ਦੀਨਾਨਗਰ (ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਦੇ ਪਿੰਡ ਸ਼ੇਖਾ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਲਈ ਅੱਜ ਵਿਸ਼ੇਸ ਤੌਰ 'ਤੇ 'ਆਪ' ਦੇ ਸ਼ਹਿਰੀ ਪ੍ਰਧਾਨ ਅਤੇ ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮੇਸ਼ਰ ਸਿੰਘ ਪਹੁੰਚੇ।
ਇਸ ਮੌਕੇ ਉਨ੍ਹਾਂ ਵੱਲੋ ਪਿਛਲੇ ਲੰਬੇ ਸਮੇਂ ਤੋਂ ਪੰਚਾਇਤ ਵੱਲੋ ਸ਼ਮਸ਼ਾਨਘਾਟ ਨੂੰ ਜਾਂਦੇ ਰਸਤੇ ਦੀ ਸਾਰ ਨਾ ਲੈਣ ਕਾਰਨ ਖ਼ਰਾਬ ਹੋਏ ਰਸਤੇ ਨੂੰ ਪੱਕਾ ਕਰਨ ਦੇ ਕੰਮ ਦੀ ਆਰੰਭਤਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਰਸਤੇ ਨੂੰ ਪੱਕਾ ਸੀਮੈਂਟ ਨਾਲ ਬਣਾਇਆ ਜਾਵੇਗਾ, ਜਿਸ ਨੂੰ ਬਣਾਉਣ ਲਈ ਲਗਭਗ 5 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਪਿਛਲੇ ਲੰਬੇ ਸਮੇਂ ਤੋਂ ਖ਼ਰਾਬ ਰਸਤੇ ਕਾਰਨ ਲੋਕਾਂ ਨੂੰ ਆ ਰਹੀ ਭਾਰੀ ਪ੍ਰੇਸ਼ਾਨੀ ਤੋਂ ਰਾਹਤ ਮਿਲੇਗੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ 'ਚ ਵਿਕਾਸ ਕਾਰਜਾਂ ਦੀ ਕੋਈ ਕਸਰ ਨਾ ਛੱਡੇ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਤਹਿਤ ਹਲਕਾ ਦੀਨਾਨਗਰ 'ਚ ਪਿੰਡਾਂ 'ਚ ਬਿਨਾਂ ਪੱਖਪਾਤ ਵਿਕਾਸ ਦੇ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ।
ਇਸ ਮੌਕੇ ਸਰਪੰਚ ਸੰਦੀਪ ਕੌਰ, 'ਆਪ' ਦੇ ਸੀਨੀਅਰ ਆਗੂ ਹਰਮੀਤ ਸਿੰਘ ਕੀਤੂ, ਅਮਨਦੀਪ ਸਿੰਘ, ਫੌਜੀ ਜਸਪਾਲ ਸਿੰਘ, ਤਰਸੇਮ ਸਿੰਘ, ਪ੍ਰੇਮ ਸਿੰਘ, ਠੇਕੇਦਾਰ ਮੱਖਣ ਸਿੰਘ, ਚਰਨਜੀਤ ਸਿੰਘ, ਬਾਬਾ ਕਸ਼ਮੀਰ ਸਿੰਘ, ਮੰਗਲ ਸਿੰਘ, ਡਾਕਟਰ ਮੱਖਣ ਮਸੀਹ, ਫੌਜੀ ਹਿੰਮਤ ਸਿੰਘ, ਕਰਨੈਲ ਸਿੰਘ, ਭਗਵਾਨ ਸਿੰਘ, ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਦੇ ਫ਼ਰਸ਼ ਹੇਠੋਂ ਮਿਲਿਆ ਹੋਸ਼ ਉਡਾਉਣ ਵਾਲਾ ਸਾਮਾਨ ! ਪਹਿਲੀ ਵਾਰ ਹੋਈ ਇੰਨੀ ਵੱਡੀ ਰਿਕਵਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਸੁਸਤ, ਚੋਰ ਚੁਸਤ ! ਸਰਹੱਦੀ ਇਲਾਕੇ 'ਚ ਕਿਸਾਨਾਂ ਦੀਆਂ ਮੋਟਰਾਂ ਹੀ ਕਰ'ਤੀਆਂ 'ਗਾਇਬ'
NEXT STORY