ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੇ ਵਰਜੀਨੀਆ ਵਿਖੇ ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ 'ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਗੁਰਦੁਆਰਾ ਕਮੇਟੀਆਂ ਨੂੰ ਪ੍ਰਬੰਧਾਂ ਪ੍ਰਤੀ ਹੋਰ ਸੁਚੇਤ ਹੋਣ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਵਿੱਚ ਗੁਰਦੁਆਰਾ ਸਾਹਿਬ ਕੇਵਲ ਨਤਮਸਤਕ ਹੋਣ ਲਈ ਹੀ ਨਹੀਂ, ਸਗੋਂ ਸੇਵਾ, ਸਿਮਰਨ, ਸੰਗਤ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਸਿੱਖ ਜਿਸ ਵੀ ਖਿੱਤੇ ਵਿੱਚ ਵੱਸੇ ਹਨ, ਉਥੇ ਗੁਰਦੁਆਰਾ ਸਾਹਿਬ ਦੀ ਵੀ ਸਥਾਪਨਾ ਕੀਤੀ ਹੈ, ਇਹ ਸਿੱਖ ਭਾਈਚਾਰੇ ਲਈ ਆਪਣੀ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਪਛਾਣ ਦੇ ਅਹਿਮ ਕੇਂਦਰ ਹਨ।
ਇਹ ਵੀ ਪੜ੍ਹੋ- 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਵਿਚ ਵਾਪਰੀ ਇਸ ਦੁਖਦਾਈ ਘਟਨਾ ਨਾਲ ਵਿਸ਼ਵ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਪ੍ਰਬੰਧਕਾਂ ਨੂੰ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣ ਲਈ ਕਿਹਾ, ਤਾਂ ਜੋ ਸੰਗਤ ਦੀਆਂ ਚਿੰਤਾਵਾਂ ਦੂਰ ਹੋ ਸਕਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਵਿਦੇਸ਼ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਜਿਥੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਈ ਜਾਵੇ ਉਥੇ ਸਮੇਂ ਸਮੇਂ ਬਿਜਲੀ ਉਪਕਰਣਾਂ ਦੀ ਵੀ ਜਾਂਚ ਕੀਤੀ ਜਾਵੇ ਤਾਂ ਜੋਂ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
200 ਕਰੋੜ ਦੀ ਲਾਗਤ ਨਾਲ਼ ਤਿਆਰ IPC ਅਟਾਰੀ ਤੇ ਇੰਟਰਨੈਸ਼ਨਲ ਰੇਲਵੇ ਸਟੇਸ਼ਨ ਬਣਿਆ ਚਿੱਟਾ ਹਾਥੀ
NEXT STORY