ਅੰਮ੍ਰਿਤਸਰ/ਚੰਡੀਗੜ੍ਹ (ਦੀਪਕ, ਮਨਜੋਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਬੀਤੇ ਦਿਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਦੇ ਫ਼ੈਸਲੇ ਖ਼ਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਇਆ। ਇਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਅਜਮੇਰ ਸਿੰਘ ਖੇੜਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ. ਐੱਸ. ਡੀ. ਸਤਬੀਰ ਸਿੰਘ ਧਾਮੀ ਸ਼ਾਮਲ ਸਨ।
ਇਹ ਵੀ ਪੜ੍ਹੋ : ਭਾਜਪਾ ਪ੍ਰਤੀ ਤਿੱਖੇ ਹੋਏ ਨਵਜੋਤ ਸਿੱਧੂ ਦੇ ਤੇਵਰ, ਦਿੱਤੀ ਇਹ ਪ੍ਰਤਿਕਿਰਿਆ
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਤਰਫ਼ੋਂ ਨਾਂਦੇੜ ਪਹੁੰਚੇ ਹਨ। ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਸ ਵਫ਼ਦ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਨਾਲ ਮੁਲਾਕਾਤ ਕਰ ਕੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਕੀਤੀ ਗਈ ਸੋਧ ਦੇ ਮੁੱਦੇ ’ਤੇ ਗੰਭੀਰ ਚਰਚਾ ਕੀਤੀ।
ਇਹ ਵੀ ਪੜ੍ਹੋ : ਦਿੱਲੀ ਦੇ ਜੰਤਰ-ਮੰਤਰ 'ਚ CM ਮਾਨ ਨੇ ਕੇਂਦਰ ਨੂੰ ਲਿਆ ਕਟਹਿਰੇ 'ਚ, ਲਾਏ ਇਹ ਵੱਡੇ ਇਲਜ਼ਾਮ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਤੇ ਸਿੱਖ ਸੰਸਥਾ ਵੱਲੋਂ ਹਰ ਪੱਧਰ ’ਤੇ ਵਿਰੋਧ ਕਰਨ ਦੀ ਵਚਨਬੱਧਤਾ ਪ੍ਰਗਟਾਈ ਅਤੇ ਸਥਾਨਕ ਸਿੱਖਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਪ੍ਰਤੀ ਭਰਵਾਂ ਸਹਿਯੋਗ ਦੇਣ ਦੀ ਗੱਲ ਆਖੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ ਦੀ ‘ਜਗ ਬਾਣੀ’ ਨਾਲ ਵਿਸ਼ੇਸ਼ ਮੁਲਾਕਾਤ ਦੇ ਅਹਿਮ ਅੰਸ਼
NEXT STORY