ਬਟਾਲਾ, (ਬੇਰੀ, ਅਸ਼ਵਨੀ)- ਅੱਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਕਾਲਜ ਕੰਪਲੈਕਸ ’ਚ ਪ੍ਰਿੰਸੀਪਲ ਦਫ਼ਤਰ ਦੇ ਬਾਹਰ ਸਵੇਰੇ ਸਾਢੇ 9 ਤੋਂ 1 ਵਜੇ ਤੱਕ ਧਰਨਾ ਦਿੱਤਾ ਗਿਆ। ਲੋਕ ਯੂਨਿਟ ਦੇ ਪ੍ਰਧਾਨ ਰਾਜ ਕੁਮਾਰ ਬਮੋਤਰਾ ਅਤੇ ਸਕੱਤਰ ਵਿਜੇ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਕਾਲਜਾਂ ’ਚ ਨਾਨ-ਟੀਚਿੰਗ ਸਟਾਫ ਨੂੰ ਸੋਧਿਆ ਹੋਇਆ ਸਕੇਲ ਜਾਰੀ ਕਰਨ ਅਤੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਮੰਗਾਂ ਪੂਰੀਆਂ ਨਾ ਹੋਣ ’ਤੇ ਕਾਲੀ ਦੀਵਾਲੀ ਮਨਾਈ।
ਧਰਨੇ ਨੂੰ ਸੰਬੋਧਨ ਕਰਦੇ ਹੋਏ ਐੱਸ. ਐੱਲ. ਬਾਵਾ ਡੀ. ਏ. ਵੀ. ਕਾਲਜ ਬਟਾਲਾ ਦੇ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਨੇ ਵਿਸ਼ਵਾਸ ਦਿਵਾਇਆ ਕਿ ਹਾਇਰ ਐਜੂਕੇਸ਼ਨ ਮੰਤਰੀ ਅਤੇ ਵਿੱਤ ਮੰਤਰੀ ਨੂੰ ਮਿਲ ਕੇ ਯੂਨੀਅਨ ਦੀਆਂ ਮੰਗਾਂ ਨੂੰ ਪੂਰਾ ਕਰਵਾਇਆ ਜਾਵੇਗਾ। ਇਸ ਦੌਰਾਨ ਸੁਨੀਲ ਜੋਸ਼ੀ, ਸੁਰਜੀਤ ਕੁਮਾਰ, ਸੰਜੀਵ ਕੁਮਾਰ, ਸ਼ਿੰਗਾਰਾ ਸਿੰਘ, ਸੁਖਵਿੰਦਰ ਸਿੰਘ ਤੇ ਸੁਰਿੰਦਰ ਕੁਮਾਰ ਆਦਿ ਹਾਜ਼ਰ ਸਨ।
ਮੌਤ ਦੇ ਸਾਏ ਹੇਠ ਜੀਵਨ ਬਤੀਤ ਕਰ ਰਹੇ ਨੇ ਕਾਲੋਨੀ ਵਾਸੀ
NEXT STORY