁੜੀ ਨੇ ਚੱਲਦੇ ਮੋਰਟਸਾਈਕਲ ਤੋਂ ਮਾਰੀ ਛਾਲ
ਸਰਹੱਦੀ ਖੇਤਰ ਦੇ ਲੋਕਾਂ ਨੇ ਓਵਰਲੋਡ ਵਾਹਨਾਂ ’ਤੇ ਕਾਰਵਾਈ ਦੀ ਕੀਤੀ ਮੰਗ
ਸਰਹੱਦੀ ਖੇਤਰ ਦੇ ਰਹਿਣ ਵਾਲੇ ਸਮਾਜ ਸੇਵਕ ਪ੍ਰੋ. ਦਵਿੰਦਰ ਸਿੰਘ, ਸਰੂਪ ਸਿੰਘ, ਕੁਲਦੀਪ ਸਿੰਘ, ਦਰਮੇਜ ਸਿੰਘ, ਪਵਨ ਠਾਕੁਰ, ਪੰਜਾਬ ਸਿੰਘ ਆਦਿ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੜਕਾਂ ’ਤੇ ਚੱਲਣ ਵਾਲੇ ਓਵਰਲੋਡ ਵਾਹਨਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ, ਕਿਉਂਕਿ ਅਜਿਹੇ ਵਾਹਨਾਂ ਕਾਰਨ ਆਮ ਲੋਕਾਂ ਨੂੰ ਬਹੁਤ ਪ੍ਰੇਸ਼ਾਨ ਹੋਣਾ ਪੈਂਦਾ ਹੈ। ਓਵਰਲੋਡ ਵਾਹਨਾਂ ਕਰਕੇ ਜਿੱਥੇ ਆਵਾਜਾਈ ਵਿਚ ਵਿਘਨ ਪੈਂਦਾ ਹੈ, ਉੱਥੇ ਹੀ ਸੜਕੀ ਹਾਦਸੇ ਵੀ ਵਾਪਰਦੇ ਹਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਸੋਨੇ ਦੀਆਂ ਮੁੰਦਰੀਆਂ, ਨਕਦੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ 2 ਗ੍ਰਿਫ਼ਤਾਰ
NEXT STORY